ਲੁਧਿਆਣਾ: ਲੁਧਿਆਣਾ ਵਿੱਚ ਲਗਾਤਾਰ ਕੋਰੋਨਾ ਵਾਇਰਸ ਦੇ ਮਾਮਲੇ ਵਧਦੇ ਜਾ ਰਹੇ ਹਨ। ਬੀਤੇ ਦਿਨ ਵੀ ਲਗਭਗ 250 ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ਜਦੋਂ ਕਿ ਲੋਕ ਹਾਲੇ ਵੀ ਵੱਡੀ ਤਦਾਦ ਵਿੱਚ ਕੋਰੋਨਾ ਵਾਇਰਸ ਨਿਯਮਾਂ ਦੀਆਂ ਧੱਜੀਆਂ ਉਡਾ ਰਹੇ ਹਨ। ਇਸ ਸਬੰਧੀ ਸਾਰੀ ਟੀਮ ਵੱਲੋਂ ਲੁਧਿਆਣਾ ਦੇ ਸਿਵਲ ਸਰਜਨ ਨਾਲ ਵਿਸ਼ੇਸ਼ ਗੱਲਬਾਤ ਕੀਤੀ।
ਸਿਵਲ ਸਰਜਨ ਡਾਕਟਰ ਸੁਖਜੀਵਨ ਕੱਕੜ ਨੇ ਕਿਹਾ ਕਿ ਲੋਕਾਂ ਨੂੰ ਮੂੰਹ ਉੱਤੇ ਮਾਸਕ ਲਾਉਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਟੀਕਾਕਰਨ ਦੇ ਬਾਅਦ ਵੀ ਦੇ ਵਿੱਚ ਦਾਇਰਾ ਬਣਾਈ ਰੱਖਣਾ ਬੇਹੱਦ ਜ਼ਰੂਰੀ ਹੈ। ਸਿਵਲ ਸਰਜਨ ਨੇ ਵੀ ਕਿਹਾ ਕਿ ਕੋਰੋਨਾ ਮਹਾਮਾਰੀ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਉਨ੍ਹਾਂ ਵੱਲੋਂ ਪੂਰੀ ਤਿਆਰੀ ਕਰ ਲਈ ਗਈ ਹੈ।
ਟੀਕਾਕਰਨ ਦੇ ਬਾਵਜੂਦ ਲੋਕ ਸਿਹਤ ਵਿਭਾਗ ਦੇ ਨੇਮਾਂ ਦੀ ਪਾਲਣਾ ਕਰਨ: ਸਿਵਲ ਸਰਜਨ ਉਨ੍ਹਾਂ ਕਿਹਾ ਕਿ ਲੁਧਿਆਣਾ ਦੇ ਵਿੱਚ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਮੁੜ ਤੋਂ ਮਰੀਜ਼ਾਂ ਦੀ ਵਧਦੀ ਤਾਦਾਦ ਨੂੰ ਵੇਖਦਿਆਂ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਵੇਂਟੀਲੇਟਰ ਵੀ ਤਿਆਰ ਹਨ। ਉਨ੍ਹਾਂ ਕਿਹਾ ਕਿ 450 ਦੇ ਕਰੀਬ ਬੈਡ ਸਰਕਾਰੀ ਹਸਪਤਾਲਾਂ ਵਿੱਚ ਜਦੋਂ ਕਿ 1400 ਦੇ ਕਰੀਬ ਬੈਡ ਨਿੱਜੀ ਹਸਪਤਾਲਾਂ ਦੇ ਵਿੱਚ ਵੀ ਮੌਜੂਦ ਹਨ। ਇਸ ਕਰਕੇ ਸਿਹਤ ਮਹਿਕਮੇ ਵੱਲੋਂ ਪੂਰੀ ਤਿਆਰੀ ਹੈ ਲਗਾਤਾਰ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਸਾਰੇ ਹਸਪਤਾਲਾਂ ਨੂੰ ਅਲਰਟ ਰੱਖਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਸਾਰੇ ਲੋਕਾਂ ਨੂੰ ਅਤੇ ਖਾਸ ਕਰਕੇ ਜੋ ਲੋਕ ਇਕੱਠ ਕਰ ਰਹੇ ਹਨ। ਉਨ੍ਹਾਂ ਨੂੰ ਇਹੀ ਸਲਾਹ ਹੈ ਕਿ ਉਹ ਫਿਲਹਾਲ ਬਹੁਤਾ ਇਕੱਠ ਨਾ ਕਰਨ ਅਤੇ ਭੀੜ ਭਾੜ ਵਾਲੇ ਇਲਾਕਿਆਂ ਦੇ ਵਿੱਚ ਜਾਣ ਤੋਂ ਗੁਰੇਜ਼ ਕਰਨ।