ਪੰਜਾਬ

punjab

ETV Bharat / state

ਸਿਟੀ ਸੈਂਟਰ ਮਾਮਲੇ ਦੀ ਅਗਲੀ ਸੁਣਵਾਈ 7 ਨੂੰ - dgp saini

ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਸਣੇ ਕਈਆਂ ਵਿਰੁੱਧ ਚੱਲ ਰਹੇ ਸਿਟੀ ਸੈਂਟਰ ਮਾਮਲੇ ਵਿੱਚ ਵਿਜੀਲੈਂਸ ਦੀ ਕੈਂਸਲੇਸ਼ਨ ਰਿਪੋਰਟ ਵਿਰੁੱਧ ਸਾਬਕਾ ਡੀਜੀਪੀ ਸੁਮੇਧ ਸੈਣੀ ਨੇ ਪਟੀਸ਼ਨ ਨੂੰ ਲੈ ਕੇ ਅੱਜ ਲੁਧਿਆਣਾ ਜ਼ਿਲ੍ਹਾ ਅਦਾਲਤ ਵਿੱਚ ਸੁਣਵਾਈ ਹੋਈ। ਇਸ ਮਾਮਲੇ ਦੀ ਅਗਲੀ ਸੁਣਵਾਈ 7 ਫ਼ਰਵਰੀ ਨੂੰ ਹੋਵੇਗੀ।

ਸਿਟੀ ਸੈਂਟਰ ਮਾਮਲੇ ਦੀ ਅਗਲੀ ਸੁਣਵਾਈ 7 ਨੂੰ

By

Published : Feb 1, 2019, 11:54 PM IST

ਇਸ ਦੌਰਾਨ ਸੁਮੇਧ ਸੈਣੀ ਦੇ ਵਕੀਲ ਰਮਨਪ੍ਰੀਤ ਸਿੰਘ ਸੰਧੂ ਨੇ ਕਿਹਾ ਕਿ ਸਥਾਨਕ ਸਰਕਾਰਾਂ ਦੇ ਅਧੀਨ ਆਉਂਦੇ ਲੁਧਿਆਣਾ ਇੰਪਰੂਵਮੈਂਟ ਟਰੱਸਟ ਨੇ ਦਾਅਵਾ ਕੀਤਾ ਹੈ ਕਿ ਸਿਟੀ ਸੈਂਟਰ ਮਾਮਲੇ ਵਿੱਚ ਵੱਡਾ ਘੁਟਾਲਾ ਹੋਇਆ ਹੈ।

ਸਿਟੀ ਸੈਂਟਰ ਮਾਮਲੇ ਦੀ ਅਗਲੀ ਸੁਣਵਾਈ 7 ਨੂੰ

ਉਨ੍ਹਾਂ ਕਿਹਾ ਕਿ ਇਸ ਸਮੇਂ ਵਿਜੀਲੈਂਸ ਅਤੇ ਪ੍ਰਕਾਸ਼ਨ ਵਿਭਾਗ ਕੈਪਟਨ ਅਮਰਿੰਦਰ ਸਿੰਘ ਦੇ ਹੱਥ ਵਿੱਚ ਹੈ, ਇਸ ਕਰਕੇ ਉਹ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਮਾਮਲੇ 'ਚ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਵਕੀਲ ਰਮਨਪ੍ਰੀਤ ਸਿੰਘ ਸੰਧੂ ਨੇ ਕਿਹਾ ਕਿ ਉਹ ਅਜਿਹਾ ਨਹੀਂ ਹੋਣ ਦੇਣਗੇ ਅਤੇ ਇਸ ਕੇਸ ਦੀਆਂ ਪਰਤਾਂ ਜੱਜ ਸਾਹਮਣੇ ਖੋਲ੍ਹਣਗੇ।

ABOUT THE AUTHOR

...view details