ਪੰਜਾਬ

punjab

ETV Bharat / state

ਦੋ ਭੈਣਾਂ ਦੇ ਇਕਲੌਤੇ ਭਰਾ ਨੇ ਜੀਵਨ ਲੀਲਾ ਕੀਤੀ ਖ਼ਤਮ - ਦੋ ਭੈਣਾਂ ਦੇ ਇਕਲੌਤੇ ਭਰਾ

26 ਸਾਲਾਂ ਨੌਜਵਾਨ ਵੱਲੋਂ ਮਾਨਸਿਕ ਪਰੇਸ਼ਾਨੀ ਦੇ ਚਲਦਿਆਂ ਕਮਰੇ 'ਚ ਛੱਤ ਵਾਲੇ ਪੱਖੇ ਨਾਲ ਫਾਹਾ ਲਾਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਨੋਜਵਾਨ ਦੋ ਭੈਣਾਂ ਦਾ ਇਕਲੌਤੇ ਭਰਾ ਸੀ। ਜਿਸਦੀ ਮੌਤ ਕਾਰਨ ਪਰਿਵਾਰ ਅਤੇ ਪਿੰਡ 'ਚ ਸੋਗ ਦੀ ਲਹਿਰ ਦੌੜ ਗਈ।

ਦੋ ਭੈਣਾਂ ਦੇ ਇਕਲੌਤੇ ਭਰਾ ਨੇ ਕੀਤੀ ਜੀਵਨ ਲੀਲਾ ਸਮਾਪਤ, ਪਿਆ ਚੀਕ ਚਿਹਾੜਾ
ਦੋ ਭੈਣਾਂ ਦੇ ਇਕਲੌਤੇ ਭਰਾ ਨੇ ਕੀਤੀ ਜੀਵਨ ਲੀਲਾ ਸਮਾਪਤ, ਪਿਆ ਚੀਕ ਚਿਹਾੜਾ

By

Published : Sep 6, 2021, 7:28 PM IST

ਲੁਧਿਆਣਾ: ਰਾਏਕੋਟ ਦੇ ਪਿੰਡ ਬੁਰਜ ਹਕੀਮਾਂ ਵਿਖੇ ਇਕ ਪਰਿਵਾਰ 'ਚ ਓਦੋਂ ਚੀਕ ਚਿਹਾੜਾ ਪੈ ਗਿਆ ਜਦੋਂ 26 ਸਾਲਾਂ ਨੌਜਵਾਨ ਵੱਲੋਂ ਮਾਨਸਿਕ ਪਰੇਸ਼ਾਨੀ ਦੇ ਚਲਦਿਆਂ ਕਮਰੇ 'ਚ ਛੱਤ ਵਾਲੇ ਪੱਖੇ ਨਾਲ ਫਾਹਾ ਲਾਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਨੋਜਵਾਨ ਦੋ ਭੈਣਾਂ ਦਾ ਇਕਲੌਤੇ ਭਰਾ ਸੀ। ਜਿਸਦੀ ਮੌਤ ਕਾਰਨ ਪਰਿਵਾਰ ਅਤੇ ਪਿੰਡ 'ਚ ਸੋਗ ਦੀ ਲਹਿਰ ਦੌੜ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਜਸਕੀਰਤ ਸਿੰਘ ਜੱਸੀ ਦੇ ਪਿਤਾ ਭਗਵੰਤ ਸਿੰਘ ਨੇ ਦੱਸਿਆ ਕਿ ਉਸਦਾ ਪੁੱਤਰ ਡਰਾਇਵਰ ਵੱਜੋਂ ਕੰਮ ਕਰਦਾ ਸੀ। ਘਰ 'ਚ ਅਜਿਹੀ ਕੋਈ ਗੱਲ ਵੀ ਨਹੀਂ ਹੋਈ ਜਿਸ ਨਾਲ ਜਸਕੀਰਤ ਅਹਿਜਾ ਕਦਮ ਚੁੱਕਣ ਬਾਰੇ ਸੋਚਦਾ, ਸਗੋਂ ਬੀਤੀ ਰਾਤ ਚੰਗਾ ਭਲਾ ਰੋਟੀ ਖਾਕੇ ਕਮਰੇ ਵਿੱਚ ਸੌਣ ਲਈ ਚਲਾ ਗਿਆ ਨਾਲ ਹੀ ਮ੍ਰਿਤਕ ਦੇ ਪਿਤਾ ਨੇ ਕਿਹਾ ਉਹ ਕਿਸੇ ਕਾਰਨ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤੌਰ 'ਤੇ ਪਰੇਸ਼ਾਨ ਸੀ, ਇਸੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਬੀਤੀ ਰਾਤ ਕਰੀਬ ਗਿਆਰਾਂ ਵਜੇ ਉਸ ਨੇ ਆਪਣੇ ਕਮਰੇ ਵਿੱਚ ਛੱਤ ਵਾਲੇ ਪੱਖੇ ਨਾਲ ਪਰਨਾ ਬੰਨ੍ਹਕੇ ਫਾਹਾ ਲਾਕੇ ਖੁਦਕੁਸ਼ੀ ਕਰ ਲਈ ਸੀ।

ਦੋ ਭੈਣਾਂ ਦੇ ਇਕਲੌਤੇ ਭਰਾ ਨੇ ਕੀਤੀ ਜੀਵਨ ਲੀਲਾ ਸਮਾਪਤ, ਪਿਆ ਚੀਕ ਚਿਹਾੜਾ

ਇਸ ਸਬੰਧੀ ਸੂਚਨਾ ਮਿਲਣ 'ਤੇ ਪੁੱਜੇ ਰਾਏਕੋਟ ਥਾਣਾ ਸਦਰ ਦੇ ਏਐੱਸਆਈ ਗੁਲਾਬ ਸਿੰਘ ਨੇ ਘਟਨਾ ਸਥਾਨ 'ਤੇ ਪਹੁੰਚਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਅਮਲ ਵਿੱਚ ਲਿਆਉਣ ਤੋਂ ਬਾਅਦ ਸਰਕਾਰੀ ਹਸਪਤਾਲ ਸੁਧਾਰ ਤੋਂ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਪਰਿਵਾਰ ਦੇ ਹਵਾਲੇ ਕਰ ਦਿੱਤੀ।

ਇਹ ਵੀ ਪੜੋ:ਕਿਸਾਨ ਮਹਾਪੰਚਾਇਤ ਤੋਂ ਪਹਿਲਾਂ ਹਰਿਆਣਾ ’ਚ ਇੰਟਰਨੈੱਟ ਸੇਵਾਵਾਂ ਠੱਪ !

ABOUT THE AUTHOR

...view details