ਲੁਧਿਆਣਾ: ਪੰਜਾਬ ਵਿਧਾਨ ਸਭਾ ਵਿੱਚ ਬਜਟ ਇਜਲਾਸ ਚੱਲ ਰਿਹਾ ਹੈ ਅਤੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਆਉਂਦੇ ਦਿਨਾਂ ਵਿੱਚ ਪੰਜਾਬ ਲਈ ਆਪਣੇ ਕਾਰਜਕਾਲ ਦਾ ਅੰਤਿਮ ਬਜਟ ਪੇਸ਼ ਕਰਨ ਜਾ ਰਹੇ ਹਨ। ਇਸ ਨੂੰ ਲੈ ਕੇ ਲੁਧਿਆਣਾ ਦੇ ਵਪਾਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਸਰਕਾਰ ਦੇ ਬਜਟ ਤੋਂ ਕੋਈ ਉਮੀਦ ਨਹੀਂ ਹੈ। ਸਰਕਾਰ ਨੇ ਨਾ ਤਾਂ ਉਨ੍ਹਾਂ ਨੂੰ ਪੰਜ ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਦਾ ਵਾਅਦਾ ਪੂਰਾ ਕੀਤਾ ਅਤੇ ਨਾ ਹੀ ਵਪਾਰੀਆਂ ਦੀ ਕੋਈ ਵੀ ਸਾਰ ਲਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਪੈਟਰੋਲ ਡੀਜ਼ਲ ਉੱਤੇ ਸਟੇਟ ਟੈਕਸ ਘਟਾ ਕੇ ਵਪਾਰੀਆਂ ਨੂੰ ਰਾਹਤ ਦੇਵੇ। ਉਨ੍ਹਾਂ ਕਿਹਾ ਕਿ ਸਿਹਤ ਅਤੇ ਸਿੱਖਿਆ ਦੇ ਖੇਤਰ ਦਾ ਵੀ ਬਹੁਤ ਬੁਰਾ ਹਾਲ ਹੈ।
ਵਪਾਰ ਮੰਡਲ ਦੇ ਸੂਬਾ ਪ੍ਰਧਾਨ ਅਰਵਿੰਦਰ ਸਿੰਘ ਮੱਕੜ ਨੇ ਕਿਹਾ ਕਿ ਸਰਕਾਰ ਨੇ ਵਪਾਰੀਆਂ ਦੀ ਬਾਂਹ ਨਹੀਂ ਫੜੀ ਨਾ ਤਾਂ ਉਨ੍ਹਾਂ ਨੂੰ ਸਸਤੀ ਬਿਜਲੀ ਮੁਹੱਈਆ ਕਰਵਾਈ ਅਤੇ ਨਾ ਹੀ ਵਪਾਰੀਆਂ ਲਈ ਸਰਕਾਰ ਨੇ ਨਾਕਿਸੇ ਸੰਸਥਾ ਦਾ ਗਠਨ ਕੀਤਾ। ਇਸ ਨਾਲ ਉਨ੍ਹਾਂ ਦੀਆਂ ਮੁਸ਼ਕਲਾਂ ਹੱਲ ਹੋ ਸਕਣ।