ਪੰਜਾਬ

punjab

ETV Bharat / state

ਟਰੱਕ ਡਰਾਈਵਰਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਕੀਤਾ ਜਾਗਰੂਕ - ਟ੍ਰੈਫਿਕ ਨਿਯਮਾਂ ਸਬੰਧੀ ਕੀਤਾ ਜਾਗਰੂਕ

ਲੁਧਿਆਣਾ ਟ੍ਰੈਫਿਕ ਪੁਲਿਸ ਵੱਲੋਂ ਸ਼ਹਿਰ 'ਚ ਟ੍ਰੈਫਿਕ ਹਫ਼ਤਾ ਮਨਾਇਆ ਗਿਆ। ਇਸ ਸਬੰਧੀ ਇੱਕ ਜਾਗਰੂਕਤਾ ਸਮਾਗਮ ਕਰਵਾਇਆ ਗਿਆ ਜਿਸ 'ਚ ਟਰੱਕ ਡਰਾਈਵਰ ਸ਼ਾਮਲ ਹੋਏ। ਇਸ ਮੌਕੇ ਟਰੱਕ ਡਰਾਈਵਰਾਂ ਨੂੰ ਨਵੇਂ ਮੋਟਰ ਵਹੀਕਲ ਐਕਟ ਬਾਰੇ ਦੱਸਿਆ ਗਿਆ ਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ।

traffic
ਫ਼ੋਟੋ

By

Published : Jan 18, 2020, 2:07 PM IST

ਲੁਧਿਆਣਾ: ਸੜਕ ਹਾਦਸਿਆਂ ਦੀ ਲਿਸਟ 'ਚ ਪਹਿਲੇ ਨੰਬਰ ਤੇ ਨਾਂਅ ਆਉਣ ਤੋਂ ਬਾਅਦ ਲੁਧਿਆਣਾ ਦੀ ਟ੍ਰੈਫਿਕ ਪੁਲਿਸ ਹਰਕਤ 'ਚ ਆ ਗਈ ਹੈ ਅਤੇ ਹੁਣ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕਰ ਰਹੀ ਹੈ। ਲੁਧਿਆਣਾ ਟ੍ਰੈਫਿਕ ਪੁਲਿਸ ਵੱਲੋਂ ਟ੍ਰੈਫਿਕ ਹਫ਼ਤਾ ਮਨਾਇਆ ਜਾ ਰਿਹਾ ਹੈ ਜਿਸ ਵਿੱਚ ਵੱਖ ਵੱਖ ਸਮਾਜਸੇਵੀ ਸੰਸਥਾਵਾਂ ਅਤੇ ਸਕੂਲੀ ਵਿਦਿਆਰਥੀਆਂ ਨਾਲ ਮਿਲ ਕੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਜਾਗਰੂਕ ਕਰਵਾਇਆ ਜਾ ਰਿਹਾ।

ਵੀਡੀਓ
ਟਰੈਫਿਕ ਵੀਕ ਦੇ ਆਖਰੀ ਦਿਨ ਟਰਾਂਸਪੋਰਟ ਨਗਰ 'ਚ ਟ੍ਰੈਫਿਕ ਨਿਯਮਾਂ ਸਬੰਧੀ ਟਰੱਕ ਚਾਲਕਾਂ ਨੂੰ ਜਾਣੂ ਕਰਵਾਉਣ ਲਈ ਵਿਸ਼ੇਸ਼ ਸਮਾਗਮ ਦਾ ਪ੍ਰਬੰਧ ਕੀਤਾ ਗਿਆ ਜਿਸ ਵਿੱਚ ਟਰੱਕ ਡਰਾਈਵਰਾਂ ਨੂੰ ਨਵੇਂ ਮੋਟਰ ਵਹੀਕਲ ਐਕਟ ਬਾਰੇ ਦੱਸਿਆ ਗਿਆ ਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ।


ਜ਼ਿਕਰੇਖ਼ਾਸ ਹੈ ਕਿ ਬੀਤੇ ਦਿਨ ਹੀ ਈਟੀਵੀ ਭਾਰਤ ਵੱਲੋਂ ਵਿਸ਼ੇਸ਼ ਖਬਰ ਨਸ਼ਰ ਕੀਤੀ ਗਈ ਸੀ ਜਿਸ ਵਿੱਚ ਦੱਸਿਆ ਗਿਆ ਸੀ ਕਿ ਲੁਧਿਆਣਾ ਵਿੱਚ ਪੰਜਾਬ ਭਰ ਚ ਸਭ ਤੋਂ ਵੱਧ ਸੜਕ ਹਾਦਸੇ ਹੁੰਦੇ ਨੇ ਅਤੇ ਪੰਜਾਬ ਦੇਸ਼ ਭਰ ਚ ਸੜਕ ਹਾਦਸਿਆਂ ਦੀ ਗਿਣਤੀ 'ਚ ਦੂਜੇ ਨੰਬਰ ਤੇ ਆਉਂਦਾ ਹੈ।

ABOUT THE AUTHOR

...view details