ਪੰਜਾਬ

punjab

ETV Bharat / state

ਦੋ ਸਾਲ ਤੋਂ ਆੜ੍ਹਤੀਏ ਦੇ ਕਤਲ ਮਾਮਲੇ 'ਚ ਫ਼ਰਾਰ ਮੁਲਜ਼ਮ ਜੰਡਿਆਲਾ ਗੁਰੂ ਤੋਂ ਕਾਬੂ

ਲੁਧਿਆਣਾ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਇੱਕ ਆੜ੍ਹਤੀਏ ਨੂੰ ਕਤਲ ਦੇ ਮਾਮਲੇ ਵਿੱਚ ਫ਼ਰਾਰ ਚੱਲੇ ਆ ਰਹੇ ਮੁਲਜ਼ਮ ਨੂੰ ਜੰਡਿਆਲਾ ਗੁਰੂ ਤੋਂ ਗ੍ਰਿਫ਼ਤਾਰ ਕੀਤਾ ਹੈ। ਕਥਿਤ ਦੋਸ਼ੀ ਦੋ ਸਾਲ ਤੋਂ ਫ਼ਰਾਰ ਚੱਲਿਆ ਆ ਰਿਹਾ ਸੀ, ਜਿਸ ਨੂੰ ਬੀਤੇ ਦਿਨ ਪੁਲਿਸ ਨੇ ਕਾਬੂ ਕਰ ਲਿਆ ਹੈ।

ਦੋ ਸਾਲ ਤੋਂ ਆੜ੍ਹਤੀਏ ਦੇ ਕਤਲ ਮਾਮਲੇ 'ਚ ਫ਼ਰਾਰ ਮੁਲਜ਼ਮ ਜੰਡਿਆਲਾ ਗੁਰੂ ਤੋਂ ਕਾਬੂ
ਦੋ ਸਾਲ ਤੋਂ ਆੜ੍ਹਤੀਏ ਦੇ ਕਤਲ ਮਾਮਲੇ 'ਚ ਫ਼ਰਾਰ ਮੁਲਜ਼ਮ ਜੰਡਿਆਲਾ ਗੁਰੂ ਤੋਂ ਕਾਬੂ

By

Published : Dec 22, 2020, 6:16 PM IST

ਲੁਧਿਆਣਾ: ਜ਼ਿਲ੍ਹਾ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਇੱਕ ਆੜ੍ਹਤੀਏ ਨੂੰ ਕਤਲ ਦੇ ਮਾਮਲੇ ਵਿੱਚ ਫ਼ਰਾਰ ਚੱਲੇ ਆ ਰਹੇ ਮੁਲਜ਼ਮ ਨੂੰ ਜੰਡਿਆਲਾ ਗੁਰੂ ਤੋਂ ਗ੍ਰਿਫ਼ਤਾਰ ਕੀਤਾ ਹੈ। ਅਦਾਲਤ ਵੱਲੋਂ ਭਗੌੜਾ ਕਰਾਰ ਦੇਣ ਤੋਂ ਬਾਅਦ ਕਥਿਤ ਦੋਸ਼ੀ ਦੋ ਸਾਲ ਤੋਂ ਫ਼ਰਾਰ ਚੱਲਿਆ ਆ ਰਿਹਾ ਸੀ, ਜਿਸ ਨੂੰ ਬੀਤੇ ਦਿਨ ਪੁਲਿਸ ਨੇ ਕਾਬੂ ਕਰ ਲਿਆ ਹੈ।

ਦੋ ਸਾਲ ਤੋਂ ਆੜ੍ਹਤੀਏ ਦੇ ਕਤਲ ਮਾਮਲੇ 'ਚ ਫ਼ਰਾਰ ਮੁਲਜ਼ਮ ਜੰਡਿਆਲਾ ਗੁਰੂ ਤੋਂ ਕਾਬੂ

ਇਥੇ ਕਾਨਫ਼ਰੰਸ ਦੌਰਾਨ ਲੁਧਿਆਣਾ ਪੁਲਿਸ ਦੇ ਏਡੀਸੀਪੀ ਦੀਪਕ ਪਾਰੀਕ ਨੇ ਦੱਸਿਆ ਕਿ ਕਥਿਤ ਦੋਸ਼ੀ ਦੋ ਸਾਲ ਤੋਂ ਇੱਕ ਆੜ੍ਹਤੀਏ ਦੇ ਕਤਲ ਦੇ ਦੋਸ਼ ਵਿੱਚ ਫ਼ਰਾਰ ਚੱਲਿਆ ਆ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮਾਮਲੇ ਵਿੱਚ ਕਥਿਤ ਦੋਸ਼ੀ ਅਜੇ ਕੁਮਾਰ ਅਤੇ ਵਿਸ਼ਾਲ ਕੁਮਾਰ ਨੇ ਮਿਲ ਕੇ 2018 ਵਿੱਚ ਬਸਤੀ ਜੋਧੇਵਾਲ ਵਿੱਚ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ, ਜਿਨ੍ਹਾਂ ਨੂੰ ਗੌਰਵ ਉਰਫ਼ ਗੁਰੂ ਨੇ ਹਥਿਆਰ ਮੁਹੱਈਆ ਕਰਵਾਏ ਸਨ।

ਉਨ੍ਹਾਂ ਦੱਸਿਆ ਕਿ ਕਤਲ ਦੀ ਵਾਰਦਾਤ ਸਮੇਂ ਤੋਂ ਹੀ ਗੌਰਵ ਫ਼ਰਾਰ ਚੱਲਿਆ ਆ ਰਿਹਾ ਸੀ। ਮਾਮਲੇ ਵਿੱਚ ਉਸ ਨੂੰ ਅਦਾਲਤ ਵੱਲੋਂ ਭਗੌੜਾ ਐਲਾਨਿਆ ਹੋਇਆ ਸੀ।

ਉਨ੍ਹਾਂ ਦੱਸਿਆ ਕਿ ਪਿੱਛੇ ਜਿਹੇ ਕਥਿਤ ਦੋਸ਼ੀ ਹਿਮਾਚਲ ਪ੍ਰਦੇਸ਼ ਚਲਾ ਗਿਆ ਸੀ, ਜਿਥੇ ਇਸ ਨੇ ਪਾਦਰੀ ਦਾ ਕੋਰਸ ਵੀ ਕੀਤਾ। ਹੁਣ ਇਹ ਇਥੇ ਜੰਡਿਆਲਾ ਗੁਰੂ ਵਿਖੇ ਪਾਦਰੀ ਵੱਜੋਂ ਕੰਮ ਕਰ ਰਿਹਾ ਸੀ, ਜਿਸ ਬਾਰੇ ਪੁਲਿਸ ਨੇ ਪਤਾ ਲੱਗਣ 'ਤੇ ਕਥਿਤ ਦੋਸ਼ੀ ਨੂੰ ਤੁਰੰਤ ਕਾਬੂ ਕਰ ਲਿਆ।

ਏਡੀਸੀਪੀ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਅਗਲੀ ਕਾਰਵਾਈ ਅਰੰਭ ਦਿੱਤੀ ਹੈ।

ABOUT THE AUTHOR

...view details