ਲੁਧਿਆਣਾ: ਚੰਡੀਗੜ੍ਹ ਰੋਡ (Chandigarh Road) ‘ਤੇ ਸਥਿਤ ਸੈਕਟਰ 32 ਦੇ ਨੇੜੇ ਬਣੇ ਸ਼ਰਾਬ ਦੇ ਠੇਕੇ (Alcohol contracts) ਦੇ ਨਾਲ ਅਹਾਤੇ ਨੂੰ ਅਚਾਨਕ ਅੱਗ ਲੱਗ ਗਈ। ਜਿਸ ਤੋਂ ਬਾਅਦ ਇਲਾਕੇ ਵਿੱਚ ਹਫੜਾ-ਦਫੜੀ ਦਾ ਮਾਹੌਲ ਪੈਂਦਾ ਹੋ ਗਿਆ। ਮੌਕੇ ‘ਤੇ ਮੌਜੂਦ ਲੋਕਾਂ ਨੇ ਤੁਰੰਤ ਅੱਗ ਬੁਝਾਊ ਅਮਲੇ ਨੂੰ ਸੂਚਿਤ ਕੀਤਾ ਗਿਆ ਅਤੇ ਅੱਗ ਬੁਝਾਊ ਅਮਲੇ ਨੇ ਆ ਕੇ ਅੱਗ ‘ਤੇ ਕਾਬੂ ਪਾਇਆ। ਇਸ ਘਟਨਾ ਵਿੱਚ ਅਹਾਤੇ ਦਾ ਸਾਰਾ ਸਮਾਨ ਸੜ ਕੇ ਸਵਾਹ ਹੋ ਗਿਆ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਅਹਾਤੇ ਦੇ ਮਾਲਕ ਨੇ ਦੱਸਿਆ ਕਿ ਜਦੋਂ ਅਹਾਤੇ ਨੂੰ ਅੱਗ ਲੱਗੀ ਤਾਂ ਉਸ ਸਮੇਂ ਉਹ ਕਿਸੇ ਕੰਮ ਲਈ ਸ਼ਹਿਰ ਗਏ ਹੋਏ ਸਨ। ਉਨ੍ਹਾਂ ਦੱਸਿਆ ਕਿ ਨਾਲ ਦੇ ਦੁਕਾਨ ਵਾਲੇ ਨੇ ਉਸ ਨੂੰ ਫੋਨ ‘ਤੇ ਘਟਨਾ ਦੀ ਜਾਣਕਾਰੀ ਦਿੱਤੀ, ਪਰ ਇਸ ਘਟਨਾ ਵਿੱਚ ਕਿਸੇ ਵੀ ਪ੍ਰਕਾਰ ਦੇ ਕੋਈ ਵੀ ਜਾਨੀ ਨੁਕਸਾਨ ਤੋਂ ਬਚਾਅ ਰਿਹਾ।