ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਅੱਜ ਲੁਧਿਆਣਾ (Ludhiana) ਪਹੁੰਚ ਰਹੇ ਹਨ। ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ (Assembly elections) ਨੂੰ ਲੈ ਕੇ ਹਲਕਾ ਸੈਂਟਰਲ ਅਤੇ ਵੈਸਟ ਦਾ ਦੋਰਾ ਕਰਨਗੇ। ਲੁਧਿਆਣਾ ਪੁਲਿਸ ਵਲੋਂ ਵੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਜਿਥੇ ਉਨ੍ਹਾਂ ਵੱਲੋਂ ਵੱਖ-ਵੱਖ ਹਲਕਿਆਂ ਦਾ ਦੌਰਾ ਕੀਤਾ ਜਾਵੇਗਾ ਉਥੇ ਹੀ 2-30 ਵਜੇ ਪ੍ਰੈਸ ਦੇ ਰੂਬਰੂ ਵੀ ਹੋਣਗੇ ਅਤੇ ਵਪਾਰੀਆਂ ਨਾਲ ਵੀ ਇੱਕ ਖਾਸ ਮੀਟਿੰਗ ਕੀਤੀ ਜਾ ਰਹੀ ਹੈ।
ਦੱਸ ਦੇਈਏ ਕਿ ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਠਿੰਡਾ ਜ਼ਿਲ੍ਹੇ ਦੇ ਕਈ ਪਿੰਡਾਂ ਦਾ ਦੌਰਾ ਕੀਤਾ ਸੀ। ਇਸ ਦੌਰੇ ਦਾ ਮੁੱਖ ਮਕਸਦ ਗੁਲਾਬੀ ਸੁੰਡੀ ਕਰਕੇ ਖ਼ਰਾਬ ਹੋਈ ਨਰਮੇ ਦੀ ਫ਼ਸਲ ਦਾ ਜ਼ਾਇਜਾ ਲੈਣਾ ਸੀ। ਉਹਨਾਂ ਦੱਸਿਆ ਕਿ ਸੂਬੇ ਦੀ ਮਾਲਵਾ ਪੱਟੀ ਵਿਚ ਲੱਖਾਂ ਏਕੜ ਜ਼ਮੀਨ ਵਿਚ ਫ਼ਸਲ ਤਬਾਹ ਹੋ ਗਈ ਹੈ।
ਇਸਦੇ ਤਹਿਤ ਹੀ ਉਨ੍ਹਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਨੂੰ ਗੁਲਾਬੀ ਸੁੰਡੀ ਕਾਰਨ ਨੁਕਸਾਨੀ ਗਈ ਨਰਮੇ ਦੀ ਫ਼ਸਲ ਦਾ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਐਲਾਲ ਕਰਨ ਲਈ ਕਿਹਾ। ਉਨ੍ਹਾਂ ਨੇ ਕਿਸਾਨਾਂ ਨੂੰ ਬੀ ਟੀ ਕਾਟਨ ਦੇ ਨਕਲੀ ਬੀਜ਼ ਸਪਲਾਈ ਕਰਨ ਦੇ ਮਾਮਲੇ ਦੀ ਨਿਰਪੱਖ ਜਾਂਚ ਦੀ ਵੀ ਮੰਗ ਕੀਤੀ ਹੈ।