ਖਿਡਾਰੀਆਂ ਨੇ ਕਿਸਾਨਾਂ ਦੇ ਹੱਕ 'ਚ ਕੀਤਾ ਪ੍ਰਦਰਸ਼ਨ - Resolutions are being tabled to reach the Delhi Morcha
ਪੰਜਾਬ ਦੇ ਨੌਜਵਾਨਾਂ ਅਤੇ ਕਿਸਾਨਾਂ ਕੋਲ ਹੁਣ ਇੱਕੋ ਇੱਕ ਮਕਸਦ ਰਹਿ ਗਿਆ ਹੈ ਕਿ ਜੋਂ ਦਿੱਲੀ ਸੰਯੁਕਤ ਕਿਸਾਨ ਮੋਰਚਾ ਚੱਲ ਰਿਹਾ ਹੈ ਉਸ ਨੂੰ ਸਫਲ ਬਣਾਉਣਾ।ਕਿਸਾਨ ਮੋਰਚੇ ਨੂੰ ਸਫ਼ਲ ਬਣਾਉਣ ਲਈ ਪਿੰਡਾਂ ਪਿੰਡਾਂ ਵਿੱਚ ਪੰਚਾਇਤਾਂ ਵੱਲੋਂ ਦਿੱਲੀ ਮੋਰਚੇ ਵਿੱਚ ਪਹੁੰਚਣ ਲਈ ਮਤੇ ਪਾਏ ਜਾ ਰਹੇ ਹਨ।
ਲੁਧਿਆਣਾ:ਪੰਜਾਬ ਦੇ ਨੌਜਵਾਨਾਂ ਅਤੇ ਕਿਸਾਨਾਂ ਕੋਲ ਹੁਣ ਇੱਕੋ ਇੱਕ ਮਕਸਦ ਰਹਿ ਗਿਆ ਹੈ ਕਿ ਜੋਂ ਦਿੱਲੀ ਸੰਯੁਕਤ ਕਿਸਾਨ ਮੋਰਚਾ ਚੱਲ ਰਿਹਾ ਹੈ ਉਸ ਨੂੰ ਸਫਲ ਬਣਾਉਣਾ।ਕਿਸਾਨ ਮੋਰਚੇ ਨੂੰ ਸਫ਼ਲ ਬਣਾਉਣ ਲਈ ਪਿੰਡਾਂ ਪਿੰਡਾਂ ਵਿੱਚ ਪੰਚਾਇਤਾਂ ਵੱਲੋਂ ਦਿੱਲੀ ਮੋਰਚੇ ਵਿੱਚ ਪਹੁੰਚਣ ਲਈ ਮਤੇ ਪਾਏ ਜਾ ਰਹੇ ਹਨ ਅਤੇ ਦੂਸਰੇ ਪਾਸੇ ਖਿਡਾਰੀਆਂ ਵੱਲੋਂ ਪੰਜਾਬ ਦੇ ਕਿਸਾਨਾਂ ਦੇ ਹੱਕ ਵਿਚ ਦਿੱਲੀ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਪਹੁੰਚਣ ਲਈ ਪੰਜਾਬ ਬਾਲੀਵਾਲ ਦੇ ਪ੍ਰਧਾਨ ਕੁਲਦੀਪ ਸਿੰਘ ਪਿੰਡ ਝੁਨੇਰ ਸਮਰਾਲਾ ਦੇ ਨਜ਼ਦੀਕ ਘੁਲਾਲ ਟੋਲ ਪਲਾਜ਼ਾ ਤੇ ਪਹੁੰਚੇ ਜਿੱਥੇ ਵਿਦੇਸ਼ਾਂ ਵਿੱਚ ਖੇਡ ਚੁੱਕੇ ਕਬੱਡੀ ਖਿਡਾਰੀ ਵੀ ਪਹੁੰਚੇ।
ਉਨ੍ਹਾਂ ਦੱਸਿਆ ਕਿ ਕਿਸਾਨ ਮੋਰਚੇ ਨੂੰ ਕਿਸੇ ਵੀ ਹਾਲ ਵਿੱਚ ਫ਼ੇਲ੍ਹ ਨਹੀਂ ਹੋਣ ਦਿੱਤਾ ਜਾਵੇਗਾ ।ਉਥੇ ਬੈਠੇ ਕਿਸਾਨਾਂ ਦੇ ਹੱਕ ਵਿੱਚ ਜਾ ਕੇ ਅਤੇ ਪੂਰੇ ਪੰਜਾਬ ਦੇ ਖਿਡਾਰੀ ਕਿਸਾਨ ਅੰਦੋਲਨ ਵਿੱਚ ਉਨ੍ਹਾਂ ਦਾ ਸਾਥ ਦੇਣ ਲਈ ਕਿਸਾਨ ਸੰਯੁਕਤ ਮੋਰਚੇ ਵਿੱਚ ਸ਼ਾਮਲ ਹੋਵਾਂਗੇ । ਸੰਯੁਕਤ ਮੋਰਚੇ ਨੂੰ ਫ਼ੇਲ੍ਹ ਕਰਨਾ ਸਰਕਾਰ ਦੀਆਂ ਸਾਜ਼ਿਸ਼ਾਂ ਹਨ ਜੋ ਜੱਗ ਜਾਹਰ ਹੋ ਚੁੱਕੀਆਂ ਹਨ।