ਲੁਧਿਆਣਾ:ਸੂਬੇ ਦੇ ਵਿੱਚ ਚੋਰੀ ਦੀਆਂ ਘਟਨਾਵਾਂ ਘਟਣ ਦੀ ਬਜਾਇ ਦਿਨ ਬ ਦਿਨ ਵਧਦੀਆਂ ਜਾ ਰਹੀਆਂ ਹਨ। ਸ਼ਹਿਰ ਦੇ ਮਾਡਲ ਟਾਊਨ ਇਲਾਕੇ ਵਿੱਚ ਬੀਤੀ ਦੇਰ ਰਾਤ ਘਰ ‘ਚ ਰੱਖੇ ਨੌਕਰ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਜਾਣਕਾਰੀ ਅਨੁਸਾਰ ਘਰ ਵਿੱਚ ਮੌਜੂਦ ਬਜ਼ੁਰਗ ਜੋੜੇ ਅਤੇ ਬਾਕੀ ਹੋਰ 4 ਵਰਕਰਾਂ ਨੂੰ ਨਸ਼ਾ ਦੇਕੇ ਘਰ ਵਿਚ ਗਹਿਣੇ ਅਤੇ ਨਗਦੀ ਲੁੱਟੀ ਗਈ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪਰਿਵਾਰ ਦੇ ਮੈਂਬਰਾਂ ਸਣੇ 6 ਲੋਕਾਂ ਨੂੰ ਇਲਾਜ ਦੇ ਲਈ ਨਿੱਜੀ ਹਸਪਤਾਲ ਦੇ ਵਿੱਚ ਦਾਖਲ ਕਰਵਾਇਆ ਗਿਆ ਹੈ ਹਾਲਾਂਕਿ ਉਨ੍ਹਾਂ ਦੀ ਹਾਲਤ ਖਤਰੇ ਤੋਂ ਬਾਹਰ ਹੈ ਪਰ ਸਾਰੇ ਹਾਲੇ ਵੀ ਨਸ਼ੇ ਦੀ ਹਾਲਤ ‘ਚ ਹਨ।
ਮੌਕੇ ‘ਤੇ ਪਹੁੰਚੇ ਏ ਸੀ ਪੀ ਜਤਿੰਦਰ ਸਿੰਘ ਨੇ ਦੱਸਿਆ ਕਿ ਇੱਕ ਨੇਪਾਲੀ ਨੂੰ ਪਰਿਵਾਰ ਵੱਲੋਂ 1 ਮਹੀਨਾ ਪਹਿਲਾਂ ਹੀ ਰੱਖਿਆ ਗਿਆ ਸੀ ਜਿਸ ਵਲੋਂ ਇਸ ਵਾਰਦਾਤ ਨੂੰ ਅੰਜ਼ਮ ਦਿੱਤਾ ਗਿਆ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਸ ਨਾਲ ਹੋਰ ਕੌਣ ਸਾਥੀ ਸੀ ਇਸ ਦੀ ਜਾਂਚ ਕੀਤੀ ਜਾ ਰਹੀ ਹੈ।