ਲੁਧਿਆਣਾ: ਆਪਣੀ ਹੱਕੀ ਮੰਗਾਂ ਨੂੰ ਲੈ ਕੇ ਸਫ਼ਾਈ ਮੁਲਾਜ਼ਮਾਂ ਹੜਤਾਲ ਤੇ ਗਏ ਹੋਏ ਹਨ। ਸ਼੍ਰੋਮਣੀ ਅਕਾਲੀ ਦਲ ਨੇ ਸਫ਼ਾਈ ਮੁਲਾਜ਼ਮਾਂ ਨੂੰ ਹੜਤਾਲ ਖ਼ਤਮ ਕਰਨ ਦੀ ਅਪੀਲ ਕੀਤੀ ਹੈ। ਹਲਕਾ ਇੰਚਾਰਜ ਐਸ. ਆਰ. ਕਲੇਰ ਤੇ ਪ੍ਰਧਾਨ ਗੁਰਚਰਨ ਸਿੰਘ ਗਰੇਵਾਲ ਨੇ ਸਫ਼ਾਈ ਮੁਲਾਜ਼ਮਾਂ ਨੂੰ ਕਿਹਾ ਕੇ ਉਹ ਭਿਆਨਕ ਕੋਰੋਨਾ ਮਹਾਂਮਾਰੀ ਕਰਕੇ ਹੜਤਾਲ ਖਤਮ ਕਰਨ ਸ਼ਹਿਰ ਅੰਦਰ ਸਫ਼ਾਈ ਨਾ ਹੋਣਾ ਬੇਹੱਦ ਚਿੰਤਾਜਨਕ ਹੈ।
ਅਕਾਲੀ ਦਲ ਵੱਲੋਂ ਸਫ਼ਾਈ ਮੁੁਲਾਜ਼ਮਾਂ ਨੂੰ ਹੜਤਾਲ ਖ਼ਤਮ ਕਰਨ ਦੀ ਅਪੀਲ
ਆਪਣੀ ਹੱਕੀ ਮੰਗਾਂ ਨੂੰ ਲੈ ਕੇ ਸਫ਼ਾਈ ਮੁਲਾਜ਼ਮਾਂ ਹੜਤਾਲ ਤੇ ਗਏ ਹੋਏ ਹਨ।ਸ਼੍ਰੋਮਣੀ ਅਕਾਲੀ ਦਲ ਨੇ ਸਫ਼ਾਈ ਮੁਲਾਜ਼ਮਾਂ ਨੂੰ ਹੜਤਾਲ ਖ਼ਤਮ ਕਰਨ ਦੀ ਅਪੀਲ ਕੀਤੀ ਹੈ।
ਸ਼੍ਰੋਮਣੀ ਅਕਾਲੀ ਦਲ ਨੇ ਸਫ਼ਾਈ ਮੁੁਲਾਜ਼ਮਾਂ ਨੂੰ ਹੜਤਾਲ ਖ਼ਤਮ ਕਰਨ ਦੀ ਕੀਤੀ ਅਪੀਲ
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਅਸੀਂ 69 ਮੁਲਾਜ਼ਮਾਂ ਨੂੰ ਪੱਕਾ ਕਰਵਾਇਆ ਗਿਆ ਸੀ ਪ੍ਰੰਤੂ ਅਜੇ ਤੱਕ ਬਾਕੀ ਮੁਲਾਜ਼ਮਾਂ ਨੂੰ ਕਾਂਗਰਸ ਸਰਕਾਰ ਨੇ ਪੱਕਾ ਨਾ ਕਰਨਾ ਮੁਲਾਜ਼ਮਾਂ ਨਾਲ ਧੱਕਾ ਹੈ। ਉਨ੍ਹਾਂ ਕਿਹਾ ਕਿ ਜਿਹੜੀਆਂ ਮੰਗਾਂ ਨਗਰ ਕੌਂਸਲ ਦੇ ਅਧਿਕਾਰ ’ਚ ਆਉਂਦੀਆਂ ਹਨ ਉਨ੍ਹਾਂ ਨੂੰ ਜਲਦ ਪੂਰਾ ਕੀਤਾ ਜਾਵੇ।