ਲੁਧਿਆਣਾ:ਐੱਸਟੀਐੱਫ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਿਲ ਹੋਈ ਜਦ ਉਨ੍ਹਾਂ ਦੋ ਮੁਲਜ਼ਮਾਂ ਨੂੰ ਡੇਢ ਕਿਲੋਂ ਹੈਰੋਇਨ ਦੇ ਨਾਲ ਕਾਬੂ ਕੀਤਾ। ਮਿਲੀ ਜਾਣਕਾਰੀ ਮੁਤਾਬਕ ਪੁਲਿਸ ਵੱਲੋਂ ਪਿੰਡ ਜਸਪਾਲ ਬਾਂਗਰ ਥਾਣਾ ਸਾਹਨੇਵਾਲ ਵਿਖੇ ਇੱਕ ਕਲੀਨਿਕ 'ਚ ਛਾਪੇਮਾਰੀ ਕੀਤੀ ਗਈ ਜਿਸ ਦੌਰਾਨ ਪੁਲਿਸ ਨੇ ਦੋ ਮੁਲਜ਼ਮਾਂ ਅਜੇ ਕੁਮਾਰ ਅਤੇ ਦਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ। ਜਦਕਿ ਦੋ ਮੁਲਜ਼ਮ ਫਰਾਰ ਹੋ ਗਏ। ਪੁਲਿਸ ਵੱਲੋਂ ਤਲਾਸ਼ੀ ਉਪਰੰਤ 1 ਕਿਲੋ 500 ਗ੍ਰਾਮ ਹੈਰੋਇਨ, 10 ਕਿਲੋ ਕੈਮੀਕਲ ਪਾਊਡਰ, ਅੱਠ ਬੋਤਲਾਂ ਕੈਮੀਕਲ ਐਸਿਡ ਅਤੇ ਹੈਰੋਇਨ ਸਪਲਾਈ ਕਰਨ ਲਈ ਇੱਕ ਮੋਟਰਸਾਇਕਲ ਵੀ ਬਰਾਮਦ ਕੀਤਾ ਗਿਆ ਹੈ।
ਪੁਲਿਸ ਵੱਲੋਂ ਕੀਤੀ ਜਾ ਰਹੀ ਹੈ ਕਾਰਵਾਈ
ਇਸ ਸਬੰਧੀ ਜਾਣਕਾਰੀ ਦਿੰਦਿਆਂ ਏਐੱਸਐਈ ਮੁਹੰਮਦ ਸਦੀਕ ਨੇ ਦੱਸਿਆ ਕਿ ਐੱਸਟੀਐੱਫ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਗਈ ਹੈ। ਇਸੇ ਮੁਹਿੰਮ ਦੇ ਤਹਿਤ ਪੁਲਿਸ ਦੀ ਟੀਮ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਪੁੱਛਗਿੱਛ ਦੌਰਾਨ ਪਤਾ ਚੱਲਿਆ ਹੈ ਕਿ ਮੁਲਜ਼ਮ ਅਜੇ ਕੁਮਾਰ ’ਤੇ ਕਰਜ਼ਾ ਹੋਣ ਕਰਕੇ ਉਹ ਨਸ਼ੇ ਦੀ ਸਪਲਾਈ ਕਰਨ ਲੱਗਾ ਸੀ, ਜਦੋ ਕਿ ਦੂਜੇ ਮੁਲਜ਼ਮ ’ਤੇ ਪਹਿਲਾਂ ਵੀ ਨਸ਼ਾ ਸਪਲਾਈ ਕਰਨ ਦਾ ਮਾਮਲਾ ਦਰਜ ਹੈ।