ਲੁਧਿਆਣਾ: ਪੰਜਾਬ ਦੇ ਵਿੱਚ ਬੇਅਦਬੀ ਦੀਆਂ ਘਟਨਾਵਾਂ (incidents of abuse) ਤੋਂ ਬਾਅਦ ਧਾਰਮਿਕ ਥਾਵਾਂ 'ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਲੁਧਿਆਣਾ ਦੇ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ (Gurdwara Dukh Nivaran Sahib) ਵਿਖੇ ਸੇਵਾਦਾਰਾਂ ਨੂੰ ਚੌਕਸ ਕੀਤਾ ਗਿਆ ਹੈ, ਗੁਰਦੁਆਰਾ ਸਾਹਿਬ ਦੇ ਪ੍ਰਧਾਨ ਪ੍ਰਿਤਪਾਲ ਸਿੰਘ ਪਾਲੀ ਨੇ ਕਿਹਾ ਕਿ ਕੁਝ ਦੇਰ ਪਹਿਲਾਂ ਪੁਲਿਸ ਮੁਲਾਜ਼ਮ ਵੀ ਉਨ੍ਹਾਂ ਕੋਲ ਆ ਕੇ ਗਏ ਹਨ ਅਤੇ ਸੁਰੱਖਿਆ ਦਾ ਜਾਇਜ਼ਾ ਲਿਆ ਹੈ।
ਉਨ੍ਹਾਂ ਨੇ ਕਿਹਾ ਕਿ ਉਹ ਸਿਰਫ਼ ਗੁਰਦੁਆਰਿਆਂ ਨੂੰ ਹੀ ਨਹੀਂ ਸਗੋਂ ਮੰਦਿਰਾਂ ਮਸਜਿਦਾਂ ਦੇ ਪ੍ਰਬੰਧਕ ਵੀ ਜ਼ਰੂਰ ਧਾਰਮਿਕ ਥਾਂਵਾਂ ਦਾ ਧਿਆਨ ਰੱਖਣ ਕੈਮਰੇ ਦਰੁਸਤ ਰੱਖਣ ਸੇਵਾਦਾਰਾਂ ਨੂੰ ਚੌਕਸ ਰੱਖਣ।
ਸੇਵਾਦਾਰਾਂ ਦੇ ਨਾਲ ਸੰਗਤ ਨੂੰ ਵੀ ਹੋਣਾ ਚਾਹੀਦਾ ਹੈ ਚੌਕਸ
ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ (Gurdwara Dukh Nivaran Sahib) ਦੇ ਪ੍ਰਧਾਨ ਪ੍ਰਿਤਪਾਲ ਸਿੰਘ ਪਾਲੀ ਨੇ ਕਿਹਾ ਕਿ ਸੇਵਾਦਾਰਾਂ ਦੇ ਨਾਲ ਸੰਗਤ ਨੂੰ ਵੀ ਚੌਕਸ ਹੋਣਾ ਚਾਹੀਦਾ ਹੈ, ਤਾਂ ਜੋ ਅਜਿਹੀਆਂ ਘਟਨਾਵਾਂ ਨਾ ਵਾਪਰਨ। ਉਨ੍ਹਾਂ ਨੇ ਕਿਹਾ ਕਿ ਹਜ਼ਾਰਾਂ ਦੀ ਤਦਾਦ ਵਿੱਚ ਸੰਗਤ ਗੁਰਦੁਆਰਾ ਸਾਹਿਬਾਨਾਂ ਵਿਚ ਨਤਮਸਤਕ ਹੁੰਦੀ ਹੈ, ਅਜਿਹੇ 'ਚ ਕਿਸੇ ਦੇ ਮਨ ਵਿੱਚ ਕੀ ਚੱਲ ਰਿਹਾ ਹੈ, ਇਸ ਦਾ ਅੰਦਾਜ਼ਾ ਲਾਉਣਾ ਬਹੁਤ ਮੁਸ਼ਕਲ ਹੈ।