ਲੁਧਿਆਣਾ: ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਮੁੱਖ ਆਗੂ ਹਰਪਾਲ ਚੀਮਾ ਸਣੇ ਸਾਰੇ ਵਿਧਾਇਕ ਅੱਜ ਲੁਧਿਆਣਾ ਵਿੱਚ ਇਕੱਠੇ ਹੋਏ। ਇਸ ਦੌਰਾਨ ਆਪ ਆਗੂਆਂ ਨੇ ਖੇਤੀ ਕਾਨੂੰਨ ਦੀ ਕਾਪੀਆਂ ਸਾੜ ਕੇ ਲੋਹੜੀ ਦਾ ਤਿਉਹਾਰ ਮਨਾਇਆ। ਦਿੱਲੀ ਕਿਸਾਨ ਅੰਦੋਲਨ ਵਿੱਚ ਜੋ ਕਿਸਾਨ ਸ਼ਹੀਦ ਹੋਏ ਹਨ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਉਨ੍ਹਾਂ ਨੇ ਦੋ ਮਿੰਟ ਦਾ ਮੌਨ ਵਰਤ ਰੱਖਿਆ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਜੰਮ ਕੇ ਕੇਂਦਰ ਸਰਕਾਰ ਉੱਤੇ ਨਿਸ਼ਾਨੇ ਸਾਧੇ ਅਤੇ ਪੰਜਾਬ ਦੀ ਵਿਰੋਧੀ ਪਾਰਟੀਆਂ ਨੂੰ ਵੀ ਨਿਸ਼ਾਨੇ ਉੱਤੇ ਲਿਆ।
'ਆਪ' ਲੀਡਰਸ਼ਿਪ ਨੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਮਨਾਈ ਲੋਹੜੀ - ਖੇਤੀ ਕਾਨੂੰਨਾਂ ਦੀਆਂ ਕਾਪੀਆਂ
ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਮੁੱਖ ਆਗੂ ਹਰਪਾਲ ਚੀਮਾ ਸਣੇ ਸਾਰੇ ਵਿਧਾਇਕ ਅੱਜ ਲੁਧਿਆਣਾ ਵਿੱਚ ਇਕੱਠੇ ਹੋਏ। ਇਸ ਦੌਰਾਨ ਆਪ ਆਗੂਆਂ ਨੇ ਖੇਤੀ ਕਾਨੂੰਨ ਦੀ ਕਾਪੀਆਂ ਸਾੜ ਕੇ ਲੋਹੜੀ ਦਾ ਤਿਉਹਾਰ ਮਨਾਇਆ।
ਭਗਵੰਤ ਮਾਨ ਨੇ ਕਿਹਾ ਕਿ ਖੇਤੀ ਕਾਨੂੰਨ ਕਿਸਾਨਾਂ ਨੂੰ ਮਨਜ਼ੂਰ ਨਹੀਂ ਹਨ ਪਰ ਕੇਂਦਰ ਸਰਕਾਰ ਧੱਕੇ ਨਾਲ ਉਹ ਕਿਸਾਨਾਂ ਨੂੰ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦਾ ਉਨ੍ਹਾਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਆਉਂਦੇ ਦਿਨਾਂ ਵਿੱਚ ਜੋ ਪਾਰਲੀਮੈਂਟ ਦੀ ਕਾਰਵਾਈ ਉਹ ਚਲਾਉਣ ਦੀ ਗੱਲ ਕਹਿ ਰਹੇ ਹਨ ਉਹ ਨਹੀਂ ਚੱਲਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਾਰਲੀਮੈਂਟ ਵਿੱਚ ਉਹ ਖੇਤੀ ਕਾਨੂੰਨਾਂ ਦਾ ਜੰਮ ਕੇ ਵਿਰੋਧ ਕਰਨਗੇ।
ਇਸ ਦੌਰਾਨ ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਸਰਕਾਰ ਦੀ ਖੇਤੀ ਕਾਨੂੰਨਾਂ ਉੱਤੇ ਮਨਸ਼ਾ ਸਾਫ਼ ਨਹੀਂ ਹੈ ਜਦੋਂਕਿ ਕਿਸਾਨ ਲਗਾਤਾਰ ਇਸ ਦਾ ਵਿਰੋਧ ਕਰ ਰਹੇ ਹਨ। ਭਗਵੰਤ ਮਾਨ ਨੇ ਇਸ ਦੌਰਾਨ ਰਵਨੀਤ ਬਿੱਟੂ ਵੱਲੋਂ ਦਿੱਲੀ ਵਿੱਚ ਦਿੱਤੇ ਜਾ ਰਹੇ ਧਰਨਿਆਂ ਸਬੰਧੀ ਕਿਹਾ ਕਿ ਧਰਨੇ ਦਿੰਦੇ ਦਿੰਦੇ ਉਹ ਪ੍ਰਿਅੰਕਾ ਗਾਂਧੀ ਨੂੰ ਮਿਲਣ ਚਾਹ ਪੀਣ ਚਲੇ ਜਾਂਦੇ ਹਨ ਧਰਨੇ ਇਸ ਤਰ੍ਹਾਂ ਦੇ ਨਹੀਂ ਹੁੰਦੇ ਨਾਲ ਹੀ ਉਨ੍ਹਾਂ ਬੀਤੇ ਦਿਨੀਂ ਸੁਖਬੀਰ ਬਾਦਲ ਵੱਲੋਂ ਕਿਸਾਨ ਧਰਨੇ ਵਿੱਚ ਸ਼ਹੀਦ ਹੋਏ ਕਿਸਾਨ ਅਕਾਲੀ ਦਲ ਨਾਲ ਸਬੰਧਤ ਹੋਣ ਦੀ ਗੱਲ ਉੱਤੇ ਕਿਹਾ ਕਿ ਕਿਸਾਨਾਂ ਤੇ ਸੁਖਬੀਰ ਬਾਦਲ ਨੂੰ ਸਿਆਸਤ ਨਹੀਂ ਕਰਨੀ ਚਾਹੀਦੀ ਆਪਣੇ ਆਪ ਨੂੰ ਨਹੀਂ ਚਮਕਾਉਣਾ ਚਾਹੀਦਾ। ਇਸ ਦੇ ਨਾਲ ਹੀ ਭਗਵੰਤ ਮਾਨ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਸਰਕਾਰ ਦੀ ਮਨਸ਼ਾ ਬਿਲਕੁੱਲ ਵੀ ਸਾਫ ਨਹੀਂ ਹੈ ਅਤੇ ਜਿੱਥੇ ਜਿੱਥੇ ਇਹ ਲਾਗੂ ਹੋਏ ਨੇ ਉੱਥੇ ਕਿਸਾਨ ਘਾਟੇ ਵੱਲ ਚੱਲ ਰਹੇ ਹਨ।