ਲੁਧਿਆਣਾ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਅੱਜ ਲੁਧਿਆਣਾ ਦੇ ਸਰਕਟ ਹਾਊਸ ਵਿੱਚ ਪੰਜਾਬ ਕੈਬਨਿਟ ਦੀ ਮੀਟਿੰਗ ਖ਼ਤਮ ਹੋ ਚੁੱਕੀ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਲੁਧਿਆਣਾ ਵਿੱਚ ਇਹ ਪਹਿਲੀ ਮੀਟਿੰਗ ਹੈ। ਇਸ ਮੀਟਿੰਗ ਵਿੱਚ ਕਈ ਅਹਿਮ ਫੈਸਲਿਆਂ ਉੱਤੇ ਚਰਚਾ ਕੀਤੀ। ਦੱਸ ਦਈਏ ਕਿ ਇਹ ਮੀਟਿੰਗ ਪਹਿਲਾਂ ਚੰਡੀਗੜ੍ਹ ਦੇ ਸਿਵਲ ਸਕੱਤਰੇਤ ਵਿੱਚ ਹੀ ਹੋਣੀ ਸੀ, ਪਰ ਫਿਰ ਇਸ ਦੀ ਥਾਂ ਬਦਲ ਦਿੱਤੀ ਗਈ।
ਭਗਵੰਤ ਮਾਨ ਨੇ ਮੀਡੀਆ ਦੇ ਮੁਖਾਤਿਬ ਹੁੰਦਿਆ ਕਿਹਾਕਿ ਕੈਬਨਿਟ ਮੀਟਿੰਗ ਦੌਰਾਨ ਅੱਜ ਜਿਹੜੇ ਏਜੰਡੇ ਪਾਸ ਹੋਏ ਉਨ੍ਹਾ ਵਿੱਚ ਕੁਝ ਸਥਾਨਕ ਸਰਕਾਰਾਂ ਦੇ ਲੋਕਲ ਆਡਿਟ ਵਿੱਚ 87 ਪੋਸਟਾਂ ਰਾਖਵੀਆਂ ਕੀਤੀਆਂ ਜਾ ਰਹੀਆਂ ਹਨ। ਸਪੋਰਟ ਸਬੰਧੀ ਅਤੇ ਪੀਏਯੂ ਦੇ ਮੁਲਾਜ਼ਮਾਂ ਲਈ ਸੋਧੀ ਤਨਖਾਹਾਂ ਯਾਨੀ 7ਵਾਂ ਪੇ ਕਮਿਸ਼ਨ 1 ਜਨਵਰੀ ਤੋਂ ਕੀਤਾ ਗਿਆ ਲਾਗੂ ਅਤੇ ਗੜਵਾਸੂ ਦੇ ਵੀ ਪ੍ਰੋਫੈਸਰ ਲਈ ਵੀ ਐਲਾਨ ਕੀਤਾ ਹੈ। ਡਰੱਗ ਲੈਬ ਲਈ ਪੱਕੇ ਮੁਲਾਜ਼ਮਾਂ ਲਈ ਅੱਜ ਕੈਬਨਿਟ ਵਿੱਚ ਮਨਜ਼ੂਰੀ ਦਿੱਤੀ ਗਈ ਹੈ। ਰਾਣਾ ਗੁਰਜੀਤ ਦੀ ਪੈਸੇ ਵੰਡਣ ਦੀ ਵਾਇਰਲ ਵੀਡੀਓ ਬਾਰੇ ਉਨ੍ਹਾਂ ਕਿਹਾ ਕਿ ਅਸੀਂ ਚੋਣ ਕਮਿਸ਼ਨ ਨੂੰ ਰਾਣਾ ਗੁਰਜੀਤ ਦੀ ਸ਼ਿਕਾਇਤ ਕਰਾਂਗੇ।
ਮਜ਼ਦੂਰਾਂ ਲਈ ਐਲਾਨ: ਉਨ੍ਹਾਂ ਕਿਹਾ ਕਿ 1 ਮਈ ਨੂੰ ਮਜ਼ਦੂਰਾਂ ਦੇ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ। ਬੇਮੌਸਮੀ ਬਰਸਾਤ ਨਾਲ ਜਿੰਨੀਆਂ ਵੀ ਫਸਲਾਂ ਖਰਾਬ ਹੁੰਦੀਆਂ ਹਨ, ਉਸ ਲਈ ਖੇਤ ਮਜ਼ਦੂਰਾਂ ਨੂੰ 10 ਫੀਸਦੀ ਮੁਆਵਜ਼ਾ ਵੱਖਰਾ ਰੱਖਿਆ ਜਾਵੇਗਾ। ਅਸੀਂ ਆਉਂਦੇ ਦਿਨਾਂ ਵਿੱਚ ਸੂਬਾ ਪੱਖੀ ਹੋਰ ਨੀਤੀਆਂ ਲੈਕੇ ਆਵਾਂਗੇ। ਭਗਵੰਤ ਮਾਨ ਨੇ ਕਿਹਾ ਕਿ ਸਾਡੇ ਤੋਂ ਪਹਿਲਾਂ ਵਾਲਿਆਂ ਨੇ ਜਿਵੇਂ ਸਰਕਾਰ ਚਲਾਈ ਹੈ, ਉਨ੍ਹਾਂ ਕਰਕੇ ਹੀ ਲੋਕ ਪ੍ਰੇਸ਼ਾਨ ਹੋਏ ਹਨ। ਉਨ੍ਹਾਂ ਕਿਹਾ ਕਿ 1 ਮਈ ਤੋਂ ਸਰਕਾਰ ਮਜ਼ਦੂਰਾਂ ਨੂੰ ਤੋਹਫਾ ਦੇਣ ਜਾ ਰਹੀ ਹੈ। ਹੁਣ ਜੇਕਰ ਕਿਸੇ ਕਿਸਾਨ ਦੀ ਫ਼ਸਲ ਖ਼ਰਾਬ ਹੋ ਜਾਂਦੀ ਹੈ ਤਾਂ ਸਰਕਾਰ ਉਸ ਕਿਸਾਨ ਦੇ ਨਾਲ-ਨਾਲ ਉਸ ਖੇਤ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਵੀ 10 ਫ਼ੀਸਦੀ ਮੁਆਵਜ਼ਾ ਦੇਵੇਗੀ। ਵੱਧ ਤੋਂ ਵੱਧ ਮਜ਼ਦੂਰਾਂ ਦੀ ਰਜਿਸਟਰੇਸ਼ਨ ਕਰਵਾਉਣ ਲਈ ਕੰਮ ਸ਼ੁਰੂ ਕੀਤਾ ਜਾਵੇਗਾ। ਮਜ਼ਦੂਰਾਂ ਨੂੰ ਵੀ ਅਪੀਲ ਹੈ ਕਿ ਉਹ ਆਪਣੀ ਰਜਿਸਟ੍ਰੇਸ਼ਨ ਕਰਵਾ ਕੇ ਸਰਕਾਰੀ ਸਕੀਮਾਂ ਦਾ ਲਾਭ ਉਠਾਉਣ।