ਪੰਜਾਬ

punjab

ETV Bharat / state

Accused of Accepting Bribes: ਵਿਜੀਲੈਂਸ ਬਿਊਰੋ ਨੇ 26 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਇਲਜ਼ਾਮ ਹੇਠ ਸੀਏ ਨੂੰ ਕੀਤਾ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਇਕ ਸੀਏ ਨੂੰ 26 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਇਲਜ਼ਾਮ ਤਹਿਤ ਗ੍ਰਿਫ਼ਤਾਰ ਕੀਤਾ ਹੈ। ਸੀਏ ਨੇ ਆਦਮਨ ਕਰ ਅਧਿਕਾਰੀਆਂ ਦੇ ਨਾਂ ‘ਤੇ ਭਾਰੀ ਜ਼ੁਰਮਾਨਾ ਲੱਗਣ ਦਾ ਡਰਾਵਾ ਦੇ ਕੇ ਇਹ ਰਿਸ਼ਵਤ ਵਸੂਲੀ ਹੈ, ਜੋ ਉਸਨੇ ਕਿਸੇ ਨੂੰ ਵੀ ਅੱਗੇ ਨਹੀਂ ਦਿੱਤੀ।

Vigilance Bureau arrests CA on charges of accepting bribe of Rs 26 lakh
ਵਿਜੀਲੈਂਸ ਬਿਊਰੋ ਨੇ 26 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਇਲਜ਼ਾਮ ਹੇਠ ਸੀਏ ਨੂੰ ਕੀਤਾ ਗ੍ਰਿਫਤਾਰ

By

Published : Apr 6, 2023, 1:26 PM IST

ਵਿਜੀਲੈਂਸ ਬਿਊਰੋ ਨੇ 26 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਇਲਜ਼ਾਮ ਹੇਠ ਸੀਏ ਨੂੰ ਕੀਤਾ ਗ੍ਰਿਫਤਾਰ

ਲੁਧਿਆਣਾ :ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਚੰਡੀਗੜ੍ਹ ਵਿਖੇ ਆਮਦਨ ਕਰ ਵਿਭਾਗ ਦੇ ਅਧਿਕਾਰੀਆਂ ਦੇ ਨਾਂ ‘ਤੇ 26 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਲੁਧਿਆਣਾ ਦੇ ਚਾਰਟਰਡ ਅਕਾਊਂਟੈਂਟ (ਸੀਏ) ਅੰਕੁਸ਼ ਸਰੀਨ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਲੁਧਿਆਣਾ ਦੇ ਐੱਸਐਸਪੀ ਆਰਪੀਐਸ ਸੰਧੂ ਨੇ ਦੱਸਿਆ ਕਿ ਪ੍ਰਾਈਵੇਟ ਤੌਰ ‘ਤੇ ਪ੍ਰੈਕਟਿਸ ਕਰ ਰਹੇ ਉਕਤ ਸੀਏ ਵਿਰੁੱਧ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਮੁਕੱਦਮਾ ਦਰਜ ਕੀਤਾ ਗਿਆ ਹੈ।

ਕਿਸ਼ਤਾਂ ਵਿੱਚ ਵਸੂਲੇ 26 ਲੱਖ ਰੁਪਏ :ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ਼ਿਕਾਇਤਕਰਤਾ ਪਰਮਿੰਦਰ ਸਿੰਘ ਸਿੱਧੂ ਵਾਸੀ ਪਿੰਡ ਮਲਸੀਆਂ, ਜ਼ਿਲ੍ਹਾ ਲੁਧਿਆਣਾ ਨੇ ਦੋਸ਼ ਲਾਇਆ ਹੈ ਕਿ ਉਕਤ ਸੀਏ ਨੇ ਅਮਰੀਕਾ ਵਿੱਚ ਰਹਿੰਦੇ ਉਸਦੇ ਰਿਸ਼ਤੇਦਾਰ ਨੂੰ ਆਮਦਨ ਕਰ ਰਿਟਰਨ ਦੇ ਸਬੰਧ ਵਿੱਚ ਜਾਰੀ ਕੀਤੇ ਇੱਕ ਨੋਟਿਸ ਨੂੰ ਰਫ਼ਾ-ਦਫ਼ਾ ਕਰਨ ਦੇ ਇਵਜ਼ ’ਚ ਆਮਦਨ ਕਰ ਅਧਿਕਾਰੀਆਂ ਨੂੰ ਰਿਸ਼ਵਤ ਦੇਣ ਵਜੋਂ ਦੋ ਕਿਸ਼ਤਾਂ ਵਿੱਚ 26 ਲੱਖ ਰੁਪਏ ਵਸੂਲੇ ਸਨ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਸ ਨੇ 15-01-2023 ਨੂੰ 25 ਲੱਖ ਰੁਪਏ ਨਕਦ ਮੁਲਜ਼ਮ ਸੀਏ ਨੂੰ ਉਸ ਦੀ ਰਿਹਾਇਸ਼ ‘ਤੇ ਸੌਂਪੇ ਸਨ ਅਤੇ ਵੀਡੀਓ ਵੀ ਬਣਾਈ ਸੀ। ਇਸ ਤੋਂ ਬਾਅਦ ਸੀਏ ਅੰਕੁਸ਼ ਸਰੀਨ ਨੇ 26-01-2023 ਨੂੰ ਸ਼ਿਕਾਇਤਕਰਤਾ ਤੋਂ ਆਮਦਨ ਕਰ ਵਿਭਾਗ ਦੇ ਜੂਨੀਅਰ ਅਧਿਕਾਰੀਆਂ ਲਈ 1 ਲੱਖ ਰੁਪਏ ਹੋਰ ਲੈ ਲਏ ਸਨ।

