ਲੁਧਿਆਣਾ:ਮੁੜ ਮਿਲਣ ਦੇ ਵਾਅਦੇ ਨਾਲ ‘ਖੇਡਾਂ ਵਤਨ ਪੰਜਾਬ ਦੀਆਂ’ ਸਮਾਪਤ ਹੋ ਚੁੱਕੀਆਂ ਹਨ, ਮੁੱਖ ਮੰਤਰੀ ਨੇ ਖੇਡਾਂ ਦੇ ਖੇਤਰ ਵਿੱਚ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਦਾ ਹਲਫ਼ ਲਿਆ, ਜੇਤੂ ਖਿਡਾਰੀਆਂ ਦੇ ਬੈਂਕ ਖਾਤਿਆਂ ਵਿੱਚ ਇਨਾਮੀ ਰਾਸ਼ੀ ਵਜੋਂ 6.85 ਕਰੋੜ ਰੁਪਏ ਡਿਜ਼ੀਟਲ ਵਿਧੀ ਰਾਹੀਂ ਤਬਦੀਲ ਕੀਤੇ , ਸੂਬੇ ਵਿੱਚ ਹਰੇਕ ਸਾਲ ਖੇਡਾਂ ਕਰਵਾਉਣ ਦਾ ਐਲਾਨ ਕੀਤਾ ਹੈ। khedaa Watan Punjab diyaa 2022
ਖਿਡਾਰੀਆਂ ਨੂੰ ਇਨ੍ਹਾਂ ਖੇਡਾਂ ਦੀ ਸ਼ਾਨਦਾਰ ਸਫਲਤਾ ਲਈ ਦਿੱਤੀ ਵਧਾਈ:ਅਗਲੇ ਸਾਲ ਮੁੜ ਮਿਲਣ ਦੇ ਵਾਅਦੇ ਨਾਲ ਲਗਪਗ ਤਿੰਨ ਮਹੀਨਿਆਂ ਤੱਕ ਚੱਲਿਆ ਖੇਡ ਮੇਲਾ 'ਖੇਡਾਂ ਵਤਨ ਪੰਜਾਬ ਦੀਆਂ’ ਵੀਰਵਾਰ ਨੂੰ ਗੁਰੂ ਨਾਨਕ ਸਟੇਡੀਅਮ ਵਿਖੇ ਰੰਗਾਰੰਗ ਪ੍ਰੋਗਰਾਮ ਨਾਲ ਸਮਾਪਤ ਹੋ ਗਿਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੇਡਾਂ ਦੇ ਖੇਤਰ ਵਿੱਚ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਦਾ ਅਹਿਦ ਲਿਆ। ਇਨ੍ਹਾਂ ਖੇਡਾਂ ਦੌਰਾਨ ਰਾਜ ਪੱਧਰ 'ਤੇ ਸੋਨੇ, ਚਾਂਦੀ ਅਤੇ ਕਾਂਸੀ ਦੇ ਤਗਮੇ ਜਿੱਤਣ ਵਾਲੇ 9961 ਖਿਡਾਰੀਆਂ ਦੇ ਬੈਂਕ ਖਾਤਿਆਂ ਵਿੱਚ 6.85 ਕਰੋੜ ਰੁਪਏ ਦੀ ਰਾਸ਼ੀ ਡਿਜ਼ੀਟਲ ਤੌਰ 'ਤੇ ਤਬਦੀਲ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸਾਰੇ ਖਿਡਾਰੀਆਂ ਨੂੰ ਇਨ੍ਹਾਂ ਖੇਡਾਂ ਦੀ ਸ਼ਾਨਦਾਰ ਸਫਲਤਾ ਲਈ ਵਧਾਈ ਦਿੱਤੀ।
The Chief Minister distributed prizes to the winning players in the Games of Punjab 'ਹਰ ਸਾਲ ਕਰਵਾਈਆਂ ਜਾਣਗੀਆਂ ਖੇਡਾਂ':ਉਨ੍ਹਾਂ ਦੱਸਿਆ ਕਿ ਸੋਨਾ ਦਾ ਤਮਗਾ ਜਿੱਤਣ ਵਾਲੇ ਦੇ ਖਾਤੇ ਵਿੱਚ 10 ਹਜ਼ਾਰ ਰੁਪਏ, ਚਾਂਦੀ ਦਾ ਤਮਗਾ ਜਿੱਤਣ ਵਾਲੇ ਦੇ ਖਾਤੇ ਵਿੱਚ ਸੱਤ ਹਜ਼ਾਰ ਰੁਪਏ ਅਤੇ ਕਾਂਸੀ ਤਮਗਾ ਜੇਤੂ ਦੇ ਖਾਤੇ ਵਿੱਚ ਪੰਜ ਹਜ਼ਾਰ ਰੁਪਏ ਤਬਦੀਲ ਕੀਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਕੋਨੇ-ਕੋਨੇ ਵਿੱਚ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਇਹ ਖੇਡਾਂ ਹਰ ਸਾਲ ਕਰਵਾਈਆਂ ਜਾਣਗੀਆਂ।
