ਪੰਜਾਬ

punjab

ETV Bharat / state

ਰੇਪ ਪੀੜਤਾ ਨੇ ਖੁੱਦ ਉੱਤੇ ਪੈਟਰੋਲ ਛਿੜਕ ਕੇ ਖੁਦਕੁਸ਼ੀ ਦੀ ਕੀਤੀ ਕੋਸ਼ਿਸ਼, ਕਿਹਾ-ਨਹੀਂ ਮਿਲ ਰਿਹਾ ਇਨਸਾਫ਼, ਪੁਲਿਸ ਨੇ ਕਾਰਵਾਈ ਦਾ ਦਿੱਤਾ ਭਰੋਸਾ - ਲੁਧਿਆਣਾ ਦੀ ਖ਼ਬਰ

ਲੁਧਿਆਣਾ ਕਮਿਸ਼ਨਰ ਦੇ ਦਫ਼ਤਰ ਬਾਹਰ ਬੁਰਖਾ ਪਾਕੇ ਆਈ ਇੱਕ ਮਹਿਲਾ ਨੇ ਖੁੱਦ ਨੂੰ ਸਾੜ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਮਹਿਲਾ ਦਾ ਇਲਜ਼ਾਮ ਹੈ ਕਿ ਬਬਲੂ ਕੁਰੈਸ਼ੀ ਨਾਂਅ ਦੇ ਸ਼ਖ਼ਸ ਨੇ ਉਸ ਨਾਲ ਜਬਰ-ਜਨਾਹ ਕੀਤਾ ਪਰ ਬਾਵਜੂਦ ਇਸ ਦੇ ਮੁਲਜ਼ਮ ਨੂੰ ਕੋਈ ਸਜ਼ਾ ਨਹੀਂ ਦਿੱਤੀ ਗਈ। ਉਸ ਨੇ ਕਿਹਾ ਇਨਸਾਫ਼ ਨਾ ਮਿਲਣ ਕਾਰਣ ਹੀ ਉਸ ਨੇ ਖੁਦਕੁਸ਼ੀ ਕਰਨ ਦਾ ਕਦਮ ਚੁੱਕਿਆ।

The alleged rape victim attempted suicide outside Ludhiana Commissioner office
ਰੇਪ ਪੀੜਤਾ ਨੇ ਖੁੱਦ ਉੱਤੇ ਪੈਟਰੋਲ ਛਿੜਕ ਕੇ ਖੁਦਕੁਸ਼ੀ ਦੀ ਕੀਤੀ ਕੋਸ਼ਿਸ਼, ਕਿਹਾ-ਨਹੀਂ ਮਿਲ ਰਿਹਾ ਇਨਸਾਫ਼, ਪੁਲਿਸ ਨੇ ਕਾਰਵਾਈ ਦਾ ਦਿੱਤਾ ਭਰੋਸਾ

By

Published : Jun 30, 2023, 4:54 PM IST

ਮਹਿਲੇ ਨੇ ਪੈਟਰੋਲ ਛਿੜਕ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼

ਲੁਧਿਆਣਾ:ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਅੱਜ ਉਸ ਵੇਲੇ ਵੱਡਾ ਹੰਗਾਮਾ ਹੋ ਗਿਆ ਜਦੋਂ ਬੁਰਖਾ ਪਾ ਕੇ ਆਈ ਇੱਕ ਮਹਿਲਾ ਵੱਲੋਂ ਕਿਹਾ ਗਿਆ ਕਿ ਉਸ ਦਾ ਬੱਬਲੂ ਕੁਰੈਸ਼ੀ ਨਾਂ ਦੇ ਮੁਲਜ਼ਮ ਵੱਲੋਂ ਬਲਾਤਕਾਰ ਕੀਤਾ ਗਿਆ ਪਰ ਹਾਲੇ ਤੱਕ ਉਸ ਨੂੰ ਇਨਸਾਫ਼ ਨਹੀਂ ਮਿਲ ਸਕਿਆ। ਉਨ੍ਹਾਂ ਕਿਹਾ ਕਿ ਉਹ ਗਰੀਬ ਹੈ ਅਤੇ ਉਸ ਦੇ ਛੋਟੇ ਬੱਚੇ ਹਨ ਉਸ ਨਾਲ ਧੱਕਾ ਕੀਤਾ ਗਿਆ ਅਤੇ ਪੁਲਿਸ ਵੀ ਕਾਰਵਾਈ ਨਹੀਂ ਕਰ ਰਹੀ ਹੈ। ਟਿੱਬਾ ਥਾਣੇ ਵਿੱਚ ਉਸ ਨੇ ਇਸ ਦੀ ਸ਼ਿਕਾਇਤ ਦਿੱਤੀ ਸੀ 13 ਜੂਨ ਨੂੰ ਦਿੱਤੀ ਸ਼ਿਕਾਇਤ ਤੋਂ ਬਾਅਦ 17 ਤਰੀਕ ਨੂੰ ਮਾਮਲਾ ਦਰਜ ਕੀਤਾ ਗਿਆ ਪਰ ਹਾਲੇ ਤੱਕ ਮੁਲਜ਼ਮ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਉਹ ਖ਼ੁਦਕੁਸ਼ੀ ਕਰਨ ਲਈ ਪੁਲਿਸ ਕਮਿਸ਼ਨਰ ਦਫਤਰ ਆਈ ਹੈ।

