ਲੁਧਿਆਣਾ: ਦਿੱਲੀ ਵਿੱਚ ਕਿਸਾਨ ਅੰਦੋਲਨ ਲਗਾਤਾਰ ਜਾਰੀ ਹੈ ਅਤੇ 26 ਜਨਵਰੀ ਨੂੰ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਕੱਢਿਆ ਜਾਣਾ ਹੈ। ਜਿਸ ਨੂੰ ਲੈ ਕੇ ਲੁਧਿਆਣਾ ਤੋਂ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੇ ਐਲਾਨ ਕੀਤਾ ਹੈ ਕਿ ਪਾਰਟੀ ਦੇ ਵਰਕਰ ਅਤੇ ਆਗੂ ਟਰੈਕਟਰ ਮਾਰਚ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣਗੇ।
ਕਿਸਾਨਾਂ ਦੇ ਟਰੈਕਟਰ ਮਾਰਚ ਵਿੱਚ ਲੋਕ ਇਨਸਾਫ ਪਾਰਟੀ ਲਵੇਗੀ ਹਿੱਸਾ: ਸਿਮਰਜੀਤ ਬੈਂਸ
ਸਿਮਰਜੀਤ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਕਿਸਾਨੀ ਸੰਘਰਸ਼ ਦੇ ਦੌਰਾਨ ਚੋਣਾਂ ਦਾ ਐਲਾਨ ਕੀਤਾ ਗਿਆ ਹੈ ਇਹ ਗਲਤ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ 26 ਜਨਵਰੀ ਨੂੰ ਹੋਣ ਵਾਲੇ ਕਿਸਾਨੀ ਅੰਦੋਲਨ ਵਿੱਚ ਭਾਗ ਲੈਣ ਦੀ ਵੀ ਗੱਲ ਆਖੀ।
ਇਸ ਦੌਰਾਨ ਸਿਮਰਜੀਤ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਕਿਸਾਨੀ ਸੰਘਰਸ਼ ਦੇ ਦੌਰਾਨ ਚੋਣਾਂ ਦਾ ਐਲਾਨ ਕੀਤਾ ਗਿਆ ਹੈ ਇਹ ਗਲਤ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਤੋਂ ਬਾਅਦ ਚੋਣਾਂ ਕਰਾਉਣੀਆਂ ਚਾਹੀਦੀਆਂ ਸਨ। ਸਿਮਰਜੀਤ ਬੈਂਸ ਨੇ ਕਿਹਾ ਕਿ ਕਿਸਾਨੀ ਅੰਦੋਲਨ ਦੇ ਵਿੱਚ ਸ਼ਾਮਿਲ ਹੋਣ ਲਈ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਟਰੈਕਟਰ ਮਾਰਚ ਦੇ ਵਿੱਚ ਲੋਕ ਇਨਸਾਫ ਪਾਰਟੀ ਵੱਧ ਚੜ੍ਹ ਕੇ ਹਿੱਸਾ ਲਵੇਗੀ। ਬੈਂਸ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਗੱਲ ਸੁਣਨੀ ਚਾਹੀਦੀ ਹੈ ਤੇ ਕਾਨੂੰਨ ਰੱਦ ਹੋਣੇ ਚਾਹੀਦੇ ਹਨ।
ਉਧਰ ਦੂਜੇ ਪਾਸੇ ਪੰਜਾਬ ਦੇ ਵਿੱਚ ਨਿਗਮ ਚੋਣਾਂ ਨੂੰ ਲੈ ਕੇ ਵੀ ਉਨ੍ਹਾਂ ਚੋਣ ਕਮਿਸ਼ਨ ਅਤੇ ਪੰਜਾਬ ਸਰਕਾਰ 'ਤੇ ਸਵਾਲ ਖੜੇ ਕਰਦੇ ਹੋਏ ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਤੋਂ ਬਾਅਦ ਹੀ ਚੋਣਾਂ ਕਰਾਉਣੀਆਂ ਚਾਹੀਦੀਆਂ ਸਨ। ਬੈਂਸ ਨੇ ਕਿਹਾ ਕਿ ਐੱਨਆਈਏ ਵੱਲੋਂ ਜੋ ਨੋਟਿਸ ਜਾਰੀ ਕੀਤੇ ਗਏ ਹਨ ਉਸ ਤੋਂ ਪੰਜਾਬ ਦੇ ਲੋਕਾਂ ਨੂੰ ਕੋਈ ਫਰਕ ਨਹੀਂ ਪੈਂਦਾ। ਉਨ੍ਹਾਂ ਕਿਹਾ ਕਿ 22 ਤਰੀਕ ਨੂੰ ਚੋਣ ਕਮਿਸ਼ਨ ਦੇ ਅੱਗੇ ਉਹ ਧਰਨੇ ਦੇਣਗੇ ਅਤੇ ਚੋਣ ਕਮਿਸ਼ਨਰ ਨੂੰ ਮੰਗ ਪੱਤਰ ਦੇਣਗੇ।