ਲੁਧਿਆਣਾ: ਬੁੱਢੇ ਨਾਲੇ ਦੇ ਸੁੰਦਰੀਕਰਨ ਲਈ ਜਿੱਥੇ ਪੰਜਾਬ ਸਰਕਾਰ ਵੱਲੋਂ ਕਰੋੜਾਂ ਦਾ ਪ੍ਰਾਜੈਕਟ ਪਾਸ ਕੀਤਾ ਗਿਆ ਹੈ ਉੱਥੇ ਹੀ ਕਾਰ ਸੇਵਾ ਵਾਲੇ ਬਾਬਾ ਸੇਵਾ ਸਿੰਘ ਵੱਲੋਂ ਬੁੱਢੇ ਨਾਲੇ ਕੰਢੇ ਦਰੱਖਤਾਂ ਦੀ ਸੇਵਾ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਲੁਧਿਆਣਾ ਦੇ ਕਾਰਪੋਰੇਸ਼ਨ ਦੇ ਕਮਿਸ਼ਨਰ, ਡਿਪਟੀ ਕਮਿਸ਼ਨਰ ਅਤੇ ਐੱਨਜੀਟੀ ਦੀ ਟੀਮ ਵੀ ਮੌਜੂਦ ਰਹੀ, ਜਿਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਬੁੱਢੇ ਨਾਲੇ ਦੇ ਲਈ ਤੈਨਾਤ ਕੀਤਾ ਗਿਆ ਹੈ।
ਪ੍ਰਦੂਸ਼ਣ ਤੋਂ ਮਿਲੇਗੀ ਨਿਜ਼ਾਤ: ਬਾਬਾ ਸੇਵਾ ਸਿੰਘ
ਕਾਰ ਸੇਵਾ ਵਾਲੇ ਬਾਬਾ ਸੇਵਾ ਸਿੰਘ ਨੇ ਦੱਸਿਆ ਕਿ ਬੁੱਢੇ ਨਾਲੇ ਦੇ ਸੁੰਦਰੀਕਰਨ ਲਈ ਉਨ੍ਹਾਂ ਵੱਲੋਂ ਕਈ ਦਰੱਖਤ ਅਜਿਹੇ ਲਗਾਏ ਜਾ ਰਹੇ ਹਨ, ਜਿਸ ਨਾਲ ਨਾ ਸਿਰਫ ਵਾਤਾਵਰਣ ਨੂੰ ਸਾਫ ਸੁਥਰਾ ਹੋਵੇਗਾ ਬਲਕਿ ਪ੍ਰਦੂਸ਼ਣ ਦੀ ਸਮੱਸਿਆ ਤੋਂ ਵੀ ਨਿਜਾਤ ਮਿਲੇਗੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਉਹ ਪਹਿਲਾਂ ਵੀ ਕਈ ਥਾਵਾਂ ’ਤੇ ਅਜਿਹੀ ਸੇਵਾ ਕਰ ਚੁੱਕੇ ਹਨ। ਦੇਸ਼ ਭਰ ਵਿੱਚ ਸੈਂਕੜੇ ਕਿਲੋਮੀਟਰ ਸੜਕਾਂ ਦੇ ਕੰਢੇ ’ਤੇ ਉਹ ਦਰੱਖਤ ਲਗਾ ਚੁੱਕੇ ਹਨ ਅਤੇ ਹੁਣ ਲੁਧਿਆਣਾ ਦੇ ਵਿੱਚ ਬੁੱਢੇ ਨਾਲੇ ਦੇ ਕੰਢੇ ਇਹ ਬੂਟੇ ਲਗਾਏ ਜਾਣਗੇ।