ਲੁਧਿਆਣਾ:ਲੁਧਿਆਣਾ ਦੇ ਗੁਰੂ ਨਾਨਕ ਦੇਵ ਭਵਨ 'ਚ ਰਜ਼ਗਾਰ ਮੇਲੇ 'ਚ ਪੁੱਜੇ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਜਿੱਥੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਹਨ। ਇਸ ਮੌਕੇ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵੀ ਸ਼ਲਾਘਾ ਕੀਤੀ। ਇਸ ਦੇ ਉੱਥੇ ਹੀ ਨੌਜਵਾਨਾਂ ਦੇ ਸਸ਼ਕਤੀਕਰਨ ਅਤੇ ਉੱਜਵਲ ਭਵਿੱਖ ਦੀ ਗੱਲ ਕਰਦਿਆਂ ਕਿਹਾ ਕਿ ਅਜਿਹੇ ਰੁਜ਼ਗਾਰ ਮੇਲੇ ਅੱਗੇ ਵੀ ਲਗਾਏ ਜਾਣਗੇ ਤਾਂ ਦੇਸ਼ ਤਰੱਕੀ ਦੀਆਂ ਲੀਹਾਂ ਪੈ ਸਕਦੀਆਂ ਹਨ। ਦੂਜੇ ਪਾਸੇ ਲੁਧਿਆਣਾ ਕਿਸਾਨ ਮਸ਼ੀਨਰੀ ਦੀ ਐਕਸਪੋ ਵਿੱਚ ਪੁੱਜੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕੇਂਦਰ ਦੇ ਰੁਜ਼ਗਾਰ ਮੇਲੇ ਦਾ ਮਜ਼ਾਕ ਉਡਾਉਂਦੇ ਹੋਏ ਕਿਹਾ ਕਿ ਇਸ ਵਿੱਚ ਪਕੌੜੇ ਵੇਚਣ ਦਾ ਰੁਜ਼ਗਾਰ ਦਿੱਤਾ ਜਾ ਰਿਹਾ ਹੈ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਦੱਸਿਆ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਦੇਸ਼ ਭਰ ਦੇ ਕਰੀਬ 10 ਲੱਖ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ, ਜਿਸ ਤਹਿਤ ਅੱਜ ਉਹ ਨਿਯੁਕਤੀ ਪੱਤਰ ਦੇਣ ਲਈ ਲੁਧਿਆਣਾ ਪੁੱਜੇ ਹਨ। ਪੁਰੀ ਨੇ ਕਿਹਾ ਕਿ ਪੰਜਾਬ ਵਿੱਚ ਡਬਲ ਇੰਜਣ ਦੀ ਸਰਕਾਰ ਦੀ ਲੋੜ ਹੈ। ਪੰਜਾਬ ਵਿੱਚ ਭਾਜਪਾ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ, ਉਨ੍ਹਾਂ ਕਿਹਾ ਕਿ ਪਹਿਲਾਂ ਅਕਾਲੀ ਦਲ ਨਾਲ ਗੱਠਜੋੜ ਦੀ ਸਰਕਾਰ ਚੱਲ ਰਹੀ ਸੀ ਅਤੇ ਹੁਣ ਇਕੱਲੀ ਸਰਕਾਰ ਸ਼ਹਿਰੀ ਖੇਤਰਾਂ ਅਤੇ ਪੇਂਡੂ ਖੇਤਰਾਂ ਵਿੱਚ ਮਜ਼ਬੂਤੀ ਨਾਲ ਵੱਧ ਰਹੀ ਹੈ, ਜਿਸ ਕਾਰਨ ਭਾਜਪਾ ਆਉਣ ਵਾਲੇ ਸਮੇਂ 'ਚ ਡਬਲ ਇੰਜਣ ਵਾਲੀ ਸਰਕਾਰ ਬਣਾਉਣ ਲਈ ਯਤਨ ਕਰ ਰਾਹੀਂ ਹੈ।