ਮਹਿਲਾ ਨੇ ਆਪਣੇ ਉੱਪਰ ਛਿੜਕਿਆ ਪੈਟਰੋਲ:ਪੀੜਤਾ ਨੇ ਆਪਣੇ ਉੱਪਰ ਪਟਰੋਲ ਛਿੜਕ ਲਿਆ ਜਿਸ ਤੋਂ ਬਾਅਦ ਮੌਕੇ ਉੱਤੇ ਪਹੁੰਚੀ ਪੁਲਿਸ ਨੇ ਉਸ ਨਾਲ ਗੱਲਬਾਤ ਕੀਤੀ ਅਤੇ ਉਸ ਨੂੰ ਸੀਨੀਅਰ ਅਧਿਕਾਰੀਆਂ ਦੇ ਨਾਲ ਮਿਲਵਾਇਆ। ਅਧਿਕਾਰੀਆਂ ਨੇ ਪੀੜਤ ਮਹਿਲਾ ਨੂੰ ਕਾਰਵਾਈ ਦਾ ਭਰੋਸਾ ਦਿੱਤਾ। ਪੁਲਿਸ ਕਮਿਸ਼ਨਰ ਦਫਤਰ ਦੇ ਵਿੱਚ ਤਾਇਨਾਤ ਅਧਿਕਾਰੀ ਨਾਲ ਜਦੋਂ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਟਿੱਬਾ ਥਾਣੇ ਦਾ ਮਾਮਲਾ ਹੈ। ਇਸ ਸਬੰਧੀ ਐਸਐਚਓ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ ਅਤੇ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਪਰਚਾ ਦਰਜ ਕੀਤਾ ਜਾ ਚੁੱਕਾ ਹੈ ਅਤੇ ਪੁਲਿਸ ਆਪਣੀ ਕਾਰਵਾਈ ਕਰ ਰਹੀ ਹੈ।

ਪੁਲਿਸ ਨੇ ਦਿੱਤਾ ਕਾਰਵਾਈ ਦਾ ਭਰੋਸਾ:ਪੀੜਤਾ ਨੇ ਕਿਹਾ ਕਿ ਮੁਲਜ਼ਮ ਨੂੰ ਪੁਲਿਸ ਗ੍ਰਿਫਤਾਰ ਕਰਨ ਵਿੱਚ ਆਨਾ-ਕਾਨੀ ਕਰ ਰਹੀ ਹੈ। ਪੁਲਿਸ ਉਸ ਖਿਲਾਫ ਕਾਰਵਾਈ ਕਰੇ, ਉਨ੍ਹਾਂ ਕਿਹਾ ਕਿ ਮੈਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਨੇ। ਉਨ੍ਹਾਂ ਕਿਹਾ ਕਿ ਜੇਕਰ ਮੈਨੂੰ ਇਨਸਾਫ਼ ਨਾ ਮਿਲਿਆ ਤਾਂ ਉਹ ਆਪਣੇ ਆਪ ਨੂੰ ਅੱਗ ਲਾ ਲਵੇਗੀ। ਤੁਰੰਤ ਪੁਲਿਸ ਅਧਿਕਾਰੀਆਂ ਅਤੇ ਪੱਤਰਕਾਰਾਂ ਨੇ ਮਹਿਲਾ ਤੋਂ ਪੈਟਰੋਲ ਦੀ ਬੋਤਲ ਖੋਹ ਲਈ। ਇਸ ਦੌਰਾਨ ਮਹਿਲਾ ਨੂੰ ਇਨਸਾਫ ਦਾ ਭਰੋਸਾ ਦਿਵਾਇਆ ਗਿਆ ਜਿਸ ਤੋਂ ਬਾਅਦ ਉਹ ਪੁਲਿਸ ਦੀ ਗੱਲ ਸੁਣਨ ਨੂੰ ਤਿਆਰ ਹੋਈ।

ABOUT THE AUTHOR

...view details