ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਵੱਲੋਂ ਕਿਸਾਨਾਂ ਦੇ ਹੱਕ ’ਚ ਅਤੇ ਪੈਟਰੋਲ ਡੀਜ਼ਲ ਦੇ ਨਾਲ ਐੱਲਪੀਜੀ ਦੀਆਂ ਵਧਦੀਆਂ ਕੀਮਤਾਂ ਦੇ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਯੂਥ ਅਕਾਲੀ ਦਲ ਵੱਲੋਂ ਸੜਕ ਤੇ ਛੋਟੀਆਂ-ਛੋਟੀਆਂ ਸ਼ੀਸ਼ੀਆਂ ’ਪੈਟਰੋਲ ਅਤੇ ਡੀਜ਼ਲ ਚ ਪਾ ਕੇ ਵੇਚਿਆ। ਇਸ ਮੌਕੇ ਉਹਨਾਂ ਨੇ ਕੇਂਦਰ ਅਤੇ ਕੈਪਟਨ ਸਰਕਾਰ ਤੇ ਤੰਜ ਕੱਸਿਆ ਕਿਹਾ ਕਿ ਜੇਕਰ ਕੇਂਦਰ ਸਰਕਾਰ ਅਤੇ ਕੈਪਟਨ ਸਰਕਾਰ ਆਪਣਾ ਟੈਕਸ ਘਟਾ ਦੇਣ ਤਾਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵੱਡੀ ਕਟੌਤੀ ਹੋ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਆਮ ਲੋਕ ਮਹਿੰਗਾਈ ਦੀ ਮਾਰ ਥੱਲੇ ਦੱਬ ਗਏ ਨੇ ਅਤੇ ਮੋਦੀ ਸਰਕਾਰ ਨੇ ਜੋ ਚੰਗੇ ਦਿਨ ਆਉਣ ਦਾ ਵਾਅਦਾ ਕੀਤਾ ਸੀ ਉਹ ਹੁਣ ਬੁਰ੍ਹੇ ਦਿਨਾਂ ’ਚ ਤਬਦੀਲ ਹੁੰਦੇ ਜਾ ਰਹੇ ਹਨ।
ਮਹਿੰਗਾਈ ਖ਼ਿਲਾਫ਼ ਅਕਾਲੀ ਦਲ ਨੇ ਕੀਤਾ ਅਨੋਖਾ ਪ੍ਰਦਰਸ਼ਨ - PROTEST
ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਵੱਲੋਂ ਕਿਸਾਨਾਂ ਦੇ ਹੱਕ ’ਚ ਅਤੇ ਪੈਟਰੋਲ ਡੀਜ਼ਲ ਦੇ ਨਾਲ ਐੱਲਪੀਜੀ ਦੀਆਂ ਵਧਦੀਆਂ ਕੀਮਤਾਂ ਦੇ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਯੂਥ ਅਕਾਲੀ ਦਲ ਵੱਲੋਂ ਸੜਕ ਤੇ ਛੋਟੀਆਂ-ਛੋਟੀਆਂ ਸ਼ੀਸ਼ੀਆਂ ਪੈਟਰੋਲ ਅਤੇ ਡੀਜ਼ਲ ਚ ਪਾ ਕੇ ਵੇਚਿਆ।
ਯੂਥ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀ ਇਹੀ ਕਥਨੀ ਹੈ ਕਿ ਆਪਣੇ ਖ਼ਜ਼ਾਨੇ ਭਰੂ ਲੋਕਾਂ ਨਾਲ ਕੋਈ ਹਮਦਰਦੀ ਨਹੀਂ ਉਨ੍ਹਾਂ ਛੋਟੀਆਂ ਛੋਟੀਆਂ ਸ਼ੀਸ਼ੀਆਂ ਚ ਪਾ ਕੇ ਸੌ ਸੌ ਰੁਪਏ ਦਾ ਪੈਟਰੋਲ ਵੇਚਣ ਦਾ ਇਕ ਹਾਸਮਈ ਢੰਗ ਦੇ ਨਾਲ ਵਿਰੋਧ ਜ਼ਾਹਿਰ ਕੀਤਾ ਅਤੇ ਕਿਹਾ ਕਿ ਜੋ ਸਰਕਾਰ ਮਹਿੰਗਾਈ ਘੱਟ ਕਰਨ ਦਾ ਵਾਅਦਾ ਕਰਕੇ ਹੀ ਸੱਤਾ ਵਿੱਚ ਆਈ ਸੀ ਉਹ ਖ਼ੁਦ ਹੀ ਮਹਿੰਗਾਈ ਫੈਲਾ ਰਹੀ ਹੈ। ਉਥੇ ਹੀ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਵੱਲੋਂ ਅੱਜ ਲੁਧਿਆਣਾ ਦੇ ਡੀਸੀ ਦਫ਼ਤਰ ਦੇ ਬਾਹਰ ਕਿਸਾਨਾਂ ਦੇ ਹੱਕ ਵਿੱਚ ਅਤੇ ਪੈਟਰੋਲ ਡੀਜ਼ਲ ਐਲਪੀਜੀ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ ਇਸ ਦੌਰਾਨ ਸੀਨੀਅਰ ਆਗੂ ਰਣਜੀਤ ਸਿੰਘ ਤਲਵੰਡੀ ਨੇ ਕਿਹਾ ਕਿ ਕੇਂਦਰ ਸਰਕਾਰ ਨਾ ਸਿਰਫ਼ ਕਿਸਾਨਾਂ ਦੇ ਹੱਕ ਮਾਰ ਰਹੀ ਹੈ ਸਗੋਂ ਆਮ ਆਦਮੀ ਇਹ ਵੀ ਮਹਿੰਗਾਈ ਦਾ ਬੋਝ ਪਾ ਕੇ ਉਨ੍ਹਾਂ ਦਾ ਵੱਡਾ ਨੁਕਸਾਨ ਕਰ ਰਹੀ ਹੈ।
ਇਹ ਵੀ ਪੜ੍ਹੋ: ਸੁਰਾਂ ਦੇ ਬਾਦਸ਼ਾਹ ਸਰਦੂਲ ਸਿਕੰਦਰ ਦੇ ਜੀਵਨ ’ਤੇ ਝਾਤ