The Chief Minister distributed prizes to the winning players in the Games of Punjab ਖੇਡਾਂ ਨੂੰ ਸਫ਼ਲਤਾਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਦਿੱਤੀ ਵਧਾਈ: ਮੁੱਖ ਮੰਤਰੀ ਨੇ ਰਾਜ ਪੱਧਰੀ ਖੇਡਾਂ ਵਿੱਚ ਕ੍ਰਮਵਾਰ 202, 133 ਅਤੇ 123 ਸੋਨ ਤਗਮੇ ਜਿੱਤ ਕੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੀਆਂ ਪਟਿਆਲਾ, ਲੁਧਿਆਣਾ ਅਤੇ ਐਸ.ਏ.ਐਸ. ਨਗਰ ਦੀਆਂ ਟੀਮਾਂ ਦਾ ਸਨਮਾਨ ਕੀਤਾ। ਉਨ੍ਹਾਂ ਅੰਮ੍ਰਿਤਸਰ, ਬਰਨਾਲਾ, ਫ਼ਰੀਦਕੋਟ, ਜਲੰਧਰ, ਲੁਧਿਆਣਾ, ਪਟਿਆਲਾ, ਰੂਪਨਗਰ, ਐਸ.ਏ.ਐਸ. ਨਗਰ ਅਤੇ ਸੰਗਰੂਰ ਸਮੇਤ ਨੌਂ ਜ਼ਿਲ੍ਹਿਆਂ ਨੂੰ ਉਨ੍ਹਾਂ ਦੇ ਜ਼ਿਲ੍ਹਿਆਂ ਵਿੱਚ ਵਧੀਆ ਢੰਗ ਨਾਲ ਰਾਜ ਪੱਧਰੀ ਖੇਡਾਂ ਦਾ ਪ੍ਰਬੰਧ ਕਰਨ ਲਈ ਵੀ ਸਨਮਾਨਿਤ ਕੀਤਾ। ਭਗਵੰਤ ਮਾਨ ਨੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਵੀ ਇਨ੍ਹਾਂ ਖੇਡਾਂ ਨੂੰ ਸਫ਼ਲਤਾਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਧਾਈ ਦਿੱਤੀ।
ਛੇ ਉਮਰ ਵਰਗਾਂ ਦੇ ਤਿੰਨ ਲੱਖ ਤੋਂ ਵੱਧ ਖਿਡਾਰੀਆਂ ਨੇ ਲਿਆ ਭਾਗ:ਲਗਭਗ ਤਿੰਨ ਮਹੀਨਿਆਂ ਤੱਕ ਚੱਲੇ ਇਸ ਸ਼ਾਨਦਾਰ ਖੇਡ ਮੇਲੇ ਦੀ ਸਮਾਪਤੀ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਇਨ੍ਹਾਂ ਖੇਡਾਂ ਵਿੱਚ ਵੱਖ-ਵੱਖ ਛੇ ਉਮਰ ਵਰਗਾਂ ਦੇ ਤਿੰਨ ਲੱਖ ਤੋਂ ਵੱਧ ਖਿਡਾਰੀਆਂ ਨੇ ਭਾਗ ਲਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖਿਡਾਰੀਆਂ ਨੇ 28 ਖੇਡ ਵੰਨਗੀਆਂ ਵਿੱਚ ਬਲਾਕ ਤੋਂ ਲੈ ਕੇ ਰਾਜ ਪੱਧਰ ਤੱਕ ਵੱਖ-ਵੱਖ ਮੁਕਾਬਲਿਆਂ ਵਿੱਚ ਭਾਗ ਲਿਆ। ਭਗਵੰਤ ਮਾਨ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਲਾਮਿਸਾਲ ਪ੍ਰਾਪਤੀਆਂ ਵਾਲੇ ਖਿਡਾਰੀਆਂ ਦੀ ਭਰਤੀ ਨੂੰ ਪਹਿਲ ਦੇਵੇਗੀ।
The Chief Minister distributed prizes to the winning players in the Games of Punjab
