ਲੁਧਿਆਣਾ:ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ (Parkash Singh Badal) ਲੁਧਿਆਣਾ ਡੀਐਮਸੀ ਹਸਪਤਾਲ (DMC Hospital) ਚੈੱਕਅਪ ਕਰਵਾਉਣ ਆਏ ਤਾਂ ਉਹ ਕੋਰੋਨਾ ਪੌਜ਼ੀਟਿਵ ਨਿਕਲੇ। ਜਿਸ ਤੋਂ ਬਾਅਦ ਪਹਿਲਾਂ ਉਨ੍ਹਾਂ ਨੂੰ ਘਰ ਭੇਜਣ ਦੀ ਗੱਲ ਹੋਈ ਪਰ ਬਾਅਦ ਵਿੱਚ ਉਨ੍ਹਾਂ ਦੀ ਸਿਹਤ ਦੇ ਮੱਦੇਨਜ਼ਰ ਉਨ੍ਹਾਂ ਨੂੰ ਹਸਪਤਾਲ ਵਿੱਚ ਰੱਖਣ ਦਾ ਫ਼ੈਸਲਾ ਲਿਆ ਅਤੇ ਇਸ ਦੌਰਾਨ ਉਨ੍ਹਾਂ ਦਾ ਹਾਲ ਜਾਨਣ ਲਈ ਉਨ੍ਹਾਂ ਦੇ ਬੇਟੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ (Sukhbir Badal) ਵੀ ਲੁਧਿਆਣਾ ਦੇ ਹੀਰੋ ਹਾਰਟ ਹਸਪਤਾਲ ਪਹੁੰਚੇ।
ਇਸ ਦੌਰਾਨ ਸੁਖਬੀਰ ਬਾਦਲ (Sukhbir Badal) ਨੇ ਕਿਹਾ ਕਿ ਉਨ੍ਹਾਂ ਨੂੰ ਥੋੜ੍ਹਾ ਬੁਖਾਰ ਸੀ ਅਤੇ ਜਿਸ ਤੋਂ ਬਾਅਦ ਉਨ੍ਹਾਂ ਨੂੰ ਚੈੱਕਅਪ ਲਈ ਭੇਜਿਆ ਗਿਆ ਤਾਂ ਉਹ ਕੋਰੋਨਾ ਪੌਜ਼ੀਟਿਵ ਆ ਗਏ ਸਨ। ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਦੀ ਸਿਹਤ ਬਿਲਕੁਲ ਠੀਕ ਹੈ।
ਜਿਸ ਕਰਕੇ ਉਹ ਉਨ੍ਹਾਂ ਦਾ ਹਾਲ ਜਾਣਨ ਲਈ ਲੁਧਿਆਣਾ ਦੇ ਹਸਪਤਾਲ ਵਿੱਚ ਪਹੁੰਚੇ ਸਨ, ਉਨ੍ਹਾਂ ਇਹ ਵੀ ਕਿਹਾ ਕਿ ਚੋਣ ਪ੍ਰਚਾਰ ਜ਼ੋਰਾਂ ਸ਼ੋਰਾਂ ਨਾਲ ਚੱਲ ਰਿਹਾ ਹੈ, ਇਸ ਦੌਰਾਨ ਬਹੁਤਾ ਕੁਝ ਨਾ ਬੋਲਦੇ ਹੋਏ ਸੁਖਬੀਰ ਬਾਦਲ ਨੇ ਅਕਾਲੀ ਦਲ ਦੀ ਜਿੱਤ ਦਾ ਦਾਅਵਾ ਕੀਤਾ ਅਤੇ ਉਥੋਂ ਚਲੇ ਗਏ।