ਲੁਧਿਆਣਾ: ਜ਼ਿਲ੍ਹੇ ਦੀ ਡਵੀਜ਼ਨ ਨੰਬਰ 2 ਦੇ ਅਧੀਨ ਆਉਂਦੇ ਸਿਵਿਲ ਹਸਪਤਾਲ ਦੇ ਸਾਹਮਣੇ ਸਥਿਤ ਬੀਐੱਸਐੱਨਐੱਲ ਦੇ ਦਫਤਰ ਵਿੱਚ ਚੋਰੀ (Theft in BSNL office) ਕਰਦੇ 2 ਮੁਲਜ਼ਮਾਂ ਨੂੰ ਪੁਲਿਸ ਨੇ ਕਾਬੂ ਕੀਤਾ ਹੈ। ਦੇਰ ਰਾਤ ਦੀ ਇਹ ਘਟਨਾ ਹੈ ਜਦੋਂ ਦਫਤਰ ਦੇ ਬਾਹਰ ਤਾਇਨਾਤ ਸੁਰੱਖਿਆ ਮੁਲਾਜ਼ਮਾਂ ਨੂੰ ਇਸ ਚੋਰੀ ਸਬੰਧੀ ਪਤਾ ਲੱਗਾ ਤਾਂ ਉਨ੍ਹਾਂ ਨੇ ਰੌਲਾ ਪਾਇਆ, ਜਿਸ ਤੋਂ ਬਾਅਦ ਪਹਿਲਾਂ ਤੋਂ ਹੀ ਇੱਕ ਚੋਰ ਦੀ ਭਾਲ ਕਰ ਰਹੀ ਪੁਲਿਸ ਮੌਕੇ ਉੱਤੇ ਪੁੱਜੀ ਅਤੇ ਲੋਕਾਂ ਨੇ ਦੋਵਾਂ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਵਿੱਚੋਂ ਇੱਕ ਮੁਲਜ਼ਮ ਪੁਲਿਸ ਦੀ ਗ੍ਰਿਫ਼ਤ ਤੋਂ ਫਰਾਰ (accused escaped from the custody of the police) ਵੀ ਹੋ ਗਿਆ ਹੈ। ਉਹ ਸਿਵਿਲ ਹਸਪਤਾਲ ਤੋਂ ਭੱਜਣ ਵਿੱਚ ਕਾਮਯਾਬ ਹੋਇਆ।
ਲੱਖਾਂ ਰੁਪਏ ਦੀ ਤਾਰ ਚੋਰੀ:ਬੀਐੱਸਐੱਨਐੱਲ ਦੇ ਅਧਿਕਾਰੀ (Officials of BSNL) ਮੁਤਾਬਿਕ ਜਦੋਂ ਪੁਲਿਸ ਮੌਕੇ ਉੱਤੇ ਪੁੱਜੀ ਤਾਂ ਇੱਕ ਮੁਲਜ਼ਮ ਨੇ ਪੁਲਿਸ ਨੂੰ ਆਉਂਦਾ ਵੇਖ ਤੀਜੀ ਮੰਜਿਲ ਤੋਂ ਛਾਲ ਮਾਰ ਦਿੱਤੀ, ਜਿਸ ਕਾਰਨ ਉਹ ਜਖਮੀ ਹੋ ਗਿਆ, ਡਿੱਗਣ ਕਾਰਣ ਉਸ ਦੇ ਪੈਰ ਦਾ ਗਿੱਟਾ ਵੀ ਟੁੱਟ ਗਿਆ। ਜਾਣਕਾਰੀ ਦਿੰਦੇ ਹੋਏ ਬੀਐੱਸਐੱਨਐੱਲ ਦੇ ਅਧਿਕਾਰੀ ਨਰੇਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਦੇ ਦਫਤਰ ਵਿੱਚ ਪਿਛਲੇ 6 ਮਹੀਨਿਆਂ ਤੋਂ ਚੋਰੀ ਹੋ ਰਹੀ ਹੈ। ਚੋਰ ਲੱਖਾਂ ਰੁਪਏ ਦੀ ਤਾਰ ਚੋਰੀ ਕਰਕੇ ਲਿਜਾ ਚੁੱਕੇ ਨੇ।
- Death during a road accident: ਦੋ ਟਰੱਕਾਂ ਦੀ ਸਿੱਧੀ ਟੱਕਰ ਦੌਰਾਨ ਇੱਕ ਚਾਲਕ ਦੀ ਮੌਤ, ਹਾਦਸੇ 'ਚ ਦੋ ਲੋਕ ਗੰਭੀਰ ਜ਼ਖ਼ਮੀ
- Self employment Scheme: ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਦੇਣ ਲਈ ਕੇਂਦਰ ਸਰਕਾਰ ਦਾ ਵੱਖਰਾ ਉਪਰਾਲਾ, ਵੱਖ-ਵੱਖ ਯੋਜਨਾਵਾਂ ਤਹਿਤ ਅਸਾਨੀ ਨਾਲ ਦਿੱਤਾ ਜਾ ਰਿਹਾ ਲੋਨ
- Drug Trafficker Arrested: ਅੰਮ੍ਰਿਤਸਰ 'ਚ ਨਸ਼ਾ ਤਸਕਰਾਂ ਅਤੇ ਪੁਲਿਸ ਵਿਚਾਲੇ ਮੁਕਾਬਲਾ, ਗੋਲੀ ਲੱਗਣ ਕਾਰਣ ਨਸ਼ਾ ਤਸਕਰ ਜ਼ਖ਼ਮੀ, ਦੋਵੇਂ ਤਸਕਰ ਗ੍ਰਿਫ਼ਤਾਰ