ਇਹ ਵੀ ਪੜ੍ਹੋ :social isolation: ਸਾਡੀ ਊਰਜਾ ਵਿੱਚ ਕਮੀ ਦਾ ਕਾਰਨ ਬਣ ਸਕਦੀ ਹੈ ਆਪਸੀ ਮੇਲ-ਜੋਲ ਦੀ ਘਾਟ, ਅਧਿਐਨ 'ਚ ਹੋਇਆ ਖੁਲਾਸਾ

ਭਾਰੀ ਜ਼ੁਰਮਾਨਾ ਲੱਗਣ ਦਾ ਡਰਾਵਾ ਦੇ ਕੇ ਵਸੂਲੀ ਰਿਸ਼ਵਤ :ਐੱਸਐੱਸਪੀ ਨੇ ਦੱਸਿਆ ਕਿ ਆਮਦਨ ਕਰ ਵਿਭਾਗ ਤੋਂ ਪੁੱਛਗਿੱਛ ਦੌਰਾਨ ਸ਼ਿਕਾਇਤਕਰਤਾ ਨੂੰ ਪਤਾ ਲੱਗਾ ਕਿ ਵਿਭਾਗ ਵੱਲੋਂ ਇਹ ਨੋਟਿਸ ਹਾਲੇ ਵੀ ਬਰਕਰਾਰ ਹੈ ਅਤੇ ਰੱਦ ਨਹੀਂ ਕੀਤਾ ਗਿਆ। ਇਸ ਤਰ੍ਹਾਂ ਸ਼ਿਕਾਇਤਕਰਤਾ ਨੂੰ ਇਹ ਪਤਾ ਲੱਗ ਗਿਆ ਕਿ ਉਕਤ ਸੀਏ ਨੇ ਆਦਮਨ ਕਰ ਅਧਿਕਾਰੀਆਂ ਦੇ ਨਾਂ ‘ਤੇ ਭਾਰੀ ਜ਼ੁਰਮਾਨਾ ਲੱਗਣ ਦਾ ਡਰਾਵਾ ਦੇ ਕੇ ਇਹ ਰਿਸ਼ਵਤ ਵਸੂਲੀ ਹੈ, ਜੋ ਉਸਨੇ ਕਿਸੇ ਨੂੰ ਵੀ ਅੱਗੇ ਨਹੀਂ ਦਿੱਤੀ। ਫਿਰ ਸਿਕਾਇਤਕਰਤਾ ਨੇ ਉਕਤ ਸੀਏ ਨੂੰ ਉਸਦੇ ਪੈਸੇ ਵਾਪਸ ਕਰਨ ਲਈ ਕਿਹਾ ਕਿਉਂਕਿ ਉਸਦਾ ਕੰਮ ਨਹੀਂ ਸੀ ਹੋਇਆ ਪਰ ਸੀਏ ਨੇ ਇਹ ਪੈਸੇ ਵਾਪਸ ਨਹੀਂ ਕੀਤੇ। ਉਨ੍ਹਾ ਕਿਹਾ ਕਿ ਲੁਧਿਆਣਾ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਇਸ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਅਤੇ ਭਾਰੀ ਜੁਰਮਾਨੇ ਦਾ ਡਰਾਵਾ ਦੇ ਕੇ ਰਿਸ਼ਵਤ ਦੀ ਰਕਮ ਵਸੂਲਣ ਵਿੱਚ ਦੋਸ਼ੀ ਪਾਏ ਜਾਣ ਤੋਂ ਬਾਅਦ ਉਕਤ ਸੀਏ ਵਿਰੁੱਧ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿੱਚ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ABOUT THE AUTHOR

...view details