ਲੁਧਿਆਣਾ: ਪੰਜਾਬ ਦੇ ਲੁਧਿਆਣਾ ਵਿੱਚ ਕੋਰਟ ਤਿੰਨ ਸਾਲ ਪਹਿਲਾਂ ਨਾਬਾਲਗ ਨਾਲ ਹੋਏ ਜਬਰ ਜਨਾਹ ਮਾਮਲੇ ਵਿੱਚ ਦੋਸ਼ੀ ਕਰਾਰ ਵਿਅਕਤੀ ਨੂੰ 10 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਐਡੀਸ਼ਨਲ ਸੇਸ਼ਨ ਜੱਜ ਅਮਰਜੀਤ ਸਿੰਘ ਦੀ ਅਦਾਲਤ ਨੇ ਦੋਰਾਹਾ ਵਾਸੀ ਮਨੀਸ਼ ਪਾਂਡੇ ਨੂੰ ਨਾਬਾਲਗ ਨੂੰ ਅਗਵਾ ਕਰਨ (case of rape of a minor girl in Ludhiana) ਤੋਂ ਬਾਅਦ ਉਸ ਨਾਲ ਜਬਰ ਜਨਾਹ ਕਰਨ ਦੇ ਜ਼ੁਰਮ ਵਿੱਚ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ, ਉਸ ਨੂੰ 1 ਲੱਖ ਰੁਪਏ ਦਾ ਜ਼ੁਰਮਾਨਾ ਵੀ ਲਾਇਆ ਗਿਆ ਹੈ।
ਨਾਬਾਲਗ ਲੜਕੀ ਨਾਲ ਜਬਰ ਜਨਾਹ ਮਾਮਲੇ 'ਚ ਦੋਸ਼ੀ ਨੂੰ 10 ਸਾਲ ਦੀ ਕੈਦ
ਪੰਜਾਬ ਦੇ ਲੁਧਿਆਣਾ ਵਿੱਚ ਕੋਰਟ ਨਾਬਾਲਗ ਨਾਲ ਜਬਰ ਜਨਾਹ ਮਾਮਲੇ ਵਿੱਚ ਦੋਸ਼ੀ ਕਰਾਰ ਵਿਅਕਤੀ ਨੂੰ 10 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ।
ਕੀ ਹੈ ਮਾਮਲਾ: ਦਰਅਸਲ, 20 ਨਵੰਬਰ 2019 ਨੂੰ ਥਾਣਾ ਸਦਰ ਖੰਨਾ ਵਿਖੇ ਦਰਜ ਕੀਤਾ ਗਿਆ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਨਾਬਾਲਗ ਲੜਕੀ 11ਵੀਂ ਜਮਾਤ ਵਿੱਚ ਪੜ੍ਹਦੀ ਸੀ। ਜਦੋਂ ਬੇਟੀ ਸਕੂਲ ਤੋਂ ਘਰ ਨਹੀਂ ਪਰਤੀ, ਤਾਂ ਉਸ ਦੀ ਭਾਲ ਸ਼ੁਰੂ (Ludhiana Court on Rape case) ਕਰ ਦਿੱਤੀ। ਪਤਾ ਲੱਗਾ ਹੈ ਕਿ ਦੋਸ਼ੀ ਉਸ ਦੀ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਕਿਤੇ ਲੈ ਗਿਆ ਸੀ। ਸ਼ਿਕਾਇਤ 'ਤੇ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ।
ਪੁਲਿਸ ਨੇ ਦੋਸ਼ੀ ਦੀ ਕਾਫੀ ਭਾਲ ਕੀਤੀ। ਫਿਰ ਗੁਪਤ ਸੂਚਨਾ ਦੇ ਆਧਾਰ ਉੱਤੇ 22 ਨਵੰਬਰ, 2019 ਨੂੰ ਪੁਲਿਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਕੇ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਵਿੱਚ ਦੋਸ਼ੀ ਨੇ ਖੁਦ ਨੂੰ ਬੇਕਸੂਰ ਦੱਸਿਆ ਅਤੇ ਰਹਿਮ ਦੀ ਅਪੀਲ ਕੀਤੀ ਦੋਨਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਤੇ ਸਬੂਤਾਂ ਦੇ ਆਧਾਰ ਉੱਤੇ ਅਦਾਲਤ ਨੇ ਦੋਸ਼ੀ ਮਨੀਸ਼ ਨੂੰ 10 ਸਾਲ ਦੀ ਸਜ਼ਾ ਦੇ ਨਾਲ-ਨਾਲ 1 ਲੱਖ ਰੁਪਏ ਜ਼ੁਰਮਾਨਾ ਲਾਇਆ ਹੈ।
ਇਹ ਵੀ ਪੜ੍ਹੋ:BSF ਨੇ ਮੁੜ ਪਾਕਿਸਤਾਨੀ ਡਰੋਨ ਕੀਤਾ ਢੇਰ, ਢਾਈ ਕਿਲੋ ਹੈਰੋਇਨ ਜ਼ਬਤ