ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਥ ਸ਼ਾਖਾ ਵੱਲੋਂ ਲੁਧਿਆਣਾ ਵਿਖੇ ਵਸੀਕਾ ਨਵੀਸ ਅਮਿਤ ਕੁਮਾਰ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਵਸੀਕਾ ਨਵੀਸ ਅਮਿਤ ਕੁਮਾਰ ਨੂੰ ਸ਼ਿਕਾਇਤਕਰਤਾ ਮਨਜੀਤ ਸਿੰਘ ਵਾਸੀ ਮਾਡਲ ਟਾਊਨ, ਜਿਲਾ ਲੁਧਿਆਣਾ ਦੀ ਸ਼ਿਕਾਇਤ 'ਤੇ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਵਸੀਕਾ ਨਵੀਸ ਅਮਿਤ ਕੁਮਾਰ ਵਲੋਂ ਉਸ ਦੇ ਪਲਾਟ ਦੀ ਰਜਿਸਟਰੀ ਕਰਾਉਣ ਵਿਚ ਮਦਦ ਕਰਨ ਬਦਲੇ 20,000 ਰੁਪਏ ਦੀ ਮੰਗ ਕੀਤੀ ਹੈ।
ਵਿਜੀਲੈਂਸ ਵਲੋਂ ਵਸੀਕਾ ਨਵੀਸ 20,000 ਰੁਪਏ ਦੀ ਰਿਸ਼ਵਤ ਲੈਂਦਾ ਕਾਬੂ
ਲੁਧਿਆਣਾ ਵਿਖੇ ਵਸੀਕਾ ਨਵੀਸ ਅਮਿਤ ਕੁਮਾਰ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ । ਪਲਾਟ ਦੀ ਰਜਿਸਟਰੀ ਕਰਾਉਣ ਵਿਚ ਮਦਦ ਕਰਨ ਬਦਲੇ 20,000 ਰੁਪਏ ਦੀ ਮੰਗ ਕੀਤੀ
ਵਿਜੀਲੈਂਸ
ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਵਸੀਕਾ ਨਵੀਸ ਅਮਿਤ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।ਬੁਲਾਰੇ ਨੇ ਦੱਸਿਆ ਕਿ ਉਕਤ ਵਸੀਕਾ ਨਵੀਸ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ। ਉਨ•ਾਂ ਕਿਹਾ ਕਿ ਜੇਕਰ ਇਸ ਕੇਸ ਵਿਚ ਕੋਈ ਅਧਿਕਾਰੀ/ਕਰਮਚਾਰੀ ਦੋਸ਼ੀ ਪਾਇਆ ਗਿਆ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।