ਲੁਧਿਆਣਾ ਤੋਂ ਕਾਂਗਰਸ ਦੇ ਦੋ ਆਗੂਆਂ ਨੇ ਲੋਕ ਸਭਾ ਸੀਟ ਲਈ ਪੇਸ਼ ਕੀਤੀ ਦਾਅਵੇਦਾਰੀ - ਲੁਧਿਆਣਾ
ਲੁਧਿਆਣਾ: ਜ਼ਿਲ੍ਹੇ ਵਿੱਚ ਕਾਂਗਰਸ ਗੁੱਟ ਦੇ ਦੋ ਹੋਰ ਆਗੂਆਂ ਰਾਕੇਸ਼ ਪਾਂਡੇ ਅਤੇ ਮਨੀਸ਼ ਤਿਵਾੜੀ ਦੇ ਖ਼ਾਸ ਮੰਨੇ ਜਾਂਦੇ ਪਵਨ ਦੀਵਾਨ ਨੇ ਲੋਕ ਸਭਾ ਚੋਣਾਂ ਲਈ ਆਪਣੀ ਦਾਅਵੇਦਾਰੀ ਪੇਸ਼ ਕਰ ਦਿੱਤੀ ਹੈ।
ਕਾਂਗਰਸ ਦੇ ਦੋ ਆਗੂਆਂ ਨੇ ਪੇਸ਼ ਕੀਤੀ ਦਾਅਵੇਦਾਰੀ
ਦਰਅਸਲ, ਲੁਧਿਆਣਾ ਵਿੱਚ ਮੌਜੂਦਾ ਸੰਸਦ ਮੈਂਬਰ ਰਵਨੀਤ ਬਿੱਟੂ ਜੋ ਕਿ ਲੁਧਿਆਣਾ ਸੀਟ ਤੋਂ ਪ੍ਰਮੁੱਖ ਦਾਅਵੇਦਾਰ ਮੰਨੇ ਜਾ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦੀ ਪਾਰਟੀ ਦੇ ਦੋ ਸੀਨੀਅਰ ਆਗੂਆਂ ਨੇ ਲੁਧਿਆਣਾ ਸੀਟ ਤੋਂ ਆਪਣੀ ਦਾਅਵੇਦਾਰੀ ਠੋਕ ਦਿੱਤੀ ਹੈ।