ਲੁਧਿਆਣਾ: ਪੰਜਾਬ ਦੇ ਵਿੱਚ ਲੋਹੜੀ ਅਤੇ ਬਸੰਤ ਪੰਚਮੀ ਦੇ ਦੌਰਾਨ ਪਤੰਗਬਾਜ਼ੀ ਵੱਖ-ਵੱਖ ਸ਼ਹਿਰਾਂ ਵਿੱਚ ਹੁੰਦੀ ਹੈ। ਇਸ ਦੌਰਾਨ ਵਰਤੀ ਜਾਂਦੀ ਚਾਈਨਾ ਡੋਰ ਦੀ ਲਪੇਟ ਵਿਚ ਆਉਣ ਕਰਕੇ ਇਨਸਾਨੀ ਜ਼ਿੰਦਗੀਆਂ ਦੇ ਨਾਲ ਪਸ਼ੂ ਪੰਛੀਆਂ ਦੀ ਜ਼ਿੰਦਗੀ ਵੀ ਦਾਅ 'ਤੇ ਲੱਗ ਜਾਂਦੀਆਂ ਹਨ। ਇਸ ਡੋਰ ਦੇ ਮਾੜੇ ਪ੍ਰਭਾਵਾਂ ਤੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਲੁਧਿਆਣਾ ਪੁਲਿਸ ਵੱਲੋਂ ਬਾਲ ਕਲਾਕਾਰਾਂ ਦੇ ਨਾਲ ਮਿਲ ਕੇ ਇਕ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ। ਜਿਸ ਵਿੱਚ ਲੁਧਿਆਣਾ ਦੀ ਬਾਲ ਕਲਾਕਾਰ ਹੇਜ਼ਲ ਅਤੇ ਨਾਲ ਹੀ ਮਾਧਵ ਰਾਏ ਨੂੰ ਕੰਪੇਨ ਅੰਬੈਸਡਰ ਬਣਾਇਆ ਗਿਆ ਹੈ। ਇਹ ਦੋਵੇਂ ਬੱਚੇ ਸੋਸ਼ਲ ਮੀਡੀਆ ਅਤੇ ਇਨ੍ਹੀਂ ਦਿਨੀਂ ਛਾਏ ਹੋਏ ਹਨ। ਬੱਚਿਆਂ ਅਤੇ ਨੌਜਵਾਨਾਂ ਨੂੰ ਚਾਈਨਾ ਡੋਰ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕਰ ਰਹੇ ( China Door against campaign in Ludhiana) ਹਨ। ਦੁਕਾਨਦਾਰਾਂ ਨੂੰ ਵੀ ਇਹ ਡੋਰ ਨਾ ਵੇਚਣ ਲਈ ਪ੍ਰੇਰਿਤ ਕਰ ਰਹੇ।
ਇਸ ਦੌਰਾਨ ਸਾਡੇ ਵੱਲੋਂ ਕੈਂਪੇਨ ਅੰਬੈਸਡਰ ਹੇਜ਼ਲ (Campaign against China Door Ambassador Hazel) ਨਾਲ ਖਾਸ ਗੱਲਬਾਤ ਕੀਤੀ ਗਈ ਤਾਂ ਉਸ ਨੇ ਕਵਿਤਾ ਦੇ ਜ਼ਰੀਏ ਚਾਇਨਾ ਡੋਰ ਦੇ ਮਾੜੇ ਪ੍ਰਭਾਵਾਂ ਸਬੰਧੀ ਲੋਕਾਂ ਨੂੰ ਅਪੀਲ ਕੀਤੀ।
ਕਵਿਤਾ ਰਾਹੀਂ ਜਾਗਰੂਕਤਾ: ਹੇਜ਼ਲ ਨੇ ਦੱਸਿਆ ਕਿ ਪੰਜਾਬ ਪੁਲਿਸ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਅਤੇ ਆਈਪੀਐਸ ਅਫਸਰ ਸੋਮਿਆ ਮਿਸ਼ਰਾ ਵੱਲੋਂ ਉਸ ਨੂੰ ਚਾਈਨਾ ਡੋਰ ਦੇ ਵਿਰੁੱਧ ਚਲਾਈ ਗਈ ਮੁਹਿੰਮ ਦੇ ਨਾਲ ਜੋੜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇੱਕ ਕਵਿਤਾ ਉਸ ਨੇ ਗਾਈ ਹੈ ਜਿਸ ਵਿਚ ਚਾਈਨਾ ਡੋਰ ਦੇ ਮਾੜੇ ਪ੍ਰਭਾਵਾਂ ਸਬੰਧੀ ਉਸ ਵੱਲੋਂ ਬੱਚਿਆਂ ਨੂੰ ਸੋਸ਼ਲ ਮੀਡੀਆ ਉਤੇ ਹੋਰ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਹ ਇਸ ਦੀ ਵਰਤੋਂ ਨਾ ਕਰਨ ਕਿਉਂਕਿ ਇਸ ਨਾਲ ਪੰਛੀ ਉਡਣਾ ਬੰਦ ਹੋ ਜਾਂਦੇ ਹਨ। ਉਹ ਚਾਈਨਾ ਡੋਰ ਦੀ ਲਪੇਟ ਵਿੱਚ ਆ ਕੇ ਕਈ ਵਾਰ ਆਪਣੇ ਖੰਭ ਗਵਾ ਲੈਂਦੇ ਹਨ। ਲਹੂ ਲੁਹਾਨ ਹੋ ਜਾਂਦੇ ਹਨ। ਜਿਸ ਕਰਕੇ ਇਸ 'ਤੇ ਠੱਲ ਪੈਣੀ ਬੇਹੱਦ ਜ਼ਰੂਰੀ ਹੈ।