ਲੁਧਿਆਣਾ: ਐਸ.ਟੀ.ਐਫ. ਵੱਲੋਂ ਨਸ਼ਾ ਤਸਕਰਾਂ 'ਤੇ ਠੱਲ ਪਾਉਣ ਲਈ ਚਲਾਈ ਗਈ ਮੁਹਿੰਮ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋਂ ਟੀਮ ਨੇ ਨਿਰਮਲ ਨਗਰ ਰੇਲਵੇ ਫਾਟਕਾਂ ਕੋਲ ਮੁਖਬਰੀ ਦੇ ਅਧਾਰ 'ਤੇ ਸਪੈਸ਼ਲ ਨਾਕਾਬੰਦੀ ਕਰਕੇ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ। ਕਾਬੂ ਕੀਤੇ ਗਏ ਵਿਅਕਤੀਆਂ ਕੋਲੋਂ 418 ਗ੍ਰਾਮ ਹੈਰੋਇਨ ਅਤੇ 72 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ।
ਇਹ ਵੀ ਪੜ੍ਹੋ: ਪ੍ਰੇਮਿਕਾ ਨੂੰ ਮਿਲਣ ਗਏ ਨੌਜਵਾਨ ਦਾ ਪ੍ਰੇਮਿਕਾ ਦੇ ਭਰਾਵਾਂ ਨੇ ਕੀਤਾ ਕਤਲ
ਮਾਮਲੇ ਦੀ ਜਾਣਕਾਰੀ ਸਾਂਝੀ ਕਰਦਿਆਂ ਸਬ-ਇੰਸਪੈਕਟਰ ਗੁਰਚਰਨ ਸਿੰਘ ਨੇ ਦੱਸਿਆ ਕਿ ਕਾਬੂ ਕੀਤੋ ਗਏ ਵਿਅਕਤੀ 5-6 ਮਹੀਨਿਆਂ ਤੋਂ ਨਸ਼ਾ ਤਸਕਰੀ ਦਾ ਧੰਦਾ ਕਰ ਰਹੇ ਸਨ। ਮੁਲਜ਼ਮਾਂ ਵਿੱਚੋਂ ਇੱਕ ਖ਼ੁਦ ਨਸ਼ੇ ਦਾ ਆਦੀ ਹੈ ਅਤੇ ਉਸ 'ਤੇ ਪਹਿਲਾਂ ਹੀ ਨਸ਼ਾ ਤਸਕਰੀ ਦੇ 4 ਮਾਮਲੇ ਅਲੱਗ-ਅਲੱਗ ਥਾਣਿਆਂ ਵਿੱਚ ਦਰਜ਼ ਹਨ।
ਉਨ੍ਹਾਂ ਦੱਸਿਆ ਕਿ ਆਰੋਪੀਆਂ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਇੱਕ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਉਨ੍ਹਾਂ ਕੋਲੋਂ ਪੁੱਛ ਪੜਤਾਲ ਜਾਰੀ ਹੈ।
ਜਾਣਕਾਰੀ ਮੁਤਾਬਕ ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਮਾਰਕੀਟ ਵਿੱਚ 2 ਕਰੋੜ 20 ਲੱਖ ਰੁਪਏ ਦੇ ਕਰੀਬ ਕੀਮਤ ਦੱਸੀ ਜਾ ਰਹੀ ਹੈ।