ਲੁਧਿਆਣਾ: ਕਿਸਾਨ ਜਥੇਬੰਦੀਆਂ ਵੱਲੋਂ ਅੱਗੇ ਕੀਤੇ ਜਾਣ ਵਾਲੇ ਪ੍ਰੋਗਰਾਮਾਂ ਨੂੰ ਲੈ ਕੇ ਰਣਨੀਤੀ ਬਣਾਉਣ ਦੇ ਲਈ ਹੀ ਅੱਜ ਇੱਕ ਮੀਟਿੰਗ (A meeting was held to formulate a strategy) ਕੀਤੀ ਗਈ ਹੈ । ਜਿਸ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ । ਇਸ ਮੌਕੇ ਉੱਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ (Bharatiya Kisan Union Lakhowal) ਦੇ ਨਾਲ-ਨਾਲ ਹੋਰ ਵੀ ਕਈ ਜਥੇਬੰਦੀਆਂ ਸ਼ਾਮਲ ਹੋਈਆਂ ।
ਸਰਕਾਰ ਦੇ ਖਿਲਾਫ਼ ਸੰਘਰਸ਼:ਉਨ੍ਹਾਂ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ (Central Government and Punjab Government) ਵੱਲੋਂ ਉਹਨਾਂ ਨੂੰ ਲਗਾਤਾਰ ਲਾਰੇ ਜਾਂ ਲਾਏ ਜਾ ਰਹੇ ਹਨ । ਜੇਕਰ ਉਨ੍ਹਾਂ ਨਾਲ ਕੀਤੇ ਵਾਅਦੇ ਪੂਰੇ ਨਾ ਕੀਤੇ ਗਏ ਤਾਂ ਆਉਣ ਵਾਲੇ ਸਮੇਂ ਵਿਚ ਕੇਂਦਰ ਦੇ ਨਾਲ ਨਾਲ ਪੰਜਾਬ ਸਰਕਾਰ ਦੇ ਖਿਲਾਫ਼ (Struggle against Punjab Govt) ਸੰਘਰਸ਼ ਉਲੀਕਿਆ ਜਾ ਸਕਦਾ ਹੈ ।