ਲੁਧਿਆਣਾ: ਸੂਬੇ ’ਚ ਲੁੱਟ-ਖੋਹਾਂ ਦੀਆਂ ਵਾਰਦਾਤਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਇਸੇ ਤਰ੍ਹਾਂ ਦਾ ਮਾਮਲਾ ਜਗਰਾਉਂ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਟਰਾਲੀ ਚਾਲਕ ਨੂੰ ਕੁਝ ਲੁਟੇਰਿਆਂ ਨੇ ਗੋਲੀ ਮਾਰ ਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਮਿਲੀ ਜਾਣਕਾਰੀ ਮੁਤਾਬਿਕ ਦੋ ਨੌਜਵਾਨ ਮੋਟਰਸਾਈਕਲ ’ਤੇ ਆਏ ਅਤੇ ਟਰੈਕਟਰ ਚਾਲਕ ਤੋਂ ਪੈਸੇ ਮੰਗਣ ਲੱਗੇ। ਇਸ ਤੋਂ ਬਾਅਦ ਲੁਟੇਰਿਆਂ ਨੇ ਚਾਲਕ ਕੋਲੋਂ 500 ਰੁਪਏ ਲਏ ਤੇ ਫਿਰ ਉਸਦੀ ਪਿੱਠ ’ਤੇ ਗੋਲੀ ਮਾਰ ਕੇ ਫ਼ਰਾਰ ਹੋ ਗਏ।
ਮਾਮਲੇ ਦੀ ਕੀਤੀ ਜਾ ਰਹੀ ਹੈ ਕਾਰਵਾਈ
ਉਧਰ, ਪੁਲਿਸ ਵੱਲੋਂ ਜ਼ਖਮੀ ਹੋਏ ਨੌਜਵਾਨ ਨੂੰ ਹਸਪਤਾਲ ਭਰਤੀ ਕਰਵਾ ਦਿੱਤਾ ਹੈ। ਨਾਲ ਹੀ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਮੁਲਜ਼ਮਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।