'ਖੇਡਾਂ ਵਿੱਚ ਤਮਗੇ ਜਿੱਤਣ ਵਾਲੇ ਖਿਡਾਰੀਆਂ ਨੂੰ ਵਧਾਈ':ਖੇਡਾਂ ਵਿੱਚ ਤਮਗੇ ਜਿੱਤਣ ਵਾਲੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਆਪਣੀ ਜਿੱਤ ’ਤੇ ਘੁਮੰਡ ਨਾ ਕਰਨ, ਸਗੋਂ ਨਿਮਰਤਾ ਨਾਲ ਕੰਮ ਕਰਨ ਅਤੇ ਹੋਰ ਸਫ਼ਲਤਾ ਲਈ ਸਖ਼ਤ ਮਿਹਨਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਨੂੰ ਸੂਬੇ ਭਰ ਵਿੱਚ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਨੌਜਵਾਨਾਂ ਨੇ ਖੇਡਾਂ ਵਿੱਚ ਭਾਰੀ ਉਤਸ਼ਾਹ ਨਾਲ ਭਾਗ ਲਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਦੱਸਦਿਆਂ ਖ਼ੁਸ਼ੀ ਹੋ ਰਹੀ ਹੈ ਕਿ ਕੁਝ ਥਾਈਂ ਇਕ ਪਰਿਵਾਰ ਦੀਆਂ ਤਿੰਨ-ਤਿੰਨ ਪੀੜ੍ਹੀਆਂ ਨੇ ਵੀ ਇਨ੍ਹਾਂ ਖੇਡਾਂ ਵਿੱਚ ਹਿੱਸਾ ਲਿਆ ਹੈ।
The Chief Minister distributed prizes to the winning players in the Games of Punjab
ਮੁੱਖ ਮੰਤਰੀ ਨੇ ਕਿਹਾ ਕਿ ਉਹ ਖ਼ੁਦ ਖੇਡ ਪ੍ਰੇਮੀ ਹਨ, ਜਿਸ ਕਾਰਨ ਉਹ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਰਾਸ਼ਟਰਮੰਡਲ ਖੇਡਾਂ ਤੋਂ ਵਾਪਸ ਆਉਂਦੇ ਹੀ ਪੰਜਾਬ ਦੇ ਜੇਤੂ ਖਿਡਾਰੀਆਂ ਦਾ ਸਨਮਾਨ ਕੀਤਾ। ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਉਹ ਦਿਨ ਦੂਰ ਨਹੀਂ, ਜਦੋਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਹਰ ਖੇਡ ਵਿੱਚ ਪਹਿਲੇ ਤਿੰਨ ਨੰਬਰ ਪੰਜਾਬੀ ਖਿਡਾਰੀਆਂ ਦੇ ਹਿੱਸੇ ਆਉਣਗੇ।
ਜੇਤੂਆਂ ਨੂੰ ਪ੍ਰਸੰਸਾ ਪੱਤਰ ਸਮੇਤ 51 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਦਿੱਤੀ ਜਾਵੇਗੀ:ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਕ ਮਿਸਾਲੀ ਪਹਿਲਕਦਮੀ ਕਰਦਿਆਂ ਸ਼ਹੀਦ ਭਗਤ ਸਿੰਘ ਯੁਵਾ ਪੁਰਸਕਾਰ ਮੁੜ ਸ਼ੁਰੂ ਕੀਤਾ ਹੈ, ਜੋ ਹਰ ਸਾਲ 46 ਨੌਜਵਾਨਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਲਈ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੁਰਸਕਾਰ ਜੇਤੂਆਂ ਨੂੰ ਪ੍ਰਸੰਸਾ ਪੱਤਰ ਸਮੇਤ 51 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਅਫਸੋਸ ਜ਼ਾਹਿਰ ਕੀਤਾ ਕਿ ਇਹ ਐਵਾਰਡ ਕਰੀਬ ਸੱਤ ਸਾਲ ਪਹਿਲਾਂ ਬੰਦ ਕਰ ਦਿੱਤਾ ਗਿਆ ਸੀ ਪਰ ਹੁਣ ਇਸ ਨੂੰ ਮੁੜ ਸ਼ੁਰੂ ਕੀਤਾ ਜਾਵੇਗਾ।
ਇਹ ਵੀ ਪੜ੍ਹੋ:ਗੁਜਰਾਤ 'ਚ AAP ਨੂੰ ਸਤਾਉਣ ਲੱਗਾ ਡਰ, ਸੂਰਤ ਦੇ ਸਾਰੇ ਉਮੀਦਵਾਰ ਅਣਪਛਾਤੀ ਥਾਂ 'ਤੇ ਸ਼ਿਫਟ