ਲੁਧਿਆਣਾ:ਪੰਜਾਬ ਵਿੱਚ ਚਿੱਟੇ ਕਾਰਨ ਮੌਤਾਂ ਦਿਨ ਬ ਦਿਨ ਵਧ ਰਹੀਆਂ ਹਨ। ਨਵੀਂ ਬਣੀ ਭਗਵੰਤ ਮਾਨ ਸਰਕਾਰ ਵੱਲੋਂ ਨਸ਼ੇ ਖਿਲਾਫ਼ ਵੱਡੀ ਮੁਹਿੰਮ ਵਿੱਢਣ ਦੇ ਦਾਅਵੇ ਕੀਤੇ ਜਾ ਰਹੇ ਹਨ। ਇਸ ਦੌਰਾਨ ਹੀ ਲੁਧਿਆਣਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਪਰ ਕਾਫੀ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿੱਚ ਇੱਕ ਪੱਤਰਕਾਰ ਤੇ ਪੁਲਿਸ ਮੁਲਾਜ਼ਮ ਵਿਚਕਾਰ ਕਾਫੀ ਧੱਕਾ ਮੁੱਕੀ ਹੁੰਦੀ ਵਿਖਾਈ ਦੇ ਰਹੀ ਹੈ ਅਤੇ ਦੋਵੇਂ ਹੀ ਇਸ ਵੀਡੀਓ ਇੱਕ ਦੂਜੇ ਉੱਪਰ ਚਿੱਟਾ ਵੇਚਣ ਦੇ ਇਲਜ਼ਾਮ ਲਗਾਏ ਜਾ ਰਹੇ ਹਨ।
ਪੱਤਰਕਾਰ ਤੇ ਪੁਲਿਸ ਮੁਲਾਜ਼ਮ ਦੀ ਆਪਸ ’ਚ ਧੱਕਾ-ਮੁੱਕੀ ਇਸ ਵੀਡੀਓ ਵਿੱਚ ਜਿੱਥੇ ਪੱਤਰਕਾਰ ਪੁਲਿਸ ਮੁਲਾਜ਼ਮ ਉੱਪਰ ਗੰਭੀਰ ਇਲਜ਼ਾਮ ਲਗਾ ਰਿਹਾ ਹੈ ਉੱਥੇ ਹੀ ਦੂਜੇ ਪਾਸੇ ਪੁਲਿਸ ਮੁਲਾਜ਼ਮ ਆਪਣੀ ਗੱਡੀ ਵਿੱਚੋਂ ਨਸ਼ੀਲਾ ਪਦਾਰਥ ਕੱਢ ਕੇ ਲਿਆਉਂਦਾ ਹੈ ਅਤੇ ਉਸ ਪੱਤਰਕਾਰ ਉੱਪਰ ਇਲਜ਼ਾਮ ਲਗਾਉਂਦਾ ਹੈ ਕਿ ਪੱਤਰਕਾਰ ਕੋਲੋਂ ਨਸ਼ਾ ਬਰਾਮਦ ਹੋਇਆ ਹੈ ਜਿਸਦੇ ਆਧਾਰ ਉੱਪਰ ਉਹ ਉਸ ਖਿਲਾਫ਼ ਮਾਮਲਾ ਦਰਜ ਕਰ ਰਿਹਾ ਹੈ ਅਤੇ ਉਸ ਨੂੰ ਗ੍ਰਿਫਤਾਰ ਕਰ ਰਿਹਾ ਹੈ।
ਓਧਰ ਪੱਤਰਕਾਰ ਉਸ ਵਾਇਰਲ ਵੀਡੀਓ ਵਿੱਚ ਇਹ ਕਹਿੰਦਾ ਵਿਖਾਈ ਦੇ ਰਿਹਾ ਹੈ ਕਿ ਉਸ ਪੁਲਿਸ ਮੁਲਾਜ਼ਮ ਖਿਲਾਫ਼ ਉਸਨੂੰ ਪਹਿਲਾਂ ਵੀ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਉਹ ਨਸ਼ਾ ਵਿਕਵਾਉਂਦਾ ਹੈ। ਦੋਵਾਂ ਵਿਚਕਾਰ ਚੱਲ ਰਹੀ ਇਲਜ਼ਾਮਬਾਜੀ ਤੋਂ ਬਾਅਦ ਇੱਕ ਦੂਜੇ ਨਾਲ ਧੱਕਾਮੁੱਕੀ ਹੁੰਦੀ ਵੀ ਵਿਖਾਈ ਦਿੱਤੀ।
