ਲੁਧਿਆਣਾ: ਇੱਕ ਪਾਸੇ ਜਿੱਥੇ ਅਧਿਆਪਕ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰੀ ਸਮਾਗਮ ਕਰਵਾ ਕੇ ਅਧਿਆਪਕਾਂ ਦਾ ਸਨਮਾਨ ਕੀਤਾ ਜਾ ਰਿਹਾ ਹੈ, ਤਾਂ ਦੂਜੇ ਪਾਸੇ ਅਧਿਆਪਕਾਂ ਵੱਲੋਂ ਡਿਪਟੀ ਡੀ.ਓ. ਦੇ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨੇ ਕਿਹਾ, ਕਿ ਸਾਹਨੇਵਾਲ ਵਿੱਚ ਡਿਪਟੀ ਡੀ.ਓ. ਨੇ ਇੱਕ ਮਹਿਲਾ ਅਧਿਆਪਕ ਦਾ ਅਪਮਾਨ ਕੀਤਾ। ਹੁਣ ਇਨ੍ਹਾਂ ਪ੍ਰਦਰਸ਼ਨਕਾਰੀਆਂ ਵੱਲੋਂ ਡਿਪਟੀ ਡੀਓ ਨੂੰ ਅਹੁਦੇ ਤੋਂ ਬਰਖਾਸਤ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
ਜਿਸ ਦੇ ਸਬੰਧ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅਧਿਆਪਕਾਂ ਨੇ ਕਿਹਾ, ਕਿ ਡਿਪਟੀ ਡੀ.ਈ.ਓ. ਵੱਲੋਂ ਪਹਿਲਾਂ ਵੀ ਮਹਿਲਾ ਅਧਿਆਪਕਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕੀਤਾ ਜਾਂਦਾ ਰਿਹਾ ਹੈ। ਇਨ੍ਹਾਂ ਹੀ ਨਹੀਂ ਉਨ੍ਹਾਂ ਨੇ ਮਹਿਲਾ ਅਧਿਆਪਕਾਂ ਨੂੰ ਬਲੈਕਮੇਲ ਕਰਨ ਦੇ ਇਲਜ਼ਾਮ ਲਗਾਏ। ਅਤੇ ਡਿਪਟੀ ਡੀ.ਓ. ਨੂੰ ਬਰਖਾਸਤ ਕਰਨ ਦੀ ਵੀ ਮੰਗ ਕੀਤੀ। ਉਨ੍ਹਾਂ ਨੇ ਕਿਹਾ, ਕਿ ਜਦੋਂ ਦਾ ਕਾਰਵਾਈ ਨਹੀਂ ਹੋ ਜਾਂਦੀ ਸੰਘਰਸ਼ ਜਾਰੀ ਰਹੇਗਾ।