ਲੁਧਿਆਣਾ ਗੈਂਗਰੇਪ ਮਾਮਲੇ 'ਚ 2 ਮੁਲਜ਼ਮ ਗ੍ਰਿਫ਼ਤਾਰ - dig ranbir singh khattra
ਲੁਧਿਆਣਾ: ਦੇਰ ਰਾਤ ਅੱਜ ਪ੍ਰੈਸ ਕਾਨਫ਼ਰੰਸ ਕਰ ਡੀਆਈਜੀ ਰਣਬੀਰ ਸਿੰਘ ਖੱਟੜਾ ਨੇ ਖੁਲਾਸਾ ਕੀਤਾ ਕਿ ਲੁਧਿਆਣਾ ਗੈਂਗਰੇਪ ਮਾਮਲੇ ਵਿੱਚ ਪੁਲਿਸ ਨੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਫ਼ੋਟੋ।
ਡੀਆਈਜੀ ਖੱਟੜਾ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ 2 ਮੁਲਜ਼ਮਾਂ ਵਿੱਚੋਂ ਇੱਕ ਨੂੰ ਨਵਾਂਸ਼ਹਿਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਜਦਕਿ ਦੂਜੇ ਮੁਲਜ਼ਮ ਨੇ ਖ਼ੁਦ ਹੀ ਪੁਲਿਸ ਦੇ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ। ਫ਼ੜੇ ਗਏ ਮੁਲਜ਼ਮਾਂ ਵਿੱਚੋਂ ਇੱਕ ਦਾ ਨਾਂਅ ਸਾਦਿਕ ਅਲੀ ਤੇ ਦੂਜੇ ਦਾ ਜਗਰੂਪ ਸਿੰਘ ਹੈ ਜਿਸ ਨੇ ਪੁਲਿਸ ਕੋਲ ਆਤਮ ਸਮਰਪਣ ਕੀਤਾ ਹੈ।