ਲੁਧਿਆਣਾ: ਮੁੱਖ ਮੰਤਰੀ ਪੰਜਾਬ ਦੇ ਮੁੱਖ ਸਲਾਹਕਾਰ ਕੈਪਟਨ ਸੰਦੀਪ ਸੰਧੂ ਲਗਾਤਾਰ ਕੋਰੋਨਾ ਵਾਇਰਸ ਨੂੰ ਲੈ ਕੇ ਚਿੰਤਿਤ ਹਨ ਅਤੇ ਉਨ੍ਹਾਂ ਨੇ ਇਸ ਵਾਇਰਸ 'ਤੇ ਠੱਲ੍ਹ ਪਾਉਣ ਲਈ ਲਗਾਤਾਰ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲ ਕੇ ਉਪਰਾਲੇ ਕੀਤੇ ਜਾ ਰਹੇ ਹਨ। ਕੈਪਟਨ ਸੰਦੀਪ ਸੰਧੂ ਨੇ ਕਿਹਾ ਹੈ ਕਿ ਲੁਧਿਆਣਾ ਅਤੇ ਜਲੰਧਰ ਦੇ ਵਿੱਚ ਵੱਡੀ ਤਦਾਦ 'ਚ ਪ੍ਰਵਾਸੀ ਮਜ਼ਦੂਰ ਹਨ, ਜਿਨ੍ਹਾਂ ਦੀ ਸਾਰ ਲੈਣ ਲਈ ਪੰਜਾਬ ਸਰਕਾਰ ਵੱਲੋਂ 10 ਲੱਖ ਲੋਕਾਂ ਦਾ ਰਾਸ਼ਨ ਭੇਜਿਆ ਜਾ ਰਿਹਾ ਹੈ ਜੋ ਉਨ੍ਹਾਂ ਤੱਕ ਪਹੁੰਚਾਉਣ ਲਈ ਪ੍ਰਸ਼ਾਸਨ ਜ਼ਿਲੇ ਦੇ ਡੀਸੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ।
ਕੈਪਟਨ ਸੰਦੀਪ ਸੰਧੂ ਨੇ ਕਿਹਾ ਕਿ ਮੁੱਖ ਮੰਤਰੀ ਰਾਹਤ ਫੰਡ 'ਚੋ ਜ਼ਿਲ੍ਹੇ ਦੇ ਡੀਸੀਆਂ ਨੂੰ ਫੰਡ ਟਰਾਂਸਫਰ ਕਰਵਾਇਆ ਜਾ ਰਿਹਾ ਹੈ, ਤਾਂ ਜੋ ਇਸ ਬੀਮਾਰੀ ਨਾਲ ਲੜਨ ਲਈ ਉਹ ਲੋਕਾਂ ਦੀ ਮਦਦ ਕਰ ਸਕਣ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਐਡਵਾਇਜ਼ਰੀ ਨੂੰ ਤਾਂ ਫੋਲੋ ਕੀਤਾ ਹੀ ਜਾ ਰਿਹਾ ਹੈ ਉਸ ਵਿੱਚ ਲੋੜੀਂਦੇ ਹੋਰ ਵੀ ਕਦਮ ਚੁੱਕੇ ਜਾ ਰਹੇ ਹਨ।