ਲੁਧਿਆਣਾ: ਰਾਹੋ ਰੋਡ ਤੇ ਸਥਿਤ ਆਰ ਟੇਕਸ ਕ੍ਰਿਏਸ਼ਨਜ਼ ਟੈਕਸਟਾਈਲ ਫੈਕਟਰੀ ‘ਚ ਅਚਾਨਕ ਅੱਗ ਲੱਗ ਗਈ। ਜਿਸ ਤੋਂ ਬਾਅਦ ਅੱਗ ਲੱਗਣ ਦੀ ਸੂਚਨਾ ਫਾਇਰ ਬ੍ਰਿਗੇਡ ਵਿਭਾਗ ਨੂੰ ਦਿੱਤੀ ਗਈ। ਮੌਕੇ 'ਤੇ ਪਹੁੰਚੀਆਂ ਵਿਭਾਗ ਦੀਆਂ ਕਰੀਬ 10 ਗੱਡੀਆਂ ਨੇ ਅੱਗ ਤੇ ਕਾਬੂ ਪਾਇਆ।
ਜਾਨੀ ਨੁਕਸਾਨ ਤੋਂ ਰਿਹਾ ਬਚਾਅ

ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ, ਪਰ ਕਿਆਸ ਲਗਾਏ ਜਾ ਰਹੇ ਹਨ ਕਿ ਅੱਗ ਸ਼ਾਰਟ ਸਰਕਟ ਨਾਲ ਲੱਗੀ ਹੋ ਸਕਦੀ ਹੈ। ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਤਿਆਰ ਕੀਤਾ ਕੱਚਾ ਮਾਲ ਸੜ ਕੇ ਸੁਆਹ ਹੋ ਗਿਆ। ਰਾਹਤ ਵਾਲੀ ਗੱਲ ਇਹ ਰਹੀ ਕਿ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਫਾਇਰ ਬ੍ਰਿਗੇਡ ਦੀ 10 ਗੱਡੀਆਂ ਨੇ ਅੱਗ 'ਤੇ ਪਾਇਆ ਕਾਬੂ
ਇਸ ਸਬੰਧੀ ਜਾਣਕਾਰੀ ਦਿੰਦਿਆਂ ਫਾਇਰ ਬ੍ਰਿਗੇਡ ਅਧਿਕਾਰੀ ਨੇ ਦੱਸਿਆ ਕਿ ਰਾਤ ਨੂੰ ਇਹ ਅੱਗ ਲੱਗੀ ਸੀ ਜਿਸ ਨੂੰ ਕਾਫੀ ਮਸ਼ੱਕਤ ਤੋਂ ਬਾਅਦ ਕਾਬੂ ਕੀਤਾ ਗਿਆ। ਉਨ੍ਹਾਂ ਕਿਹਾ ਕਿ 10 ਗੱਡੀਆਂ ਨੇ ਅੱਗ 'ਤੇ ਕਾਬੂ ਪਾਇਆ।