ਪੰਜਾਬ

punjab

ETV Bharat / state

90 ਸਵਾਰੀਆਂ ਨਾਲ ਭਰੀ ਬੱਸ ਨੂੰ ਟੈਕਸੀ ਚਾਲਕਾਂ ਨੇ ਰੋਕਿਆ

90 ਸਵਾਰੀਆਂ ਨਾਲ ਭਰੀ ਬੱਸ ਨੂੰ ਟੈਕਸੀ ਚਾਲਕਾਂ ਵੱਲੋਂ ਰੋਕਿਆ ਗਿਆ। ਟੈਕਸੀ ਚਾਲਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਦੋ ਸਵਾਰੀਆਂ ਤੋਂ ਜਿਆਦਾ ਬਿਠਾਉਣ ਦੀ ਆਗਿਆ ਨਹੀਂ ਹੈ। ਦੂਜੇ ਪਾਸੇ ਪ੍ਰਾਈਵੇਟ ਬੱਸਾਂ ਵਾਲਿਆ ’ਤੇ ਕਿਸੇ ਵੀ ਤਰ੍ਹਾਂ ਦੀ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ।

By

Published : May 15, 2021, 4:17 PM IST

90 ਸਵਾਰੀਆਂ ਨਾਲ ਭਰੀ ਬੱਸ ਨੂੰ ਟੈਕਸੀ ਚਾਲਕਾਂ ਨੇ ਰੋਕਿਆ
90 ਸਵਾਰੀਆਂ ਨਾਲ ਭਰੀ ਬੱਸ ਨੂੰ ਟੈਕਸੀ ਚਾਲਕਾਂ ਨੇ ਰੋਕਿਆ

ਲੁਧਿਆਣਾ: ਜ਼ਿਲ੍ਹੇ ਚ ਲਗਾਤਾਰ ਵਧ ਰਹੇ ਕੋਰੋਨਾ ਮਾਮਲਿਆਂ ਨੂੰ ਵੇਖਦੇ ਹੋਏ ਪ੍ਰਸ਼ਾਸਨ ਵੱਲੋਂ ਦੁਪਹਿਰ 12 ਵਜੇ ਤੋਂ ਬਾਅਦ ਦੂਜੇ ਦਿਨ ਸਵੇਰ ਤੱਕ ਕਰਫਿਊ ਲਗਾਇਆ ਗਿਆ ਹੈ। ਇਸਦੇ ਬਾਵਜੁਦ ਵੀ ਸੜਕ ’ਤੇ ਆਵਾਜਾਈ ਪਹਿਲਾਂ ਦੀ ਹੀ ਤਰ੍ਹਾਂ ਦਿਖ ਰਹੀ ਹੈ। ਦੂਜੇ ਪਾਸੇ ਮਜ਼ਦੂਰਾਂ ਦਾ ਪ੍ਰਾਈਵੇਟ ਬੱਸਾਂ ਵਾਲਿਆਂ ਵੱਲੋਂ ਸ਼ੋਸ਼ਣ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਟੈਕਸੀ ਚਾਲਕਾਂ ਨੇ 90 ਤੋਂ ਜਿਆਦਾ ਵਿਅਕਤੀਆਂ ਨਾਲ ਭਰੀ ਬੱਸ ਨੂੰ ਰੋਕਿਆ ਗਿਆ। ਨਾਲ ਹੀ ਉਨ੍ਹਾਂ ਨੇ ਪੁਲਿਸ ਨੂੰ ਇਸ ਸਬੰਧੀ ਸੂਚਨਾ ਦਿੱਤੀ ਜਿਸ ਤੋਂ ਬਾਅਦ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਬੱਸ ਨੂੰ ਜਬਤ ਕਰ ਲਿਆ ਗਿਆ।

90 ਸਵਾਰੀਆਂ ਨਾਲ ਭਰੀ ਬੱਸ ਨੂੰ ਟੈਕਸੀ ਚਾਲਕਾਂ ਨੇ ਰੋਕਿਆ

ਬੱਸ ’ਚ ਸਵਾਰ ਪ੍ਰਵਾਸੀ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਕੋਲੋਂ 2000 ਰੁਪਏ ਲਏ ਗਏ ਹਨ। 1500 ਰੁਪਏ ਕਿਰਾਇਆ ਅਤੇ 500 ਰੁਪਏ ਕੋਰੋਨਾ ਟੈਸਟ ਲਈ ਲਏ ਗਏ ਸੀ। ਮਾਮਲੇ ਸਬੰਧੀ ਟੈਕਸੀ ਚਾਲਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਕਿਹਾ ਗਿਆ ਹੈ ਦੋ ਤੋਂ ਵੱਧ ਸਵਾਰੀਆਂ ਨੂੰ ਨਹੀਂ ਬਿਠਾਉਣਾ ਹੈ ਜੇਕਰ ਉਨ੍ਹਾਂ ਵੱਲੋਂ ਅਜਿਹਾ ਕੀਤਾ ਜਾਂਦਾ ਹੈ ਤਾਂ ਉਨ੍ਹਾਂ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਂਦੀ ਹੈ ਪਰ ਦੂਜੇ ਪਾਸੇ ਇਸ ਤਰ੍ਹਾਂ ਦੇ ਮਾਮਲਿਆਂ ਤੇ ਕੋਈ ਕਾਰਵਾਈ ਨਹੀਂ ਹੋ ਰਹੀ ਹੈ। ਟੈਕਸੀ ਚਾਲਕਾਂ ਨੇ ਟਰਾਂਸਪਰੋਟ ਅਧਿਕਾਰੀਆਂ ਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਵੱਡੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਹੀ ਟਰਾਂਸਪੋਰਟ ਮਾਫੀਆ ਧੰਦਾ ਕਰ ਰਿਹਾ ਹੈ।

ਦੂਜੇ ਪਾਸੇ ਇਸ ਮਾਮਲੇ ’ਤੇ ਪੁਲਿਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਵੱਲੋਂ ਬੱਸ ਨੂੰ ਜਬਤ ਕਰ ਲਿਆ ਗਿਆ ਹੈ। ਜੋ ਵੀ ਬਣਦੀ ਕਾਰਵਾਈ ਹੋਵੇਗੀ ਉਸਨੂੰ ਅਮਲ ਚ ਲਿਆਂਦੀ ਜਾਵੇਗੀ। ਕਾਬਿਲੇਗੌਰ ਹੈ ਕਿ ਪੰਜਾਬ ਸਰਕਾਰ ਵੱਲੋਂ ਬੱਸਾਂ ਚ 50 ਫੀਸਦ ਸਵਾਰੀਆਂ ਨੂੰ ਬਿਠਾਉਣ ਦੀ ਆਗਿਆ ਦਿੱਤੀ ਗਈ ਹੈ ਇਸਦੇ ਬਾਵਜੁਦ ਇਸ ਤਰ੍ਹਾਂ ਦੇ ਮਾਮਲੇ ਦੇ ਸਾਹਮਣੇ ਆਉਣ ਨਾਲ ਪ੍ਰਸ਼ਾਸਨ ਦੀ ਵੱਡੀ ਅਣਗਹਿਲੀ ਸਾਹਮਣੇ ਆਈ ਹੈ।

ਇਹ ਵੀ ਪੜੋ: ਆਪਣੇ ਹੀ ਸਰਕਾਰ ਖ਼ਿਲਾਫ਼ ਨਵਜੋਤ ਸਿੰਘ ਸਿੱਧੂ ਦੀ ਟਵੀਟ ਜੰਗ ਜਾਰੀ

ABOUT THE AUTHOR

...view details