ਲੁਧਿਆਣਾ: ਰਾਏਕੋਟ ਸ਼ਹਿਰ ਵਿੱਚ ਨਗਰ ਕੌਂਸਲ ਚੋਣਾਂ ਲਈ ਸਿਆਸੀ ਸਰਗਰਮੀਆਂ ਪੂਰੇ ਜੋਬਨ 'ਤੇ ਚੱਲ ਰਹੀਆਂ ਹਨ। ਇਨ੍ਹਾਂ ਚੋਣਾਂ ਵਿੱਚ ਸ਼ਹਿਰ ਦੇ 15 ਵਾਰਡਾਂ ਲਈ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ 15-15 ਉਮੀਦਵਾਰ, ਸਾਂਝੇ ਮੋਰਚੇ ਦੇ 13, ਸ਼੍ਰੋਮਣੀ ਅਕਾਲੀ ਦਲ ਦੇ 6 ਅਤੇ ਬਸਪਾ ਦੇ 3 ਉਮੀਦਵਾਰ ਚੋਣ ਮੈਦਾਨ ਵਿਚ ਹਨ। ਉਥੇ ਹੀ 5 ਉਮੀਦਵਾਰ ਵੀ ਆਪਣੀ ਕਿਸਮਤ ਅਜਮਾ ਰਹੇ ਹਨ।
ਇਸ ਦੌਰਾਨ ਸ਼ਹਿਰ ਦੇ ਕੁੱਝ ਮਹੱਲਿਆਂ ਵਿੱਚ ਲੋਕਾਂ ਨਾਲ ਵੋਟਾਂ ਤੇ ਉਮੀਦਵਾਰਾਂ ਸਬੰਧੀ ਗੱਲਬਾਤ ਕੀਤੀ ਤਾਂ ਲੋਕਾਂ ਦਾ ਰਲਿਆ-ਮਿਲਿਆ ਪ੍ਰਤੀਕਰਮ ਦੇਖਣ ਨੂੰ ਮਿਲਿਆ। ਹਾਲਾਂਕਿ ਵੱਖ-ਵੱਖ ਵਾਰਡਾਂ ’ਚ ਉਮੀਦਵਾਰਾਂ ਦੇ ਵਿਅਕਤਤਵ ਮੁਤਾਬਕ ਹੀ ਲੋਕਾਂ ਵੱਲੋਂ ਸਮਰਥਨ ਦਿੱਤਾ ਜਾ ਰਿਹਾ ਹੈ। ਪਰ ਕੁੱਝ ਵਾਰਡਾਂ ’ਤੇ ਕਾਂਗਰਸੀ ਉਮੀਦਵਾਰਾਂ ਅਤੇ ਸਾਂਝੇ ਮੋਰਚੇ ’ਚ ਮੁਕਾਬਲਾ ਦੇਖਣ ਨੂੰ ਮਿਲ ਰਿਹਾ ਹੈ। ਹਾਲਾਂਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਵਰਕਰ ਵੀ ਉਮੀਦਵਾਰਾਂ ਲਈ ਕਾਫੀ ਜ਼ੋਰਾਂ-ਸ਼ੋਰਾਂ ਨਾਲ ਪ੍ਰਚਾਰ ਵਿਚ ਲੱਗੇ ਹੋਏ ਹਨ। ਉਥੇ ਹੀ ਪਹਿਲੀ ਵਾਰ ਨਗਰ ਕੌਂਸਲ ਚੋਣਾਂ ’ਚ ਭਾਗ ਲੈ ਰਹੀ ਆਮ ਆਦਮੀ ਪਾਰਟੀ ਦੇ ਸਮਰਥਕਾਂ ਵੀ ਕਾਫੀ ਉਤਸ਼ਾਹਿਤ ਹਨ।