ਲੁਧਿਆਣਾ : ਲੁਹਾਰਾ ਪੁੱਲ 'ਤੇ ਦੇਰ ਰਾਤ ਵਾਪਰੇ ਜ਼ਬਰਦਸਤ ਸੜਕ ਹਾਦਸੇ ਦੌਰਾਨ ਦੋ ਨੌਜਵਾਨਾਂ ਦੀ ਮੌਤ ਹੋ ਗਈl ਆਪਣੇ ਭਰਾ ਨਾਲ ਮੋਟਰਸਾਈਕਲ 'ਤੇ ਸਵਾਰ ਤੀਸਰਾ ਨੌਜਵਾਨ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਜਖਮੀ ਨੌਜਵਾਨ ਨੂੰ ਸਥਾਨਕ ਹਸਪਤਾਲ ਇਲਾਜ ਲਈ ਦਾਖਲ ਕਰਵਾਇਆ ਗਿਆ l ਹਾਦਸੇ 'ਚ ਮਾਰੇ ਗਏ ਨੌਜਵਾਨਾਂ ਦੀ ਪਛਾਣ ਮਨਪ੍ਰੀਤ ਸਿੰਘ ਤੇ ਅਰੁਣ ਕੁਮਾਰ ਵਜੋਂ ਹੋਈ ਹੈ। ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ l
ਆਪਣੇ ਭਰਾ ਗੁਰਪ੍ਰੀਤ ਦੇ ਨਾਲ ਜਾ ਰਿਹਾ ਸੀ ਮਨਪ੍ਰੀਤ:ਮੌਕੇ 'ਤੇ ਮੌਜੂਦ ਜਾਂਚ ਅਧਿਕਾਰੀ ਨੇ ਦੱਸਿਆ ਕਿ ਮਨਪ੍ਰੀਤ ਆਪਣੇ ਭਰਾ ਗੁਰਪ੍ਰੀਤ ਦੇ ਨਾਲ ਜਾ ਰਿਹਾ ਸੀ ਜਦੋਂ ਇਹ ਹਾਦਸਾ ਵਾਪਰਿਆ। ਦੋਵਾਂ ਵਿਚਕਾਰ ਟੱਕਰ ਹੋਣ ਤੋਂ ਬਾਅਦ ਤਿੰਨੇ ਨੌਜਵਾਨ ਹੇਠਾਂ ਡਿੱਗ ਗਏ। ਜਿਸ ਤੋਂ ਬਾਅਦ ਮਨਪ੍ਰੀਤ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦੋਂ ਕਿ ਅਰੁਣ ਨੇ ਹਸਪਤਾਲ ਦੇ ਵਿੱਚ ਦਮ ਤੋੜ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਦੀ ਰਫਤਾਰ ਕਾਫੀ ਤੇਜ ਸੀ, ਜਿਸ ਕਰਕੇ ਮੋਟਰਸਾਈਕਲ ਜਦੋਂ ਆਹਮੋ ਸਾਹਮਣੇ ਆਏ ਤਾਂ ਬ੍ਰੇਕ ਨਹੀਂ ਲੱਗੀ ਅਤੇ ਦੋਵਾਂ ਦੇ ਵਿਚਕਾਰ ਟੱਕਰ ਹੋ ਕੇ ਉਹ ਹੇਠਾਂ ਡਿੱਗ ਗਏ। ਨੌਜਵਾਨਾਂ ਦੇ ਸਿਰ 'ਤੇ ਸੱਟਾਂ ਲੱਗੀਆਂ ਹਨ ਜਿਸ ਕਰਕੇ ਉਹਨਾਂ ਦੀ ਮੌਤ ਹੋ ਗਈ।