ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੈਟਿਕ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਐਤਵਾਰ ਨੂੰ ਲੁਧਿਆਣਾ ਪਹੁੰਚੇ, ਜਿੱਥੇ ਪਾਰਟੀ ਦੇ ਵਿਸਥਾਰ ਲਈ ਨਵੀਆਂ ਨਿਯੁਕਤੀਆਂ ਕੀਤੀਆਂ। ਇਸ ਦੌਰਾਨ ਢੀਂਡਸਾ ਨੇ ਸ਼ਰਾਬ ਮਾਮਲੇ ਦੀ ਜਾਂਚ ਨੂੰ ਲੈ ਕੇ ਸਵਾਲ ਚੁੱਕੇ।
ਕਾਂਗਰਸ ਤੋਂ ਉਸ ਦੇ ਆਪਣੇ ਵਜ਼ੀਰ ਵੀ ਦੁਖੀ: ਢੀਂਡਸਾ - hooch tragedy punjab
ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸ਼ਰਾਬ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਜਾਂ ਫਿਰ ਸੀਬੀਆਈ ਤੋਂ ਹਾਈ ਕੋਰਟ ਦੀ ਨਿਗਰਾਨੀ ਹੇਠ ਜਾਂਚ ਕਰਵਾਉਣੀ ਚਾਹੀਦੀ ਹੈ। ਢੀਂਡਸਾ ਨੇ ਕਿਹਾ ਕਿ ਕਾਂਗਰਸ ਤੋਂ ਸਾਰੇ ਹੀ ਦੁਖੀ ਹਨ। ਉਨ੍ਹਾਂ ਦੇ ਆਪਣੇ ਵਿਧਾਇਕ ਅਤੇ ਵਜ਼ੀਰ ਵੀ ਦੁਖੀ ਹਨ।
ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸ਼ਰਾਬ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਜਾਂ ਫਿਰ ਸੀਬੀਆਈ ਤੋਂ ਹਾਈ ਕੋਰਟ ਦੀ ਨਿਗਰਾਨੀ ਹੇਠ ਜਾਂਚ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ ਕਿਸੇ ਵੱਡੇ ਲੀਡਰ ਜਾਂ ਅਫ਼ਸਰਸ਼ਾਹੀ ਦੀ ਸ਼ਮੂਲੀਅਤ ਹੋ ਸਕਦੀ ਹੈ ਕਿਉਂਕਿ ਉਨ੍ਹਾਂ ਦੀ ਸ਼ਹਿ ਤੋਂ ਬਿਨਾਂ ਇਹ ਗੋਰਖ ਧੰਦਾ ਨਹੀਂ ਚੱਲ ਸਕਦਾ।
ਢੀਂਡਸਾ ਨੇ ਕਿਹਾ ਕਿ ਕਾਂਗਰਸ ਤੋਂ ਸਾਰੇ ਹੀ ਦੁਖੀ ਹਨ। ਉਨ੍ਹਾਂ ਦੇ ਆਪਣੇ ਵਿਧਾਇਕ ਅਤੇ ਵਜ਼ੀਰ ਵੀ ਦੁਖੀ ਹਨ, ਸਿਰਫ ਪਾਰਟੀ ਅੱਗੇ ਬੋਲਦੇ ਨਹੀਂ, ਪਰ ਬਾਜਵਾ ਅਤੇ ਦੂਲੋ ਨੇ ਆਪਣੇ ਵਿਚਾਰ ਸਾਰਿਆਂ ਅੱਗੇ ਰੱਖ ਦਿੱਤੇ। ਉਨ੍ਹਾਂ ਕਿਹਾ ਕਿ ਇਹ ਕਾਂਗਰਸ ਪਾਰਟੀ ਦਾ ਆਪਣਾ ਅੰਦਰੂਨੀ ਮਸਲਾ ਹੈ।