ਪੰਜਾਬ

punjab

By

Published : Jul 7, 2020, 2:58 PM IST

Updated : Jul 7, 2020, 3:37 PM IST

ETV Bharat / state

ਸੁਖਦੇਵ ਢੀਂਡਸਾ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ

ਸੁਖਦੇਵ ਸਿੰਘ ਢੀਂਡਸਾ ਨੇ ਅੱਜ ਆਪਣੀ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ ਹੈ, ਉਨ੍ਹਾਂ ਨੇ ਪਾਰਟੀ ਦਾ ਨਾਂ ਸ਼੍ਰੋਮਣੀ ਅਕਾਲੀ ਦਲ ਹੀ ਰੱਖਿਆ ਹੈ।

ਸੁਖਦੇਵ ਢੀਂਡਸਾ ਨੇ ਨਵੀਂ ਪਾਰਟੀ ਕੀਤਾ ਐਲਾਨ, ਪਾਰਟੀ ਦਾ ਨਾਂਅ ਰੱਖਿਆ ਸ਼੍ਰੋਮਣੀ ਅਕਾਲੀ ਦਲ
ਸੁਖਦੇਵ ਢੀਂਡਸਾ ਨੇ ਨਵੀਂ ਪਾਰਟੀ ਕੀਤਾ ਐਲਾਨ, ਪਾਰਟੀ ਦਾ ਨਾਂਅ ਰੱਖਿਆ ਸ਼੍ਰੋਮਣੀ ਅਕਾਲੀ ਦਲ

ਲੁਧਿਆਣਾ: ਅਕਾਲੀ ਦਲ ਦੇ ਬਾਗ਼ੀ ਸੁਖਦੇਵ ਸਿੰਘ ਢੀਂਡਸਾ ਨੇ ਆਪਣੀ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ ਹੈ, ਉਨ੍ਹਾਂ ਨੇ ਪਾਰਟੀ ਦਾ ਨਾਂ ਸ਼੍ਰੋਮਣੀ ਅਕਾਲੀ ਦਲ ਹੀ ਰੱਖਿਆ ਹੈ, ਢੀਂਡਸਾ ਨੇ ਕਿਹਾ ਕਿ ਜਦੋਂ ਪਾਰਟੀ ਦੀ ਰਜਿਸਟ੍ਰੇਸ਼ਨ ਹੋਵੇਗੀ ਤਾਂ ਜੇਕਰ ਚੋਣ ਕਮਿਸ਼ਨ ਨੂੰ ਕੋਈ ਇਤਰਾਜ਼ ਹੋਵੇਗਾ ਤਾਂ ਇਸ ਦੇ ਨਾਲ ਡੈਮੋਕ੍ਰੇਟਿਕ ਸ਼ਬਦ ਜੋੜ ਦੇਣਗੇ।

ਸੁਖਦੇਵ ਢੀਂਡਸਾ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ

ਲੁਧਿਆਣਾ ਦੇ ਵਿੱਚ ਹੋਏ ਇਕੱਠ ਨੇ ਸੁਖਦੇਵ ਸਿੰਘ ਢੀਂਡਸਾ ਨੂੰ ਪਾਰਟੀ ਦਾ ਪ੍ਰਧਾਨ ਵੀ ਚੁਣਿਆ ਗਿਆ ਹੈ, ਸਾਬਕਾ ਪਾਰਲੀਮੈਂਟ ਮੈਂਬਰ ਪਰਮਜੀਤ ਕੌਰ ਗੁਲਸ਼ਨ ਨੇ ਉਨ੍ਹਾਂ ਦੇ ਨਾਂ ਦਾ ਮਤਾ ਰੱਖਿਆ ਸੀ। ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ ਨੇ ਢੀਂਡਸਾ ਦੇ ਨਾਂ ਦੀ ਪ੍ਰਧਾਨ ਵੱਜੋਂ ਹਾਮੀ ਭਰੀ। ਇਸ ਤੋਂ ਬਾਅਦ ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਵੀ ਇਸ 'ਤੇ ਆਪਣੀ ਸਹਿਮਤੀ ਜਤਾਈ।

