ਲੁਧਿਆਣਾ:ਰੇਪ ਕੇਸ ਮਾਮਲੇ ‘ਚ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ (President) ਅਤੇ ਆਤਮ ਨਗਰ (Atam Nagar) ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ (MLA Simarjit Singh Bains) ਦੀ ਗ੍ਰਿਫ਼ਤਾਰੀ ਦੀ ਚਰਚਾਵਾਂ ਨੂੰ ਲੈ ਕੇ ਬੈਂਸ ਨੇ ਸਪੱਸ਼ਟੀਕਰਨ ਦਿੰਦੇ ਕਿਹਾ ਕਿ ਇਹ ਸਭ ਵਿਰੋਧੀਆਂ ਦੀਆਂ ਚਾਲਾਂ ਹਨ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੂੰ ਪੁਲਿਸ ਬੁਲਾਏਗੀ ਤਾਂ ਉਹ ਆਪ ਥਾਣੇ ਜਾ ਕੇ ਪੁਲਿਸ ਸਾਹਮਣੇ ਖੁਦ ਪੇਸ਼ ਹੋ ਜਾਣਗੇ। ਉਨ੍ਹਾਂ ਕਿਹਾ ਕਿ ਪੁਲਿਸ ਮਾਮਲੇ ਵਿੱਚ ਜਾਂਚ ਕਰ ਰਹੀ ਹੈ। ਅਤੇ ਉਨ੍ਹਾਂ ਵੱਲੋਂ ਮਾਮਲੇ ਵਿੱਚ ਪੁਲਿਸ ਨੂੰ ਪੂਰਾ ਸਹਿਯੋਗ ਦੇਣ ਦਾ ਵੀ ਦਾਅਵਾ ਕੀਤਾ ਹੈ।
ਉਨ੍ਹਾਂ ਨੇ ਕਿਹਾ ਕਿ ਵਿਰੋਧੀਆਂ ਵੱਲੋਂ ਮੇਰੇ ਅਤੇ ਮੇਰੇ ਸਾਥੀਆਂ ‘ਤੇ ਝੂਠੇ ਇਲਜ਼ਾਮ ਲਗਾਏ ਗਏ ਹਨ। ਤਾਂ ਜੋ ਉਹ ਆਉਣ ਵਾਲੀਆਂ 2022 ਦੀਆਂ ਚੋਣਾਂ ਵਿੱਚ ਕਿਸੇ ਨਾ ਕਿਸੇ ਤਰ੍ਹਾਂ ਲੋਕ ਇਨਸਾਫ਼ ਪਾਰਟੀ ਨੂੰ ਢਾਹ ਲਗਾ ਸਕਣ।
ਇਸ ਮੌਕੇ ਉਨ੍ਹਾਂ ਸਾਰੀਆਂ ਸਿਆਸੀ ਪਾਰਟੀਆਂ ਤੇ ਸਿਆਸੀ ਲੀਡਰਾਂ ‘ਤੇ ਵੀ ਜਾਮ ਕੇ ਨਿਸ਼ਾਨੇ ਸਾਧੇ ਉਨ੍ਹਾਂ ਕਿਹਾ ਕਿ 2022 ਦੀਆਂ ਚੋਣਾਂ ਨੂੰ ਲੈਕੇ ਸਿਆਸੀ ਲੀਡਰ ਇੱਕ ਦੂਜੇ ‘ਤੇ ਝੂਠੇ ਇਲਜ਼ਾਮ ਲਗਾ ਰਹੇ ਹਨ, ਤਾਂ ਉਹ ਕਿਸੇ ਨਾ ਕਿਸੇ ਤਰ੍ਹਾਂ ਸਿਆਸਤ ਵਿੱਚ ਆਪਣੀ ਥਾਂ ਮਜ਼ਬੂਤ ਕਰ ਸਕਣ। ਉਨ੍ਹਾਂ ਨੇ ਕਿਹਾ ਕਿ 2022 ਦੀਆਂ ਚੋਣਾਂ ਲਈ ਟਿਕਟਾਂ ਦੇਣ ਤੇ ਟਿਕਟਾਂ ਲੈਣ ਵਾਲੇ ਲੀਡਰ ਪਹਿਲਾਂ ਨਵੇਂ ਤਿੰਨੇ ਖੇਤੀ ਕਾਨੂੰਨਾਂ ‘ਤੇ ਆਪਣੇ ਬਿਆਨ ਸਪੱਸ਼ਟ ਕਰਨ