ਲੁਧਿਆਣਾ: ਅੱਜ ਲੁਧਿਆਣਾ ਪੱਛਮੀ ਤੋਂ ਭਾਜਪਾ ਦੇ ਉਮੀਦਵਾਰ ਬਿਕਰਮ ਸਿੱਧੂ ਲਈ ਚੋਣ ਪ੍ਰਚਾਰ ਕਰਨ ਲਈ ਸਮ੍ਰਿਤੀ ਇਰਾਨੀ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਦੌਰਾਨ ਉਨ੍ਹਾਂ ਮਹਿਲਾਵਾਂ ਲਈ ਇੱਕ ਵਿਸ਼ੇਸ਼ ਸਮਾਗਮ ਕਰਵਾਇਆ, ਜਿਸ ਵਿਚ ਸੰਬੋਧਨ ਕਰਦਿਆਂ ਸਮ੍ਰਿਤੀ ਇਰਾਨੀ ਨੇ ਕਿਹਾ ਕਿ ਜੇਕਰ ਪੰਜਾਬ ਦਾ ਸਰਬਪੱਖੀ ਵਿਕਾਸ ਚਾਹੁੰਦੇ ਹੋ ਤਾਂ ਭਾਜਪਾ ਨੂੰ ਵੋਟ ਦਿਓ ਕਿਉਂਕਿ ਬੀਤੀਆਂ ਸਰਕਾਰਾਂ ਨੇ ਸਿਰਫ ਲੁੱਟ ਖਸੁੱਟ ਕੀਤੀ ਹੈ।
ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਉਨ੍ਹਾਂ ਰਾਹੁਲ ਗਾਂਧੀ 'ਤੇ ਸਿੱਧੇ ਹਮਲੇ ਕਰਦਿਆਂ ਕਿਹਾ ਕਿ ਦੇਸ਼ ਨੂੰ ਵੰਡਣ ਦੀ ਕੋਸ਼ਿਸ਼ ਉਹਨਾਂ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਕਦੇ ਵੀ ਦੇਸ਼ ਦਾ ਵਿਕਾਸ ਨਹੀਂ ਚਾਹਿਆ। ਉਨ੍ਹਾਂ ਇਹ ਵੀ ਕਿਹਾ ਕਿ ਭਾਜਪਾ ਦੇ ਕਾਰਜਕਾਲ ਦੌਰਾਨ ਹੀ ਦੇਸ਼ ਦਾ ਵਿਕਾਸ ਹੋਇਆ, ਖਾਸ ਕਰਕੇ ਪੰਜਾਬ ਦੇ ਵਿੱਚ ਬੀਤੀਆਂ ਸਰਕਾਰਾਂ ਨੇ ਕੁਝ ਵੀ ਨਹੀਂ ਕੀਤਾ।
ਸਮ੍ਰਿਤੀ ਇਰਾਨੀ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦਲ ਬਦਲੂ ਹਨ, ਉਨ੍ਹਾਂ ਇਹ ਵੀ ਕਿਹਾ ਕਿ ਨਵਜੋਤ ਸਿੰਘ ਸਿੱਧੂ ਕਾਂਗਰਸ 'ਚ ਗਏ ਤਾਂ ਸੀ ਪਰ ਕਾਂਗਰਸ ਨੇ ਵੀ ਉਨ੍ਹਾਂ ਨੂੰ ਧੋਖਾ ਦੇ ਕੇ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਚਿਹਰਾ ਬਣਾ ਦਿੱਤਾ।
ਲੁਧਿਆਣਾ ਪਹੁੰਚੀ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਦਾ ਕਾਂਗਰਸ 'ਤੇ ਵੱਡਾ ਹਮਲਾ, ਕਿਹਾ... ਹਾਲਾਂਕਿ ਸਮ੍ਰਿਤੀ ਇਰਾਨੀ ਨੇ ਇਸ ਦੌਰਾਨ ਮੀਡੀਆ ਤੋਂ ਦੂਰੀ ਬਣਾਈ ਰੱਖੀ ਪਰ ਆਪਣੇ ਭਾਸ਼ਣ ਦੇ ਦੌਰਾਨ ਉਹਨਾਂ ਜ਼ਰੂਰ ਸਿੱਖ ਕਤਲੇਆਮ ਦੇ ਮੁੱਦੇ ਨੂੰ ਲੈ ਕੇ ਕਾਂਗਰਸ 'ਤੇ ਨਿਸ਼ਾਨੇ ਸਾਧੇ। ਸਮ੍ਰਿਤੀ ਇਰਾਨੀ ਨੇ ਕਿਹਾ ਕਿ ਭਾਜਪਾ ਨੇ ਹੀ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਈ ਸੀ, ਜਿੰਨ੍ਹਾਂ ਨੂੰ ਕਾਂਗਰਸ ਵੱਡੇ-ਵੱਡੇ ਅਹੁਦੇ ਦੇ ਰਹੀ ਸੀ। ਉਨ੍ਹਾਂ ਜੰਮ ਕੇ ਕਾਂਗਰਸ 'ਤੇ ਵਰ੍ਹਦਿਆਂ ਕਿਹਾ ਕਿ ਕਾਂਗਰਸ ਨੇ ਦੇਸ਼ ਨੂੰ ਵੰਡਣ ਦੀਆਂ ਸਾਜ਼ਿਸ਼ਾਂ ਰਚੀਆਂ, ਇਸ ਕਰਕੇ ਉਹ ਟੁਕੜੇ-ਟੁਕੜੇ ਗੈਂਗ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਵੀ ਤੁਹਾਡਾ ਕੋਈ ਵਿਕਾਸ ਨਹੀਂ ਕਰਵਾ ਸਕਦੀ ਇਹ ਸਭ ਦਾਅਵੇ ਕਰਦੇ ਹਨ।
ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਉਧਰ ਦੂਜੇ ਪਾਸੇ ਲੁਧਿਆਣਾ ਪੱਛਮੀ ਤੋਂ ਭਾਜਪਾ ਦੇ ਉਮੀਦਵਾਰ ਬਿਕਰਮ ਸਿੱਧੂ ਨੇ ਕਿਹਾ ਕਿ ਸਮ੍ਰਿਤੀ ਇਰਾਨੀ ਦੇ ਦੌਰੇ ਦੇ ਨਾਲ ਉਨ੍ਹਾਂ ਦੇ ਹਲਕੇ 'ਚ ਕਾਫੀ ਫਰਕ ਪਵੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਸਿਰਫ ਵੱਡੇ-ਵੱਡੇ ਵਾਅਦੇ ਕਰਕੇ ਸਿਰਫ ਲੋਕਾਂ ਦੀ ਲੁੱਟ ਖਸੁੱਟ ਕੀਤੀ ਗਈ। ਉਨ੍ਹਾਂ ਕਿਹਾ ਕਿ ਕਿਸੇ ਪਾਰਟੀ ਨੇ ਆਪਣਾ ਕੀਤਾ ਵਾਅਦਾ ਪੂਰਾ ਨਹੀਂ ਕੀਤਾ। ਸਿਰਫ ਭਾਜਪਾ ਹੀ ਅਜਿਹੀ ਪਾਰਟੀ ਹੈ ਜਿਨ੍ਹਾਂ ਨੇ ਜੋ ਕਿਹਾ ਉਹ ਕੀਤਾ ਹੈ।
ਇਹ ਵੀ ਪੜ੍ਹੋ :ਭਗਵੰਤ ਮਾਨ ਨੇ ਸੰਸਦ ਵਿੱਚ ਚੁੱਕੇ ਕਿਸਾਨਾਂ ਦੇ ਮੁੱਦੇ