ਲੁਧਿਆਣਾ: ਲੁਧਿਆਣਾ ਦੇ ਪੁਲਿਸ ਸਟੇਸ਼ਨ ਮਾਡਲ ਟਾਊਨ ਦੇ ਅਧੀਨ ਆਉਂਦੇ ਧੱਕਾ ਕਲੋਨੀ ਵਿਚ ਕੱਲ੍ਹ ਇੱਕ ਲੜਕੀ ਦੀ ਭੇਦ-ਭਰੇ ਹਲਾਤਾਂ ਦੇ ਵਿਚ ਮੌਤ ਹੋ ਗਈ। ਜਿਸ ਤੋਂ ਬਾਅਦ ਉਸ ਦੇ ਪਰਿਵਾਰ ਵੱਲੋਂ ਸਹੁਰਾ ਪਰਿਵਾਰ ਉਤੇ ਦਾਜ ਮੰਗਣ ਅਤੇ ਉਨ੍ਹਾਂ ਦੀ ਬੇਟੀ ਦਾ ਕਤਲ ਕਰਨ ਦੇ ਇਲਜ਼ਾਮ ਲਗਾਏ ਗਏ ਹਨ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਵੀ ਕਰ ਲਿਆ ਹੈ ਪਰ ਲੜਕੀ ਦੇ ਮਾਤਾ-ਪਿਤਾ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਮ੍ਰਿਤਕਾ ਦੇ ਸਸਕਾਰ ਉਦੋਂ ਤੱਕ ਨਾ ਕਰਨ ਦੀ ਗੱਲ ਕਹੀ ਹੈ। ਜਦੋਂ ਤੱਕ ਉਸ ਦੇ ਸਹੁਰਾ ਪਰਿਵਾਰ ਦੇ ਸਾਰੇ ਮੈਂਬਰਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਹੈ।
ਲੜਕੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਸੋਮਵਾਰ ਪਹਿਲਾਂ ਮਾਡਲ ਟਾਊਨ ਪੁਲਿਸ ਸਟੇਸ਼ਨ ਦੇ ਬਾਹਰ ਅਤੇ ਫਿਰ ਲੁਧਿਆਣਾ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਏਸੀਪੀ ਜਸਰੂਪ ਬਾਠ ਨੇ ਕਿਹਾ ਕਿ ਅਸੀਂ 2 ਮੁਲਜ਼ਮਾਂ ਨੂੰ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਉਪਰੰਤ ਇਸ ਮਾਮਲੇ ਦੇ ਵਿੱਚ ਅਸੀਂ ਕਾਰਵਾਈ ਕੀਤੀ ਹੈ ਅਤੇ ਬਾਕੀਆਂ ਨੂੰ ਗ੍ਰਿਫਤਾਰ ਕਰਨ ਲਈ ਟੀਮਾਂ ਬਣਾਈਆਂ ਗਈਆਂ ਹਨ। ਉਹਨਾਂ ਪਰਿਵਾਰ ਨੂੰ ਅਪੀਲ ਕੀਤੀ ਹੈ ਕਿ ਉਹ ਪੁਲਿਸ 'ਤੇ ਭਰੋਸਾ ਕਰਨ ਪੁਲਿਸ ਆਪਣਾ ਕੰਮ ਕਰ ਰਹੀ ਹੈ।
2 ਸਾਲ ਪਹਿਲਾਂ ਹੀ ਹੋਇਆ ਸੀ ਵਿਆਹ:ਮ੍ਰਿਤਕ ਮੁਸਕਾਨ ਦੀ ਮਾਤਾ ਨੇ ਦੱਸਿਆ ਕਿ 2 ਸਾਲ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ। ਇਕ ਸਾਲ ਪਹਿਲਾਂ ਉਨ੍ਹਾਂ ਦਾ ਬੱਚਾ ਵੀ ਹੋਇਆ ਸੀ। ਬੱਚਾ ਪੈਦਾ ਹੋਣ ਤੋਂ ਬਾਅਦ ਹੀ ਸਹੁਰਾ ਪਰਿਵਾਰ ਉਸ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰ ਰਿਹਾ ਸੀ। ਉਹ ਲਗਾਤਾਰ ਪਰਿਵਾਰ ਦਾ ਸਮਝੌਤਾ ਕਰਵਾ ਰਹੇ ਸਨ ਪਰ ਆਖਰਕਾਰ ਉਨ੍ਹਾਂ ਨੇ ਉਨ੍ਹਾਂ ਦੀ ਬੇਟੀ ਨੂੰ ਜਾਨੋਂ ਹੀ ਮਾਰ ਦਿੱਤਾ।