ਰਾਏਕੋਟ:ਕੋਵਿਡ ਮਹਾਂਮਾਰੀ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਟਨਾਸ਼ਕ ਦਵਾਈਆਂ ਬਣਾਉਣ ਵਾਲੀ ਕੰਪਨੀ ਸਿੰਜੇਂਟਾ ਵੱਲੋਂ ਸ਼ਹਿਰ ਦੇ ਸਰਕਾਰੀ ਹਸਪਤਾਲ ਨੂੰ ਮਰੀਜ਼ਾਂ ਦੀ ਸਹੂਲਤ ਲਈ 20 ਬੈੱਡ ਦਿੱਤੇ ਗਏ ਹਨ। ਸੰਸਦ ਮੈਂਬਰ ਡਾ. ਅਮਰ ਸਿੰਘ ਵੱਲੋਂ ਉਦਘਾਟਨ ਕੀਤਾ ਗਿਆ। ਇਸ ਮੌਕੇ ਕਾਮਿਲ ਅਮਰ ਸਿੰਘ ਬੋਪਾਰਾਏ, ਸਿੰਜੇਂਟਾ ਕੰਪਨੀ ਦੇ ਖੇਤਰੀ ਇੰਚਾਰਜ ਵਿਨੋਦ ਸਿੰਘ, ਐੱਸ.ਐੱਮ.ਓ ਡਾ. ਅਲਕਾ ਮਿੱਤਲ, ਨਾਇਬ ਤਹਿਸੀਲਦਾਰ ਗੁਰਪਿਆਰ ਸਿੰਘ ਆਦਿ ਵੀ ਮੌਜੂਦ ਸਨ।
ਇਸ ਮੌਕੇ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਸਿੰਜੇਂਟਾ ਕੰਪਨੀ ਵੱਲੋਂ ਕੀਤੇ ਗਏ ਉਪਰਾਲੇ ਦੀ ਪ੍ਰਸ਼ੰਸ਼ਾ ਕਰਦਿਆਂ ਕਿਹਾ, ਕਿ ਕੋਵਿਡ ਮਹਾਂਮਾਰੀ ਨੂੰ ਹਰਾਉਣ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਹੰਭਲਾ ਮਾਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਉਹ ਰਾਏਕੋਟ ਹਲਕੇ ’ਚ ਚੰਗੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹਨ। ਅਤੇ ਜਲਦੀ ਹੀ ਸਿਵਲ ਹਸਪਤਾਲ ਰਾਏਕੋਟ ਨੂੰ 100 ਬੈੱਡ ਦਾ ਹਸਪਤਾਲ ਬਣਾ ਦਿੱਤਾ ਜਾਵੇਗਾ।