ਲੁਧਿਆਣਾ: ਮੰਡੀ ਗੋਬਿੰਦਗੜ੍ਹ ਵਿੱਚ ਬੀਤੇ ਦਿਨੀ ਇੱਕ ਚੋਰੀ ਦਾ ਮਾਮਲਾ ਸਾਹਮਣੇ ਆਇਆ ਸੀ। ਪੁਲਿਸ ਨੇ ਜਾਂਚ ਤੋਂ ਬਾਅਦ ਘਰ ਵਿੱਚ ਕੰਮ ਕਰਨ ਵਾਲੀਆਂ ਨੇਪਾਲੀ ਔਰਤਾਂ ਕੋਲੋਂ ਚੋਰੀ ਦਾ ਸਮਾਨ ਅਤੇ ਨਕਦੀ ਬਰਾਮਦ ਕੀਤੀ ਹੈ।
ਪੁਲਿਸ ਨੇ ਦੋਸ਼ਿਆਂ ਖਿਲਾਫ ਮਾਮਲਾ ਦਰਜ ਕਰਨ ਤੋਂ ਬਾਅਦ ਉਨ੍ਹਾਂ ਦੀ ਗ੍ਰਿਫ਼ਤਾਰੀ ਕੀਤੀ ਅਤੇ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ।
ਇਹ ਵੀ ਪੜ੍ਹੋ: ਹੈਦਰਾਬਾਦ ਨਿਜ਼ਾਮ ਫੰਡ ਮਾਮਲਾ: ਬ੍ਰਿਟੇਨ ਹਾਈ ਕੋਰਟ ਨੇ ਪਾਕਿ ਨੂੰ ਦਿੱਤਾ ਝੱਟਕਾ, ਭਾਰਤ ਦੇ ਹੱਕ 'ਚ ਫ਼ੈਸਲਾ
ਥਾਣਾ ਮੰਡੀ ਗੋਬਿੰਦਗੜ੍ਹ ਦੇ ਡੀਐਸਪੀ ਸ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਅੰਜਨਾ ਗੋਇਲ ਨੇ ਪੁਲਿਸ ਕੋਲ ਚੋਰੀ ਦੀ ਸ਼ਿਕਾਇਤ ਦਰਜ ਕਰਵਾਈ ਸੀ। ਸ਼ੱਕ ਦੇ ਤੌਰ 'ਤੇ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਵਿੱਚ ਨੇਪਾਲੀ ਔਰਤ ਕਰੀਬ ਡੇਢ ਸਾਲ ਤੋਂ ਸਫ਼ਾਈ ਦਾ ਕੰਮ ਕਰਦੀ ਸੀ ਜਿਸ 'ਤੇ ਉਨ੍ਹਾਂ ਨੂੰ ਸ਼ੱਕ ਹੈ। ਉਕਤ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਥਾਣਾ ਗੋਬਿੰਦਗੜ੍ਹ ਦੀ ਪੁਲਿਸ ਨੇ ਕਥਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ।