ਪੁਲਿਸ ਨੇ ਸ਼ਿਕਾਇਤ 'ਤੇ ਨਹੀਂ ਕੀਤੀ ਕਾਰਵਾਈ, ਪੀੜਤਾਂ ਨੇ ਕੀਤੀ ਨਾਅਰੇਬਾਜ਼ੀ - police
ਲੁਧਿਆਣਾ ਦੀ E.W.S. ਕਲੌਨੀ 'ਚ ਹੋਲੀ ਵਾਲੇ ਦਿਨ ਇੱਕ ਪਰਿਵਾਰ 'ਤੇ ਕੁਝ ਲੋਕਾਂ ਨੇ ਕੀਤਾ ਸੀ ਹਮਲਾ। ਆਪਸੀ ਰੰਜਿਸ਼ ਦੇ ਚਲਦਿਆਂ ਕੀਤਾ ਹਮਲਾ। ਪਰਿਵਾਰ ਨੇ ਪੁਲਿਸ ਨੂੰ ਕੀਤੀ ਸ਼ਿਕਾਇਤ ਪਰ ਪੁਲਿਸ ਵਲੋਂ ਕੋਈ ਕਾਰਵਾਈ ਨਹੀਂ। ਇਸ ਦੇ ਚਲਦਿਆਂ ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਵਿਰੁੱਧ ਦਿੱਤਾ ਧਰਨਾ।
ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਵਿਰੁੱਧ ਦਿੱਤਾ ਧਰਨਾ
ਲੁਧਿਆਣਾ: ਸ਼ਹਿਰ 'ਚ E.W.S. ਕਲੌਨੀ 'ਚ ਹੋਲੀ ਵਾਲੇ ਦਿਨ ਇੱਕ ਪਰਿਵਾਰ 'ਤੇ ਹੋਏ ਹਮਲੇ ਤੋਂ ਬਾਅਦ ਪੁਲਿਸ ਵੱਲੋਂ ਕਾਰਵਾਈ ਨਾ ਕਰਨ 'ਤੇ ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।
ਦਰਅਸਲ, ਹੋਲੀ ਵਾਲੇ ਦਿਨ E.W.S. ਕਲੌਨੀ 'ਚ ਰਹਿਣ ਵਾਲੇ ਪਰਿਵਾਰ ਤੇ ਆਪਸੀ ਰੰਜਿਸ਼ ਦੇ ਚਲਦਿਆਂ ਕੁਝ ਲੋਕਾਂ ਨੇ ਹਮਲਾ ਕਰ ਦਿੱਤਾ ਸੀ। ਇਸ ਸਬੰਧੀ ਪੀੜਤ ਪਰਿਵਾਰ ਨੇ ਪੁਲਿਸ ਕੋਲ ਸ਼ਿਕਾਇਤੀ ਕੀਤੀ ਪਰ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਤੋਂ ਨਾਰਾਜ਼ ਪੀੜਤ ਪਰਿਵਾਰ ਨੇ ਥਾਣੇ ਦਾ ਘਿਰਾਓ ਕਰਕੇ ਪੁਲਿਸ ਪ੍ਰਸ਼ਾਸਨ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਦੇ ਨਾਲ ਹੀ ਪੀੜਤ ਪਰਿਵਾਰ ਨੇ ਪੁਲਿਸ ਤੋਂ ਦੋਸ਼ੀਆਂ ਨੂੰ ਛੇਤੀ ਹੀ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ।
ਓਧਰ, ਥਾਣਾ ਮੁਖੀ ਸੁਲੱਖਣ ਸਿੰਘ ਨੇ ਦੋਸ਼ੀਆਂ ਨੂੰ ਛੇਤੀ ਗ੍ਰਿਫ਼ਤਾਰ ਕਰਨ ਦਾ ਭਰੋਸਾ ਦੇ ਕੇ ਪ੍ਰਦਰਸ਼ਨਕਾਰੀਆਂ ਤੋਂ ਧਰਨਾ ਖ਼ਤਮ ਕਰਵਾਇਆ। ਫ਼ਿਲਹਾਲ ਪੁਲਿਸ ਵੱਲੋਂ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।