ਅਕਾਲੀ ਦਲ ਟਕਸਾਲੀ ਵੱਲੋਂ ਸਿਰਫ਼ ਸੇਵਾ ਸਿੰਘ ਸੇਖਵਾਂ ਅਤੇ ਬੀਰ ਦਵਿੰਦਰ ਨੇ ਹੀ ਹਾਜ਼ਰੀ ਭਰੀ ਸੀ, ਜਦਕਿ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਰਤਨ ਸਿੰਘ ਅਜਨਾਲਾ ਇਸ ਮੌਕੇ ਨਹੀਂ ਪਹੁੰਚੇ। ਸੇਖਵਾਂ ਦਾ ਕਹਿਣਾ ਸੀ ਕਿ ਬ੍ਰਹਮਪੁਰਾ ਦੀ ਸਿਹਤ ਖ਼ਰਾਬ ਹੋਣ ਦੀ ਵਜ੍ਹਾਂ ਕਰ ਕੇ ਉਹ ਨਹੀਂ ਪਹੁੰਚੇ। ਸੁਖਦੇਵ ਸਿੰਘ ਢੀਂਡਸਾ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਅਤੇ ਸਾਬਕਾ ਡੀਐੱਸਜੀਐੱਮਸੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਵੀ ਇਸ ਮੌਕੇ 'ਤੇ ਖ਼ਾਸ ਤੌਰ 'ਤੇ ਪਹੁੰਚੇ ਸਨ।

ਇਸ ਦੌਰਾਨ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਅੱਜ ਵੱਖਰੀ ਸ਼੍ਰੋਮਣੀ ਅਕਾਲੀ ਦਲ ਦਾ ਐਲਾਨ ਕਰ ਦਿੱਤਾ ਗਿਆ ਹੈ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਆਪਣੀ ਰਵਾਇਤੀ ਨੀਤੀਆਂ ਤੋਂ ਰਾਹ ਭਟਕ ਗਈ ਹੈ।

ਪਰਮਿੰਦਰ ਢੀਂਡਸਾ ਨੇ ਕਿਹਾ ਕਿ ਲੋਕਾਂ ਦੀ ਸੇਵਾ ਲਈ ਇਹ ਪਾਰਟੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦਾ ਨਾਂ ਇਸ ਕਰਕੇ ਸ਼੍ਰੋਮਣੀ ਅਕਾਲੀ ਦਲ ਹੀ ਰੱਖਿਆ ਗਿਆ ਹੈ ਕਿਉਂਕਿ ਅਸਲੀ ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਦੀ ਹੀ ਪਾਰਟੀ ਹੈ, ਉਨ੍ਹਾਂ ਇਹ ਵੀ ਕਿਹਾ ਕਿ ਵਿਧਾਨ ਸਭਾ ਅਤੇ ਐਸਜੀਪੀਸੀ ਚੋਣਾਂ ਦੋਵਾਂ 'ਚ ਪਾਰਟੀ ਹਿੱਸਾ ਲਵੇਗੀ ਅਤੇ ਨਾਲ ਹੀ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਵਿੱਚ ਕਿਸੇ ਤਰ੍ਹਾਂ ਦਾ ਕੋਈ ਪਰਿਵਾਰਵਾਦ ਨਹੀਂ ਹੈ।

ਉਧਰ ਦੂਜੇ ਪਾਸੇ ਪਾਰਟੀ ਨੂੰ ਆਪਣੀ ਹਮਾਇਤ ਦੇਣ ਪਹੁੰਚੇ ਬਲਵੰਤ ਸਿੰਘ ਰਾਮੂਵਾਲੀਆਂ ਨੇ ਕਿਹਾ ਕਿ ਉਹ ਫਿਲਹਾਲ ਪਾਰਟੀ 'ਚ ਸ਼ਾਮਲ ਨਹੀਂ ਹੋਏ ਪਰ ਪਾਰਟੀ ਨੂੰ ਉਨ੍ਹਾਂ ਵੱਲੋਂ ਆਪਣਾ ਸਮਰਥਨ ਦਿੱਤਾ ਗਿਆ ਹੈ ਕਿਉਂਕਿ ਬਾਦਲਾਂ ਵੱਲੋਂ ਲੁੱਟ-ਖਸੁੱਟ ਕੀਤੀ ਜਾ ਰਹੀ ਸੀ, ਜਿਸ ਕਰਕੇ ਇਹ ਪਾਰਟੀ ਦਾ ਗਠਨ ਕੀਤਾ ਗਿਆ ਹੈ।

Last Updated : Jul 7, 2020, 3:37 PM IST

ABOUT THE AUTHOR

...view details