ਜਾਣਕਾਰੀ ਦਿੰਦੇ ਹੋਏ ਪੱਤਰਕਾਰ ਰਾਜਨ ਵਰਮਾ ਨੇ ਦੱਸਿਆ ਕੀ ਉਹ ਪਿਛਲੇ ਕਾਫੀ ਸਮੇਂ ਤੋ ਇਸੇ ਮੁਹੱਲੇ ਵਿੱਚ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਨੇੜੇ ਰੇਲਵੇ ਲਾਈਨਾਂ ਕੋਲ ਨਸ਼ੇੜੀਆਂ ਦਾ ਅੱਡਾ ਬਣਿਆ ਹੈ। ਉਨ੍ਹਾਂ ਦੱਸਿਆ ਕਿ ਥਾਣਾ ਸਲੇਮਟਾਬਰੀ ਪੁਲਿਸ ਵੱਲੋਂ ਕਈ ਵਾਰ ਨਸ਼ਾ ਵੇਚਣ ਵਾਲਿਆਂ ਤੋਂ ਰੁਪਏ ਲੈਕੇ ਛੱਡ ਦਿੱਤਾ ਜਾਂਦਾ ਹੈ। ਪੱਤਕਰਾਰ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਸ ਪੁਲਿਸ ਮੁਲਾਜ਼ਮ ਖਿਲਾਫ਼ ਕਾਰਵਾਈ ਨਾ ਹੋਈ ਤਾਂ ਉਹ ਅੱਗੇ ਹੋਰ ਕਾਰਵਾਈ ਕਰੇਗਾ।
ਇਸ ਮਾਮਲੇ ਵਿਚ ਏਸੀਪੀ ਮਹੇਸ਼ ਸੈਣੀ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੇ ਧਿਆਨ ਵਿੱਚ ਇਹ ਮਾਮਲਾ ਆਇਆ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਦੀ ਪੜਤਾਲ ਚੱਲ ਰਹੀ ਹੈ। ਜਾਣਕਾਰੀ ਮੁਤਾਬਕ ਇੱਕ ਨੌਜਵਾਨ ਕੋਲੋਂ ਚਿੱਟਾ ਫੜਿਆ ਗਿਆ ਸੀ। ਉਨ੍ਹਾਂ ਦੱਕਿਆ ਕਿ ਜਦੋਂ ਪੱਤਰਕਾਰ ਦੀ ਮੁਲਾਜ਼ਮ ਨਾਲ ਬਹਿਸ ਕਰਦੇ ਧੱਕਾ-ਮੁੱਕੀ ਹੋਏ ਤਾਂ ਚਿੱਟੇ ਵਾਲਾ ਨੌਜਵਾਨ ਮੌਕੇ ਤੋਂ ਫਰਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ’ਤੇ ਪਰਚਾ ਦਰਜ ਕਰ ਦਿੱਤਾ ਗਿਆ । ਇਸਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਪੱਤਰਕਾਰ ਅਤੇ ਪੁਲਿਸ ਮੁਲਾਜ਼ਮ ਦਾ ਆਪਸ ਵਿਚ ਸਮਝੌਤਾ ਹੋ ਗਿਆ ਹੈ।
ਇਹ ਵੀ ਪੜ੍ਹੋ:ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਸਫਲਤਾ, ਹਥਿਆਰਾਂ ਸਣੇ 16 ਤੋਂ ਵੱਧ ਗੈਂਗਸਟਰ ਕੀਤੇ ਕਾਬੂ