ਪੰਜਾਬ

punjab

ਸਫਾਈ ਕਰਮਚਾਰੀਆਂ ਦੇ ਹੱਕ 'ਚ ਉਤਰਿਆ ਅਕਾਲੀ ਦਲ

By

Published : Jun 5, 2021, 11:16 AM IST

ਰਾਏਕੋਟ 'ਚ ਨਗਰ ਕੌਂਸਲ ਵਿਖੇ ਆਪਣੀਆਂ ਮੰਗਾਂ ਦੀ ਪੂਰਤੀ ਲਈ ਕਈ ਦਿਨਾਂ ਤੋਂ ਹੜਤਾਲ 'ਤੇ ਬੈਠੇ ਸਫ਼ਾਈ ਸੇਵਕਾਂ ਦੀ ਹੜਤਾਲ ਦਾ ਸ਼੍ਰੋਮਣੀ ਅਕਾਲੀ ਦਲ ਹਲਕਾ ਰਾਏਕੋਟ ਵੱਲੋਂ ਸਮਰਥਨ ਕੀਤਾ ਗਿਆ। ਜਿਸ ਦੌਰਾਨ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਵੱਡੀ ਗਿਣਤੀ 'ਚ ਅਕਾਲੀ ਆਗੂਆਂ ਨੇ ਸਫ਼ਾਈ ਸੇਵਕਾਂ ਦੇ ਧਰਨੇ ਵਿੱਚ ਸ਼ਿਰਕਤ ਕੀਤੀ ਗਈ।

The Akali Dal has come out in favor of the janitors
The Akali Dal has come out in favor of the janitors

ਰਾਏਕੋਟ: ਨਗਰ ਕੌਂਸਲ ਵਿਖੇ ਆਪਣੀਆਂ ਮੰਗਾਂ ਦੀ ਪੂਰਤੀ ਲਈ ਕਈ ਦਿਨਾਂ ਤੋਂ ਹੜਤਾਲ 'ਤੇ ਬੈਠੇ ਸਫ਼ਾਈ ਸੇਵਕਾਂ ਦੀ ਹੜਤਾਲ ਦਾ ਸ਼੍ਰੋਮਣੀ ਅਕਾਲੀ ਦਲ ਹਲਕਾ ਰਾਏਕੋਟ ਵੱਲੋਂ ਸਮਰਥਨ ਕੀਤਾ ਗਿਆ। ਜਿਸ ਦੌਰਾਨ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਦੀ ਅਗਵਾਈ ਵਿੱਚ ਵੱਡੀ ਗਿਣਤੀ 'ਚ ਅਕਾਲੀ ਆਗੂਆਂ ਨੇ ਸਫ਼ਾਈ ਸੇਵਕਾਂ ਦੇ ਧਰਨੇ ਵਿੱਚ ਸ਼ਿਰਕਤ ਕੀਤੀ ਗਈ।

ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਸੰਧੂ ਨੇ ਦੱਸਿਆ, ਕਿ ਸ੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਫ਼ਾਈ ਸੇਵਕਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਪੱਕਾ ਕੀਤਾ ਗਿਆ ਸੀ।

ਪ੍ਰੰਤੂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਘਰ-ਘਰ ਨੌਕਰੀਆਂ ਦਾ ਵਾਅਦਾ ਕਰਕੇ ਸੱਤਾ 'ਤੇ ਕਾਬਜ਼ ਹੋਈ, ਕੈਪਟਨ ਸਰਕਾਰ ਨੇ ਨੌਜਵਾਨਾਂ ਨੂੰ ਰੋਜਗਾਰ ਤਾਂ ਕੀ ਦੇਣਾ ਸੀ, ਬਲਕਿ ਇਨ੍ਹਾਂ ਸਫਾਈ ਸੇਵਕਾਂ ਨੂੰ ਪੱਕਾ ਵੀ ਨਹੀਂ ਕੀਤਾ, ਸਗੋਂ ਕਾਂਗਰਸੀ ਵਿਧਾਇਕਾਂ ਨੇ ਬੱਚਿਆਂ ਨੂੰ ਸਿੱਧੇ-ਅਸਿੱਧੇ ਤਰੀਕੇ ਨਾਲ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕਾਂ ਦੀ ਪ੍ਰੇਸ਼ਾਨੀ ਅਤੇ ਜਾਇਜ਼ ਮੰਗ ਨੂੰ ਦੇਖਦੇ ਹੋਏ ਸ੍ਰੋਮਣੀ ਅਕਾਲੀ ਦਲ ਵੱਲੋਂ ਉਨ੍ਹਾਂ ਦੀ ਹੜਤਾਲ ਦਾ ਸਮਰਥਨ ਕੀਤਾ ਜਾ ਰਿਹਾ ਹੈ, ਅਤੇ ਇਨ੍ਹਾਂ ਦੇ ਹਰ ਸੰਘਰਸ਼ ਵਿੱਚ ਸਾਥ ਦੇਣ ਦਾ ਵੀ ਭਰੋਸਾ ਦਿੱਤਾ ਹੈ।, ਇਸ ਮੌਕੇ ਅਕਾਲੀ ਆਗੂਆਂ ਨੇ ਪੰਜਾਬ ਸਰਕਾਰ ਨੂੰ ਜਲਦ ਸਫ਼ਾਈ ਸੇਵਕਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਅਪੀਲ ਕੀਤੀ ਹੈ।

ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਦਵਿੰਦਰ ਗਿੱਲ ਬੌਬੀ ਨੇ ਅਕਾਲੀ ਆਗੂਆਂ ਵੱਲੋਂ ਉਨ੍ਹਾਂ ਦਾ ਸਾਥ ਦੇਣ ‘ਤੇ ਧੰਨਵਾਦ ਕੀਤਾ, ਤੇ ਨਾਲ ਹੀ ਕੈਪਟਨ ਸਰਕਾਰ ਨੂੰ ਚਿਤਾਵਨੀ ਦਿੰਦਿਆ ਕਿਹਾ, ਕਿ ਜੇਕਰ ਜਲਦ ਮੰਗਾਂ ਪੂਰੀਆਂ ਨਾਲ ਹੋਈਆਂ ਤਾਂ 9 ਜੂਨ ਨੂੰ ਪਟਿਆਲਾ 'ਚ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾਂ ਦੀ ਕੋਠੀ ਦਾ ਘਿਰਾਓ ਕਰਾਂਗੇ


ਇਹ ਵੀ ਪੜ੍ਹੋ:ਕੈਪਟਨ ਨੇ ਪੈਨਲ ਅੱਗੇ ਮੰਨੀਆਂ ਕਈ ਕਮੀਆਂ: ਜੇ.ਪੀ.ਅਗਰਵਾਲ

ABOUT THE AUTHOR

...view details