ਲੁਧਿਆਣਾ: ਲੁਧਿਆਣਾ ਵਿੱਚ ਟੈਕਸੀ ਚਾਲਕਾਂ ਅਤੇ ਮਾਲਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਨੈਸ਼ਨਲ ਹਾਈਵੇ ਜਾਮ ਕੀਤਾ। ਲੁਧਿਆਣਾ ਵਿਖੇ ਨੈਸ਼ਨਲ ਹਾਈਵੇ ਨੂੰ 12 ਵਜੇ ਤੋਂ ਲੈ ਕੇ ਤਿੰਨ ਵਜੇ ਤੱਕ ਜਾਮ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਅਗਲੀ ਵਾਰ ਉਹ ਟਰਾਂਸਪੋਰਟਰ ਮੰਤਰੀ ਦੇ ਘਰ ਦਾ ਘਿਰਾਓ ਕਰਨਗੇ।
ਟੈਕਸੀ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਹਨ। ਵਾਰ-ਵਾਰ ਸਰਕਾਰ ਨੂੰ ਅਪੀਲ ਕਰਨ ਉੱਤੇ ਵੀ ਸਰਕਾਰ ਜਾਗ ਨਹੀਂ ਰਹੀ। ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਟੈਕਸੀ ਚਾਲਕਾਂ ਦੇ ਮਾਲਕਾਂ ਨੂੰ ਲੁੱਟਿਆ ਜਾ ਰਿਹਾ ਹੈ ਅਤੇ ਕੋਰੋਨਾ ਦੀ ਆੜ ਵਿੱਚ ਉਨ੍ਹਾਂ ਉੱਪਰ ਕਾਨੂੰਨ ਥੋਪੇ ਜਾ ਰਹੇ ਹਨ।