ਲੁਧਿਆਣਾ: ਲੁਧਿਆਣਾ ਤੋਂ ਲੋਕ ਸਭਾ ਅਤੇ ਦਾਖਾ ਤੋਂ ਜਿਮਣੀ ਚੋਣਾਂ ਲੜ ਚੁੱਕੇ ਟੀਟੂ ਬਾਣੀਆ ਨੇ ਵੀਰਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਦਾ ਆਪਣੇ ਹੀ ਢੰਗ ਨਾਲ ਵਿਰੋਧ ਕੀਤਾ। ਟੀਟੂ ਲੁਧਿਆਣਾ ਦੇ ਡੀਸੀ ਦਫ਼ਤਰ ਪਹੁੰਚੇ ਅਤੇ ਇਸ ਦੌਰਾਨ ਆਪਣੀ ਕਾਰ ਨੂੰ ਰੱਸੀ ਬੰਨ੍ਹ ਕੇ ਉਸ ਨੂੰ ਖਿੱਚਦੇ ਵਿਖਾਈ ਦਿੱਤੇ। ਟੀਟੂ ਬਾਣੀਆ ਨੇ ਕਿਹਾ ਕਿ ਅੱਜ ਉਹ ਆਪਣੀ ਕਾਰ ਡਿਸਕਾਊਂਟ 'ਤੇ ਲੁਧਿਆਣਾ ਦੇ ਡੀਸੀ ਨੂੰ ਵੇਚਣ ਆਏ ਹਨ।
ਈਟੀਵੀ ਭਾਰਤ ਦੀ ਟੀਮ ਵੱਲੋਂ ਜਦੋਂ ਟੀਟੂ ਬਾਣੀਆ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਲੁਧਿਆਣਾ ਦੇ ਸੰਸਦ ਮੈਂਬਰ ਅਤੇ ਬਾਕੀ ਲੀਡਰਾਂ ਨੂੰ ਲਾਹਨਤਾਂ ਪਾਈਆਂ। ਉਨ੍ਹਾਂ ਕਿਹਾ ਕਿ ਉਹ ਅੱਜ ਆਪਣੀ ਕਾਰ ਲੁਧਿਆਣਾ ਦੇ ਡੀਸੀ ਨੂੰ ਵੇਚਣ ਆਏ ਹਨ ਕਿਉਂਕਿ ਉਹ ਤਾਂ ਇਸ ਦਾ ਖਰਚਾ ਚੁੱਕ ਨਹੀਂ ਸਕਦੇ। ਟੀਟੂ ਨੇ ਕਿਹਾ ਕਿ ਕਾਂਗਰਸ ਅਤੇ ਭਾਜਪਾ ਦੋਵੇਂ ਪਾਰਟੀਆਂ ਮਿਲੀਭੁਗਤ ਦੇ ਨਾਲ ਦੇਸ਼ ਦੀ ਜਨਤਾ ਨੂੰ ਲੁੱਟ ਰਹੀਆਂ ਹਨ।